ਹੇਠਲੇ ਪੱਧਰ ਤੱਕ ਲੋਕਾ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ – ਈ.ਟੀ.ਓ.
ਅੰਮ੍ਰਿਤਸਰ 10 ਫਰਵਰੀ 2024--
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਬੇਰੀਆਂ ਵਾਲਾ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊ...








