Thursday, August 27
Shadow

Author: admin

ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ

ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ

Punjab
ਫਾਜ਼ਿਲਕਾ 12 ਫਰਵਰੀ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਮਿਡ ਡੇ ਮੀਲ ਵਿੱਚ ਮੌਸਮੀ ਫਲ ਕਿਨੂੰ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਵਿੱਚ ਕਿੰਨੂ ਫਲ ਦਿੱਤਾ ਗਿਆ। ਇਸ ਦੀ ਸ਼ੁਰੂਆਤ ਫਾਜ਼ਿਲਕਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਰਵਾਈ । ਇਸ ਮੌਕੇ ਵਿਦਿਆਰਥੀਆਂ ਨੇ ਬੜੇ ਚਾਅ ਨਾਲ ਕਿੰਨੂ ਦਾ ਫਲ ਖਾਦਾ ਜੋ ਕਿ ਆਪਣੇ ਔਸ਼ਧੀ ਗੁਣਾ ਕਰਕੇ ਵਿਦਿਆਰਥੀਆਂ ਦੀ ਸਿਹਤ ਲਈ ਬਹੁਤ ਉੱਤਮ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਆਖਿਆ ਕਿ ਫਾਜ਼ਿਲਕਾ ਜ਼ਿਲ੍ਹਾ ਪੰਜਾਬ ਵਿੱਚ ਸਭ ਤੋਂ ਵੱਧ ਕਿੰਨੂ ਪੈਦਾ ਕਰਦਾ ਹੈ ਅਤੇ ਮਿਡ ਡੇਅ ਮੀਲ ਵਿੱਚ ਕਿੰਨੂ ਦੇਣ ਦੀ ਸ਼ੁਰੂਆਤ ਹੋਣ ਨਾਲ ਕਿੰਨੂ ਦੀ ਖਪਤ ਵਧੇਗੀ ਜਿਸ ਦਾ ਸਿੱਧਾ ਲਾਭ ਜਿਲ੍ਹੇ ਦੇ ਕਿਸਾਨਾਂ ਨੂੰ ਹੋਵੇਗਾ । ਉਨਾਂ ਨੇ ਦੱਸਿਆ ਕਿ ਹਰ ਹਫਤੇ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਵਿੱਚ ਕਿੰਨੂ ਦਾ ਫਲ ਦਿੱਤਾ ਜਾਇਆ ਕਰੇਗਾ । ਜਿਕਰ ਯੋਗ ਹੈ ਕਿ ਮੁੱਖ ਮੰਤ...
ਸਿਹਤ ਵਿਭਾਗ ਵੱਲੋਂ 17 ਫਰਵਰੀ ਤੱਕ ਮਨਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਹਫ਼ਤਾ

ਸਿਹਤ ਵਿਭਾਗ ਵੱਲੋਂ 17 ਫਰਵਰੀ ਤੱਕ ਮਨਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਹਫ਼ਤਾ

Punjab
ਮਾਨਸਾ, 12 ਫਰਵਰੀ : ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ’ਚ 12 ਫਰਵਰੀ ਤੋਂ 17 ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ 0 ਤੋਂ 5 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਪੂਰਾ ਕਰਨਾ ਹੈ, ਤਾਂ ਜੋ ਬੱਚਿਆਂ ਅਤੇ ਗਰਭਵਰਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੌਰਾਨ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਗਰਭਵਤੀਆਂ, ਜਿੰਨ੍ਹਾਂ ਦਾ ਟੀਕਾਕਰਨ ਅਧੂਰਾ ਹੈ ਜਾਂ ਫਿਰ ਕਿਸੇ ਕਾਰਨ ਰਹਿ ਗਿਆ ਹੈ, ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਰਧਾਰਤ ਟੀਕਾਕਰਨ ਸੂਚੀ ਤੋਂ ਇਲਾਵਾ ਮੀਜਲ ਅਤੇ ਰੂਬੇਲਾ ਦੇ ਟੀਕਾਕਰਨ ਦੇ ਦੂਸਰੀ ਖੁਰਾਕ ਦੀ 100 ਫੀਸਦੀ ਕਵਰੇਜ ਕਰਨੀ ਯਕੀਨੀ ਬਣਾਈ ਜਾਵੇਗੀ ਅਤੇ 10 ਤੋਂ 16 ਸਾਲ ਦੇ ਟੀਕਾਕਰਨ ਤੋਂ ਵਾਂਝੇ ਰਹਿੰਦੇ ਜਾਂ ਪਰਵਾਸੀ ਬੱਚਿਆਂ ਦੇ ਟੀ. ਡੀ. ਦਾ ਟੀਕਾ ਵੀ ਲਗਾਇਆ ਜਾ ਰਿਹਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਅਤਿ ਜੋਖਮ ਵਾਲੇ...
ਰਾਜ ਪੱਧਰੀ ਬਸੰਤ ਮੇਲੇ ਦੇ ਦੂਜੇ ਦਿਨ ਜਸਬੀਰ ਜੱਸੀ ਨੇ ਆਪਣੀ ਗਾਇਕੀ ਦੇ ਰੰਗ ਬਖੇਰੇ

ਰਾਜ ਪੱਧਰੀ ਬਸੰਤ ਮੇਲੇ ਦੇ ਦੂਜੇ ਦਿਨ ਜਸਬੀਰ ਜੱਸੀ ਨੇ ਆਪਣੀ ਗਾਇਕੀ ਦੇ ਰੰਗ ਬਖੇਰੇ

Punjab
ਫ਼ਿਰੋਜ਼ਪੁਰ, 12 ਫ਼ਰਵਰੀ 2024:           ਬੀਤੀ ਸ਼ਾਮ ਫ਼ਿਰੋਜ਼ਪੁਰ ਵਿਖੇ ਚੱਲ ਰਹੇ 2 ਦਿਨਾਂ ਮੇਲੇ ਦੇ ਅੰਤਿਮ ਦਿਨ ਪੰਜਾਬੀ ਨਾਮਵਰ ਗਾਇਕ ਜਸਬੀਰ ਜੱਸੀ ਨੇ ਆਪਣੇ ਮਕਬੂਲ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਅਤੇ ਪੰਜਾਬੀ ਲੋਕ ਗੀਤ, ਆਵੋ ਨੀ ਸਈਂਯੋ, ਸੂਫ਼ੀ ਗੀਤ (ਬਾਬਾ ਬੁੱਲੇ ਸ਼ਾਹ), ਹੀਰ, ਕੋਕਾ ਆਦਿ ਗੀਤਾਂ ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਦਰਸ਼ਕਾਂ ਨੂੰ ਝੂਮਣ ਲਈ ਮਜ਼ਬੂਰ ਕਰ ਦਿੱਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਭੁੱਲਰ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵੀ ਸੂਫੀ ਤੇ ਲੋਕ ਗੀਤਾਂ ਦਾ ਆਨੰਦ ਮਾਣਿਆ।             ਗਾਇਕ ਜਸਬੀਰ ਜੱਸੀ ਨੇ ਮੰਚ ਤੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਬਸੰਤ ਪੰਚਮੀ ਦਾ ਸਮਾਗਮ ਰਾਜ ਪੱਧਰ ’ਤੇ ਪਹਿਲੀ ਵਾਰ ਕਰਵਾਉਣ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਾ ਪਾਤਰ ਦੱਸਿਆ। ਉਨ੍ਹਾਂ ਕਿਹਾ ਕਿ ਸਾਡਾ ਫਰ਼ਜ...
13 ਫ਼ਰਵਰੀ ਨੂੰ 17 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

13 ਫ਼ਰਵਰੀ ਨੂੰ 17 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

Punjab
ਬਠਿੰਡਾ, 12 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਕੈਂਪਾਂ ਬਾਰੇ ਦੱਸਿਆ ਕਿ 13 ਫ਼ਰਵਰੀ 2024 ਨੂੰ ਜ਼ਿਲ੍ਹੇ ਦੀਆਂ 4 ਸਬ-ਡਵੀਜ਼ਨਾਂ ਬਠਿੰਡਾ, ਮੌੜ, ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਚ 17 ਸਥਾਨਾਂ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 13 ਫਰਵਰੀ ਨੂੰ ਵਾਰਡ ਨੰਬਰ 11,12 ਅਤੇ 28 ਦੇ ਵਸਨੀਕਾਂ ਸਬੰਧੀ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ  ਬੀਡੀਏ ਮਾਰਕੀਟ ਪਾਰਕਿੰਗ, ਪਾਵਰ ਹਾਊਸ ਰੋਡ ਚੌਂਕ ਵਿਖੇ ਲਗਾਇਆ ਜਾਵੇਗਾ। ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਕਿਸ਼ਨਪੁਰਾ ਦੇ ਪੰਚਾਇਤ ਘਰ/ਗੁਰਦੁਆਰਾ ਸਾਹਿਬ, ਪਿੰਡ ਕੋਟਗੁਰੂ, ਪਿੰਡ ਜੀਦਾ ਤੇ ਭੁੱਚੋ ਮੰਡੀ ਦੇ ਗੁਰਦੁਆਰਾ ਸਾਹਿਬ ਅਤੇ ਪਿੰਡ ਗੋਨਿਆਣਾ ਕਲ...
ਸਰਕਾਰੀ ਸਕੂਲ ਦੇ ਰਹੇ ਹਨ ਪ੍ਰਾਈਵੇਟ ਸਕੂਲਾਂ ਨੂੰ ਮਾਤ – ਵਿਧਾਇਕ ਸੇਖੋਂ

ਸਰਕਾਰੀ ਸਕੂਲ ਦੇ ਰਹੇ ਹਨ ਪ੍ਰਾਈਵੇਟ ਸਕੂਲਾਂ ਨੂੰ ਮਾਤ – ਵਿਧਾਇਕ ਸੇਖੋਂ

Punjab
ਫ਼ਰੀਦਕੋਟ 12 ਫ਼ਰਵਰੀ,2024  ਫ਼ਰੀਦਕੋਟ ਜ਼ਿਲ੍ਹੇ ਦੇ 401 ਸਰਕਾਰੀ ਸਕੂਲ ਹੁਣ ਉਹ ਪੁਰਾਣੇ ਜਮਾਨੇ ਦੇ ਸਕੂਲ ਨਹੀਂ ਰਹਿ ਗਏ ਹਨ ਕਿਉਂ ਜੋ ਇਹ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇਣ ਲੱਗੇ ਹਨ। ਇਹਨਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਲਈ ਹੁਣ ਹਰ ਕਿਸਮ ਦੀ ਆਧੁਨਿਕ ਸਹੂਲਤ ਉਪਲਬਧ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋ ਨੇ ਅੱਜ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵੈਨ 2 ਦਿਨ ਜਿਲ੍ਹੇ ਦੇ ਸਾਰੇ ਪਿੰਡਾਂ ਸ਼ਹਿਰਾਂ ਵਿੱਚ ਜਾ ਕੇ ਬੱਚਿਆ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਅਤਿ ਆਧੁਨਿਕ ਸਹੂਲਤਾਂ ਬਾਰੇ ਜਾਣਕਾਰੀ ਦੇਵੇਗੀ  ਤਾਂ ਜੋ ਮਾਪੇ ਵੱਧ ਤੋਂ ਵੱਧ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ । ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆ ਨੂੰ ਵੱਧ ਤੋਂ ਵੱਧ  ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿੱਚ ਜਿਥੇ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਅਧਿ...
ਯਾਦਗਾਰੀ ਹੋ ਨਿਬੜਿਆ 17ਵਾਂ ਵਿਰਾਸਤੀ ਮੇਲਾ

ਯਾਦਗਾਰੀ ਹੋ ਨਿਬੜਿਆ 17ਵਾਂ ਵਿਰਾਸਤੀ ਮੇਲਾ

Punjab
ਬਠਿੰਡਾ, 12 ਫ਼ਰਵਰੀ : ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਇੱਥੇ ਕਰਵਾਇਆ ਗਿਆ ਤਿੰਨ ਰੋਜ਼ਾ 17ਵਾਂ ਵਿਰਾਸਤੀ ਮੇਲਾ ਯਾਦਗਾਰੀ ਹੋ ਨਿਬੜਿਆ। ਇਸ ਮੇਲੇ ਦੇ ਆਖ਼ਰੀ ਦਿਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ, ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ੍ਰੀ ਅਨਿਲ ਠਾਕੁਰ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅਮ੍ਰਿੰਤ ਲਾਲ ਅਗਰਵਾਲ ਆਦਿ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਬਿਰਾਜਮਾਨ ਰਹੀਆਂ।           ਇਸ...
ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਵਿਖ਼ੇ ਅੱਜ ਲਗੇਗਾ ਦਿਵਿਆਂਗਜਨਾਂ ਲਈ  ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ

ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਵਿਖ਼ੇ ਅੱਜ ਲਗੇਗਾ ਦਿਵਿਆਂਗਜਨਾਂ ਲਈ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ

Punjab
ਫਾਜ਼ਿਲਕਾ, 12 ਫਰਵਰੀ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਸਿਵਲ ਹਸਪਤਾਲ ਅਬੋਹਰ ਅਤੇ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ 13 ਫਰਵਰੀ 2024 ਨੂੰ ਦਿਵਿਆਂਗਜਨਾਂ ਲਈ  ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ। ਜਿਨਾ ਵਿਚ ਲਾਭਪਾਤਰੀਆਂ ਦੇ ਮੌਕੇ ਤੇ ਕਾਰਡ ਬਣਾਏ ਜਾਣਗੇ ਅਤੇ ਮੌਕੇ ਤੇ ਡਾਕਟਰੀ ਜਾਂਚ ਕੀਤੀ ਜਾਵੇਗੀ। ਇਹ ਜਾਣਕਾਰੀ ਕਾਰਜਕਾਰੀ ਸਿਵਲ  ਸਰਜਨ ਡਾਕਟਰ ਕਵਿਤਾ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਫਾਜ਼ਿਲਕਾ ਨਾਲ ਸਬੰਧਤ ਦਿਵਿਆਂਗਜਨ ਜ਼ਿਲਾ ਹਸਪਤਾਲ ਫਾਜ਼ਿਲਕਾ, ਅਬੋਹਰ ਨਾਲ ਸਬੰਧਤ ਦਿਵਿਆਂਗਜਨ ਸਿਵਲ ਹਸਪਤਾਲ ਅਬੋਹਰ ਵਿਖ਼ੇ ਅਤੇ ਜਲਾਲਾਬਾਦ ਨਾਲ ਸਬੰਧਤ ਦਿਵਿਆਂਗਜਨ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਪਹੁੰਚ ਕਰ ਸਕਦੇ ਹਨ| ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਵਿਭਾਗ ਵਲੋ ਲੋਕਾ ਲਈ ਅਲਗ ਤੋਂ ਕਾਉੰਟਰ ਲਗਾਏ ਜਾਣਗੇ ਜਿ...
ਦੋ ਸਾਲ ਤੋਂ ਘੱਟ ਸਮੇਂ ’ਚ ਪੰਜਾਬ ਸਰਕਾਰ ਨੇ ਲੋਕ ਹਿੱਤ ’ਚ ਕੀਤੇ ਬਿਹਤਰੀਨ ਕਾਰਜ : ਬ੍ਰਮ ਸ਼ੰਕਰ ਜਿੰਪਾ

ਦੋ ਸਾਲ ਤੋਂ ਘੱਟ ਸਮੇਂ ’ਚ ਪੰਜਾਬ ਸਰਕਾਰ ਨੇ ਲੋਕ ਹਿੱਤ ’ਚ ਕੀਤੇ ਬਿਹਤਰੀਨ ਕਾਰਜ : ਬ੍ਰਮ ਸ਼ੰਕਰ ਜਿੰਪਾ

Punjab
ਹੁਸ਼ਿਆਰਪੁਰ, 11 ਫਰਵਰੀ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਪ੍ਰੈਲ 2024 ’ਚ ਦੋ ਸਾਲ ਪੂਰੇ ਹੋਣਗੇ, ਪਰੰਤੂ ਇੰਨੇ ਘੱਟ ਸਮੇਂ ਵਿਚ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਉਹ ਕਰਕੇ ਦਿਖਾਇਆ ਹੈ ਜੋ ਕਿ ਪੁਰਾਣੀ ਸਰਕਾਰਾਂ ਕਦੇ ਸੋਚ ਵੀ ਨਹੀਂ ਪਾਈਆਂ। ਇਹੀ ਕਾਰਨ ਹੈ ਕਿ ਅੱਜ ਪੂਰੇ ਸੂਬੇ ਵਿਚ ਭਗਵੰਤ ਸਿੰਘ ਮਾਨ ਨੂੰ ਲੋਕ ਇੰਨਾ ਪਿਆਰ ਕਰਦੇ ਹਨ। ਉਹ ਵਾਰਡ ਨੰਬਰ 9 ਵਿਚ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਜਿਥੇ-ਜਿਥੇ ਟਿਊਬਵੈਲ ਖਰਾਬ ਹੋਣ ਕਾਰਨ ਪਾਣੀ ਦੀ ਸਮੱਸਿਆ ਆਈ, ਉਥੇ ਟਿਊਬਵੈਲ ਨੂੰ ਦੁਬਾਰਾ ਬੋਰ ਕਰਵਾ ਕੇ ਉਸ ਨੂੰ ਚਾਲੂ ਹਾਲਤ ਵਿਚ ਕੀਤਾ ਗਿਆ, ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਪਹਿਲੇ ਡੇਢ...
ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 11 ਫਰਵਰੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ मी। ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵ...
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ

Punjab
ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਕੇ ਨਵਾਂ ਇਤਿਹਾਸ ਰਚਿਆ ਹੈ। ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਇਹ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਰਹੀਆਂ ਹਨ। ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ ਸਨ। ਪੰਜਾਬ ਸਰਕਾਰ ਨੇ 540 ਮੈਗਾਵ...