ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ
ਬਠਿੰਡਾ, 9 ਫ਼ਰਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰਲੇ ਸਾਰੇ ਪੋਲਿੰਗ ਬੂਥਾਂ ਦੀਆਂ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਇੰਟਰ ਸਟੇਟ ਨਾਕਿਆਂ ਦੀ ਚੈਕਿੰਗ ਕਰਨਾ ਲਾਜ਼ਮੀ ਬਣਾਉਣ।
ਇਸ ਦੌਰਾਨ ਸ. ਜਸਪ੍ਰੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਦੇ ਬਾਹ...








