ਵਿਸ਼ੇਸ਼ ਕੈਂਪਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਵਿਧਾਇਕ ਹਾਕਮ ਸਿੰਘ ਠੇਕੇਦਾਰ
ਰਾਏਕੋਟ/ਲੁਧਿਆਣਾ, 8 ਫਰਵਰੀ (000) - ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ' ਦੀ ਸਰਕਾਰ, ਆਪ ਦੇ ਦੁਆਰ ਸਕੀਮ ਤਹਿਤ ਵਿਸ਼ੇਸ਼ ਕੈਂਪ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ ਚੁੱਕੇ ਹਨ, ਜਿੱਥੇ ਵਿਸ਼ੇਸ਼ ਕੈਂਪਾਂ ਨੂੰ ਵਸਨੀਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਰਾਜੋਆਣਾ ਕਲਾਂ, ਟੂਸੇ ਅਤੇ ਅਕਾਲਗੜ੍ਹ ਵਿਖੇ ਲੱਗੇ ਕੈਂਪਾਂ ਦਾ ਦੌਰਾ ਕਰਦਿਆਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ।
ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾ...








