ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ
ਫਿਰੋਜ਼ੁਪਰ 9 ਫਰਵਰੀ 2024
ਜ਼ਿਲ੍ਹਾ ਚੋਣ ਅਫਸਰ ਸ੍ਰੀ. ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ 29 ਫਰਵਰੀ 2024 ਤੱਕ ਚੱਲੇਗਾ। ਇਹ ਜਾਣਕਾਰੀ ਤਹਿਸੀਲਦਾਰ ਚੋਣਾਂ ਸ੍ਰੀ. ਚਾਂਦ ਪ੍ਰਕਾਸ਼ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ, ਰਾਜਸੀ ਪਾਰਟੀਆ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਦਿੱਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ. ਚਾਂਦ ਪ੍ਰਕਾਸ਼ ਨੇ ਚੋਣਾਂ ਨਾਲ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੈਂਦੇ ਚਾਰ ਚੋਣ ਹਲਕੇ 18-ਮਮਦੋਟ, 19-ਫਿਰੋਜ਼ਪੁਰ,20-ਤਲਵੰਡੀ ਭਾਈ ਅਤੇ 21-ਜ਼ੀਰਾ ਵਿਖੇ ਵੱਧ ਤੋਂ ਵੱਧ ਕੇਸਾਧਾਰੀ ਸਿੱਖਾਂ ਦੀਆਂ ਵੋਟਾਂ ਬਣਾਈਆਂ ਜਾਣ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੋਂ 20 ਮਾਰਚ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਦਰਾਜ਼ ਲੈਣ ਸਬੰਧੀ ਚੋਣ ਹਲਕੇ ਅ...







