Thursday, August 27
Shadow

Author: admin

ਸਪੀਕਰ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਕੈਂਪਾਂ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਕੈਂਪਾਂ ਵਿੱਚ ਕੀਤੀ ਸ਼ਿਰਕਤ

Punjab
ਫ਼ਰੀਦਕੋਟ 11 ਫ਼ਰਵਰੀ,2024  (  ) ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਬਲਾਕ ਕੋਟਕਪੂਰਾ ਦੇ ਵਾਰਡ ਨੰ-6 ਵਿਖੇ ਲਗਾਏ ਗਏ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।   ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਉਸਾਰੀ ਕਿਰਤੀਆਂ ਦੀ ਰਜ਼ਿਸਟ੍ਰੇਸ਼ਨ, ਬੁਢਾਪਾ ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਸਬੰਧੀ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾਂ ਰਜਿਸਟਰਡ/ਗ਼ੈਰ ਰਜਿਸਟਰਡ ਦਸਤਾਵੇਜਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਦਰੁਸਤੀ, ਮੌਤ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ...
ਸਪੀਕਰ ਸੰਧਵਾ ਅਤੇ ਐਮ.ਐਲ.ਏ ਫਰੀਦਕੋਟ ਨੇ “24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਕੀਤੀ ਲਾਂਚ

ਸਪੀਕਰ ਸੰਧਵਾ ਅਤੇ ਐਮ.ਐਲ.ਏ ਫਰੀਦਕੋਟ ਨੇ “24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਕੀਤੀ ਲਾਂਚ

Punjab
ਫ਼ਰੀਦਕੋਟ 11 ਫ਼ਰਵਰੀ,2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ  ਅਤੇ ਐਮ.ਐਲ.ਏ ਫਰੀਦਕੋਟ ਸ਼. ਗੁਰਦਿੱਤ ਸਿੰਘ ਸੇਖੋਂ ਨੇ ਅਫਸਰ ਕਲੱਬ ਫਰੀਦਕੋਟ ਵਿਖੇ ਜਿਮੀ ਅੰਗਦ ਸਿੰਘ ਲੇਖਕ ਤੇ ਮਨੋਵਿਗਿਆਨੀ ਦੀ "24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਲਾਂਚ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਧਰਮਪਤੀ ਬੇਅੰਤ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ। ਸਪੀਕਰ ਸੰਧਵਾ ਨੇ ਕਿਤਾਬ ਲਾਂਚ ਕਰਦਿਆਂ ਕਿਹਾ ਕਿ ਇਹ ਕਿਤਾਬ ਸਾਨੂੰ ਦੱਸਦੀ ਹੈ ਕਿ ਆਪਣੀ ਮਾਨਸਿਕਤਾ ਤਾਕਤ ਨੂੰ ਕਿਵੇਂ ਪਹਿਚਾਨਣਾ ਹੈ।"24 ਮਾਨਸਿਕ ਸ਼ਕਤੀ ਸਿਧਾਂਤ" ਇੱਕ ਮਨੋਵਿਗਿਆਨਕ ਵਰਕਬੁੱਕ ਹੈ,ਜੋ ਵਿਅਕਤੀ ਨੂੰ ਸਵੈ-ਖੋਜ ਅਤੇ ਇਲਾਜ ਦੇ ਸਾਧਨਾਂ ਨਾਲ ਸਮਰੱਥ ਬਣਾਉਣ ਲਈ ਤਿਆਰ ਕੀਤੀ ਗਈ ਹੈ। ਇਸ ਕਿਤਾਬ ਦੇ ਪੰਨਿਆਂ ਅੰਦਰ ਇੱਕ ਡੂੰਘੀ ਸਵੈ ਮਨੋਖੋਜ ਜਾਂ ਚਿਕਿਤਸਾ ਦਾ ਰਾਹ ਛੁਪਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਹ ਕਿਤਾਬ ਤੁਹਾਨੂੰ ਤੁਹਾਡੇ ਸਰੀਰ, ਮਨ ਅਤੇ ਦਿਮਾਗ ਦੀਆਂ ਗੁੰਝਲਾਂ ਨੂੰ ਸੁਲਝਾਉਣ ਲਈ ਇੱਕ ਮਾਰਗ ਦਰਸ਼ਨ ਦੇ ਵਾਂਗ ਕੰਮ ਕਰੇਗੀ । ਐਮ.ਐਲ.ਏ ਫਰੀਦਕੋਟ ਨੇ ਕਿਹਾ ਕਿ ਇਸ ਕਿਤਾਬ ਵਿਚ ਗ...
ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ ’ਤੇ ਪਾਬੰਦੀ ਦੇ ਹੁਕਮ ਜਾਰੀ

ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ ’ਤੇ ਪਾਬੰਦੀ ਦੇ ਹੁਕਮ ਜਾਰੀ

Punjab
ਮਾਨਸਾ, 11 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ-ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਚੁੱਕ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ ਸਬੰਧੀ ਹੁਕਮ ਸੁਰੱਖਿਆ ਅਮਲੇ, ਡਿਊਟੀ ’ਤੇ ਤਾਇਨਾਤ ਪੁਲਿਸ ਅਮ...
ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ  ਵੱਲੋਂ ਟਰੱਕ ਯੂਨੀਅਨ ਫਰੀਦਕੋਟ ਵਿਖੇ ਅੱਖਾਂ ਦੇ ਚੈਕਅੱਪ ਸਬੰਧੀ ਕੈਪ ਦਾ ਆਯੋਜਨ

ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਟਰੱਕ ਯੂਨੀਅਨ ਫਰੀਦਕੋਟ ਵਿਖੇ ਅੱਖਾਂ ਦੇ ਚੈਕਅੱਪ ਸਬੰਧੀ ਕੈਪ ਦਾ ਆਯੋਜਨ

Punjab
ਫ਼ਰੀਦਕੋਟ 11 ਫਰਵਰੀ,2024 ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਸ. ਹਰਜੀਤ ਸਿੰਘ ਅਤੇ ਸਿਵਲ ਸਰਜਨ ਫਰੀਦਕੋਟ ਸ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਟਰੱਕ ਯੂਨੀਅਨ ਕੋਟਕਪੂਰਾ ਵਿਖੇ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ  ਵੱਲੋ ਆਪਸੀ ਸਹਿਯੋਗ ਨਾਲ ਟਰੱਕ ਯੂਨੀਅਨ ਫਰੀਦਕੋਟ ਵਿਖੇ ਜਾਗਰੂਕਤਾ ਅਤੇ ਅੱਖਾਂ ਦੇ ਚੈਕ ਅੱਪ ਦੇ ਕੈਪ ਦਾ ਆਯੋਜਨ ਕੀਤਾ ਗਿਆ।  ਇਸ ਕੈਪ ਵਿੱਚ ਹਾਜਰ ਟਰੱਕ ਉਪਰੇਟਰਾਂ, ਡਰਾਈਵਰਾਂ ਨੂੰ ਜਾਣਕਾਰੀ ਦਿੰਦੇ ਹੋਏ ਵਿਸ਼ਾ ਮਾਹਿਰਾਂ ਨੇ ਦੱਸਿਆਂ ਕਿ ਰੋਡ ਸੇਫਟੀ ਮਹੀਨਾ ਮਨਾਉਣ ਦਾ ਮੁੱਖ ਮਕਸਦ ਆਮ ਜਨਤਾ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਸੜਕ ਹਾਦਸਿਆ ਤੋ ਬਚਿਆ ਜਾ ਸਕੇ ਤੇ ਕੀਮਤੀ ਜਾਨਾਂ ਨੂੰ ਬਚਾਇਆਂ ਜਾ ਸਕੇ।  ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਗੁਰਪ੍ਰੀਤ ਕੌਰ ਵੱਲੋ ਅੱਖਾਂ ਦੀ ਜਾਂਚ ਕੀਤੀ ਗਈ ਮੁਫਤ ਦਵਾਈ ਦਿੱਤੀ ਗਈ। ਉਨਾਂ ਕਿਹਾ ਕਿ ਸਾਨੂੰ ਹਰ ਛੇ ਮਹੀਨੇ ਬਾਅਦ ਮਾਹਿਰ ਡਾਕਟਰ ਕੋਲੋ ਅੱਖਾਂ...
ਪੈਂਥਰ ਡਿਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਚ ਸਾਬਕਾ ਸੈਨਿਕਾਂ ਅਤੇ ਉਨਾਂ ਦੇ ਆਸ਼ਰਿਤਾਂ ਲਈ ਰੈਲੀ

ਪੈਂਥਰ ਡਿਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਚ ਸਾਬਕਾ ਸੈਨਿਕਾਂ ਅਤੇ ਉਨਾਂ ਦੇ ਆਸ਼ਰਿਤਾਂ ਲਈ ਰੈਲੀ

Punjab
ਅੰਮ੍ਰਿਤਸਰ 11 ਫਰਵਰੀ 2024: ਭਾਰਤੀ ਫੌਜ਼ ਹਮੇਸ਼ਾਂ ਆਪਣੇ ਸੈਨਿਕਾਂ ਲਈ ਖੜੀ ਹੁੰਦੀ ਹੈ ਭਾਵੇਂ ਉਹ ਸੇਵਾ ਵਿੱਚ ਹੋਣ ਜਾਂ ਸੇਵਾਮੁਕਤੀ ਤੋਂ ਬਾਅਦ । ਸਟੇਸ਼ਨ ਹੇਡਕੁਆਰਟਰ, ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਲਈ ਪੈਂਥਰ ਡਿਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਚ 10 ਫਰਵਰੀ ਨੂੰ ਰੈਲੀ ਕੀਤੀ ਗਈ। ਰੈਲੀ ਦਾ ਉਦੇਸ਼ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਨੂੰ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੇ ਲਾਭਾਂ ਦੀ ਜਾਣਕਾਰੀ ਦੇਣਾ, ਸ਼ਿਕਾਇਤਾਂ ਦਾ ਨਿਪਟਾਰਾ ਕਰਨਾ, ਦਸਤਾਵੇਜ਼ਾਂ ਦੀਆਂ ਗੜਬੜੀਆਂ ਠੀਕ ਕਰਵਾਉਣਾ ਅਤੇ ਵੱਖ-ਵੱਖ ਰਿਕਾਰਡ ਦਫਤਰਾਂ ਤੇ ਆਰਮੀ ਪੈਂਨਸ਼ਨ ਦਫਤਰਾਂ ਦੀ ਸਹਾਇਤਾ ਨਾਲ ਪੈਂਨਸ਼ਨ ਨਾਲ ਜੁੜੀਆਂ ਹੋਈਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਸੀ।  ਲੋੜਵੰਦਾਂ ਨੂੰ ਜ਼ਰੂਰੀ ਅਤੇ ਤੁਰੰਤ ਮੈਡੀਕਲ ਸਹੂਲਤ ਪ੍ਰਦਾਨ ਕਰਨ ਲਈ ਇਕ ਮੈਡੀਕਲ ਕੈਂਪ ਵੀ ਲਗਾਇਆ ਗਿਆ । ਨਾਲ ਹੀ ਦੁਪਹਿਰ ਦੇ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ । ਇਸ ਰੈਲੀ ਨਾਲ ਸਾਰੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਨੂੰ ਉਨਾਂ ਦੇ ਬਲ...
ਮੋਬਾਈਲ ਸਵੀਪ ਵੈਨ ਰਾਹੀਂ ਵੋਟਰ ਜਾਗਰੂਕਤਾ ਜਾਰੀ

ਮੋਬਾਈਲ ਸਵੀਪ ਵੈਨ ਰਾਹੀਂ ਵੋਟਰ ਜਾਗਰੂਕਤਾ ਜਾਰੀ

Punjab
ਮੋਗਾ 11 ਫ਼ਰਵਰੀ: “ਚੋਣਾਂ ਦਾ ਪਰਵ, ਦੇਸ਼ ਦਾ ਗਰਵ” ਅਧੀਨ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਆਮ ਲੋਕਾਂ ਵਿੱਚ ਈ.ਵੀ.ਐੱਮ ਅਤੇ ਵੀਵੀ ਪੈਟ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਅਤੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਆਡੀਓ-ਵੀਡੀਓ ਸਹੂਲਤ ਨਾਲ ਲੈੱਸ ਸਵੀਪ ਵੋਟਰ ਜਾਗਰੂਕਤਾ ਵੈਨ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਸਵੀਪ ਵੈਨ ਜ਼ਿਲ੍ਹਾ ਮੋਗਾ ਵਿੱਚ 17 ਫਰਵਰੀ 2024 ਤੱੱਕ ਵੱਖ ਵੱਖ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਜਾਗਰੂਕਤਾ ਫੈਲਾਏਗੀ।  ਇਸ  ਵੈਨ ਦਾ 11 ਫਰਵਰੀ ਨੂੰ 074 - ਧਰਮਕੋਟ, 12 ਤੋਂ 14 ਫਰਵਰੀ ਨੂੰ 071 - ਨਿਹਾਲ ਸਿੰਘ ਵਾਲਾ,ਅਤੇ 15 ਤੋਂ 17 ਫਰਵਰੀ ਨੂੰ 072- ਬਾਘਾ ਪੁਰਾਣਾ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਣ ਦਾ ਸ਼ਡਿਊਲ ਹੈ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ -ਐੇਸਡੀਐੱਮ ਮੋਗਾ ਸਾਰੰਗਪ੍ਰੀਤ ਸਿੰਘ ਦੀ ਅਗਵਾਈ ਹੇਠ 8 ਫਰਵਰੀ ਨੂੰ ਇਸ ਵੈਨ ਨੇ ਡਗਰੂ ਰੇਲਵੇ ਕਰਾਸਿੰਗ, ਡਗਰੂ ਸਕੂਲ, ਡਰੋਲੀ ਭਾਈ ਲੜਕੀਆਂ ਦਾ ਸਕੂਲ ਅਤੇ 9 ਫਰਵਰੀ ਨੂੰ ...
ਜ਼ਿਲ੍ਹਾ ਮੋਗਾ ਦੇ ਲੋਕਾਂ ਲਈ ਲਗਾਤਾਰ ਤਿੰਨ ਦਿਨ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਪੰਜਾਬ ਸਰਕਾਰ ਦੀਆਂ ਝਾਕੀਆਂ

ਜ਼ਿਲ੍ਹਾ ਮੋਗਾ ਦੇ ਲੋਕਾਂ ਲਈ ਲਗਾਤਾਰ ਤਿੰਨ ਦਿਨ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਪੰਜਾਬ ਸਰਕਾਰ ਦੀਆਂ ਝਾਕੀਆਂ

Punjab
ਮੋਗਾ, 11 ਫਰਵਰੀ: ਜ਼ਿਲ੍ਹਾ ਮੋਗਾ ਵਿੱਚ 8 ਫ਼ਰਵਰੀ ਤੋਂ ਆਈਆਂ, ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ, ਲਗਾਤਾਰ ਤਿੰਨ ਦਿਨ ਜ਼ਿਲ੍ਹਾ ਵਾਸੀਆਂ ਲਈ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਹਨਾਂ ਵਿਲੱਖਣ ਝਾਕੀਆਂ ਦਾ ਸਵਾਗਤ ਵੀ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕੀਤਾ ਗਿਆ ਸੀ। ਇਹਨਾਂ ਝਾਕੀਆਂ ਨੂੰ ਅੱਜ ਐੱਸ ਡੀ ਐੱਮ ਬਾਘਾਪੁਰਾਣਾ ਸ੍ਰ ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ  ਜ਼ਿਲ੍ਹਾ ਫਿਰੋਜ਼ਪੁਰ ਲਈ ਬੜੇ ਹੀ ਸਤਕਾਰ ਸਹਿਤ ਰਵਾਨਾ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ, ਸਕੂਲੀ ਵਿਦਿਆਰਥੀਆਂ ਨੇ ਇਹ ਵਿਲੱਖਣ ਝਾਕੀਆਂ ਬੜੇ ਹੀ ਉਤਸ਼ਾਹ ਨਾਲ ਵੇਖੀਆਂ।  ਇਨ੍ਹਾਂ ਪ੍ਰਭਾਵਸ਼ਾਲੀ ਝਾਕੀਆਂ ਨਾਲ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿਚ ਜ਼ਿਲ੍ਹਿਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹ...
ਵਿਦਿਅਕ ਯਾਤਰਾਵਾਂ ਵਿਦਿਆਰਥੀ ਦੇ ਗਿਆਨ ’ਚ ਕਰਦੀਆਂ ਨੇ ਵਾਧਾ-ਅਸ਼ੋਕ ਕੁਮਾਰ

ਵਿਦਿਅਕ ਯਾਤਰਾਵਾਂ ਵਿਦਿਆਰਥੀ ਦੇ ਗਿਆਨ ’ਚ ਕਰਦੀਆਂ ਨੇ ਵਾਧਾ-ਅਸ਼ੋਕ ਕੁਮਾਰ

Punjab
ਮਾਨਸਾ, 11 ਫਰਵਰੀ : ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿੱ:) ਮਾਨਸਾ ਸ਼੍ਰੀ ਮੇਵਾ ਸਿੰਘ ਸਿੱਧੂ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਰਾਮਪੁਰ ਮੰਡੇਰ ਦੇ ਵਿਦਿਆਰਥੀਆਂ ਨੂੰ ਉੱਚ ਵਿੱਦਿਅਕ ਸੰਸਥਾਵਾਂ ਦੀ ਯਾਤਰਾ ਕਰਵਾਉਣ ਲਈ ਜਮਾਤ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੀ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰ ਟੈਕਨੋਲੋਜੀ ਲੋਂਗੋਵਾਲ ਵਿਖੇ ਵਿੱਦਿਅਕ ਯਾਤਰਾ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਵਿੱਦਿਅਕ ਯਾਤਰਾਵਾਂ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਇਹ ਯਾਤਰਾਵਾਂ ਜਿੱਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੀਆਂ ਹਨ, ਉਥੇ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਵਿੱਚ ਵੀ ਸਹਾਈ ਹੁੰਦੀਆਂ ਹਨ। ਸਕੂਲ ਮੁਖੀ ਸ਼੍ਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਯਾਤਰਾ ਕਰਵਾਈ ਗਈ ਹੈ। ਕਾਲਜ ਵਿਖੇ ਵਿਦਿਆਰਥੀਆਂ ਨੇ ਰੋਬੋਟਿਕ ਲੈਬ ’ਤੇ ਲਾਈਵ ਵਰਕ ਦੇਖ...
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਕੀਤਾ ਜਾਗਰੂਕ

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਕੀਤਾ ਜਾਗਰੂਕ

Punjab
ਮੋਗਾ 11 ਫ਼ਰਵਰੀ: ਸੀਨੀਅਰ ਕਪਤਾਨ  ਪੁਲਿਸ ਮੋਗਾ  ਦੇ ਦਿਸ਼ਾ ਨਿਰਦੇਸ਼ ਹੇਠ ਅਤੇ  ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ   ਨੂੰ ਮੁੱਖ ਰੱਖਦਿਆਂ ਅੱਜ ਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ  ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਕਿਰਤੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ ।  ਇਸ ਕੈਂਪ ਵਿੱਚ ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ  ਨੇ ਸੰਬੋਧਨ ਕੀਤਾ। ਏਐਸਆਈ ਕੇਵਲ ਸਿੰਘ ਲੇਨ ਡਰਾਈਵਿੰਗ ਸੰਬੰਧੀ ਅਤੇ ਵਹੀਕਲਾਂ ਉਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ । ਸੁਖਜਿੰਦਰ ਸਿੰਘ ਨੇ ਸਾਰਿਆ ਨ...
ਗੀਤਾਂ ਅਤੇ ਸੁਮਨ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਵਿਚ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ

ਗੀਤਾਂ ਅਤੇ ਸੁਮਨ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਵਿਚ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ

Punjab
ਫਾਜਿਲਕਾ  10 ਫਰਵਰੀ ਬੀਤੇ ਦਿਨੀਂ ਸਟੇਟ ਲੈਵਲ ਦੀਆਂ  ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੀਆਂ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਅਰਾਈਆਂ ਵਾਲਾ ਦੇ ਦੋ ਵਿਦਿਆਰਥਣਾ ਕਾਜਲ ਅਤੇ ਸੁਮਨ ਨੇ ਕਰਮਵਾਰ 100 ਮੀਟਰ ਅਤੇ 50 ਮੀਟਰ ਦੌੜ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਨਾ ਕੇਵਲ ਆਪਣੇ ਸਕੂਲ ਆਪਣੇ ਪਿੰਡ ਚੱਕ ਅਰਾਈਆਂ ਵਾਲਾ ਆਪਣੇ ਬਲਾਕ ਜਲਾਲਾਬਾਦ 2  ਦਾ ਹੀ ਨਹੀਂ ਸਗੋਂ ਫਾਜਿ਼ਲਕਾ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ।ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਬੱਚਿਆਂ ਦੇ ਮਾਪੇ ਵੀ ਇਨਾ ਵਿਦਿਆਰਥਣਾ ਨੂੰ ਪੜਾਉਣ ਵਾਲੀ ਅਧਿਆਪਕਾ ਸੁਨੀਤਾ  ਰਾਣੀ ਅਤੇ ਸਕੂਲ ਮੁਖੀ ਸ੍ਰੀ ਗੋਪਾਲ ਕ੍ਰਿਸ਼ਨ ਨੂੰ ਵਧਾਈਆਂ ਦਿੰਦੇ ਰਹੇ ।ਜਿਸ ਤਰ੍ਹਾਂ ਇਹਨਾਂ ਬੱਚੀਆਂ ਨੇ ਲੜਕੇ ਤੇ ਲੜਕੀਆਂ ਦੇ ਕੰਬਾਇਨਡ  ਮੁਕਾਬਲੇ ਵਿੱਚੋਂ ਜਿੱਤ ਪ੍ਰਾਪਤ ਕੀਤੀ ਵਾਕਿਆ ਹੀ ਕਾਬਲੇ ਤਰੀਫ ਕਾਰਜ ਸੀ। ਇਸ ਮੌਕੇ ਬਲਾਕ ਜਲਾਲਾਬਾਦ 2 ਦੇ ਬੀਪੀਈਓ ਸ੍ਰੀ ਨਰਿੰਦਰ ਸਿੰਘ ਜੀ ਨੇ ਸਟੇਟ ਲੈਵਲ ਦੇ ਮੁਕਾਬਲਿਆਂ ਵਿੱਚ ਇਹਨਾਂ ਬੱਚਿਆਂ ਦੀ ਜਿੱਤ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਹਨਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ ਤੇ ਬਾਕੀ ਬੱ...