ਖੇਤੀਬਾੜੀ ਵਿਭਾਗ ਵੱਲੋਂ ਸਰ੍ਹੋਂ ‘ਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ
ਲੁਧਿਆਣਾ, 01 ਮਾਰਚ - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰ੍ਹੋਂ ਵਿੱਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਨੇ ਕਿਸਾਨਾਂ ਨੂੰ ਫਸਲ ਨੂੰ ਚੇਪੇ ਦੇ ਹਮਲੇ ਤੋਂ ਬਚਾਉਣ ਲਈ ਸਰ੍ਹੋਂਦੀ ਸਮੇਂ ਤੇ ਬਿਜਾਈ ਅਤੇ ਖਾਦਾਂ ਦੀ ਸਿਫਾਰਿਸ਼ ਕੀਤੀ ਮਿਕਦਾਰ ਪਾਉਣ ਲਈ ਕਿਸਾਨਾਂ ਨੂੰ ਅਪੀਲ ਵੀ ਕੀਤੀ।
ਉਨ੍ਹਾਂ ਕਿਸਾਨ ਵੀਰਾਂ ਨੂੰ ਦੱਸਿਆ ਕਿ ਸਰ੍ਹੋਂ ਵਿੱਚ ਚੇਪੇ ਦਾ ਹਮਲਾ ਆਮ ਕਰਕੇ ਜਨਵਰੀ ਤੋਂ ਲੈ ਕੇ ਅੱਧ ਮਾਰਚ ਤੱਕ ਹੁੰਦਾ ਹੈ ਪਰ ਇਸ ਸਾਲ ਜਨਵਰੀ ਦੇ ਮਹੀਨੇ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਕਰਕੇ ਇਸ ਦਾ ਹਮਲਾ ਨਜਰ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਹੁਣ ਮੌਸਮ ਬਦਲਣ ਨਾਲ ਮੌਜੂਦਾ ਹਾਲਤਾਂ ਵਿੱਚ ਇਸ ਦਾ ਹਮਲਾ ਕਿਤੇ-ਕਿਤੇ ਸ਼ੁਰੂ ਹੋ ਗਿਆ ਹੈ ਅਤੇ ਇਹ ਕੀੜੇ ਬਹੁਤ ਜ਼ਿਆਦਾ ਗਿਣਤੀ ਵਿੱਚ ਫੁੱਲਾਂ ਅਤੇ ਫਲੀਆਂ ਨੂੰ ਢੱਕ ਲੈਂਦੇ ਹਨ ਅਤੇ ਰਸ ਚੂਸਦੇ ਹਨ। ਜਿਸ ਦੇ ਸਿੱਟੇ ਵਜੋਂ ਪੌਦਾ ਮਧਰਾ ਰਹਿ ਜਾਂਦਾ ਹੈ, ਫਲੀਆਂ ਸੁੱਕ ਜਾਂਦੀਆਂ ਹਨ ਅਤੇ ਬੀਜ ਨਹੀਂ ਬਣਦੇ।
ਸਹਾਇਕ ਤੇਲਬੀਜ ਪ੍ਰਸਾਰ ਅਫਸਰ ਡਾ. ਰੁਪਿੰਦਰ ਕੌਰ, ਨੇ ਤੇਲੇ ਦੀ...








