ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ
ਅੰਮ੍ਰਿਤਸਰ, 8 ਫਰਵਰੀ 2024 -
ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 178ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਕਰਵਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਹ ਦਿਹਾੜਾ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਨੂੰ ਸ਼ਰਧਾ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜਣਗੇ।
ਉਨਾਂ ਨੇ ਦੱਸਿਆ ਕਿ ਸਵੇਰੇ 10 ਵਜੇ ਨਰਾਇਣਗੜ੍ਹ ਸਥਿਤ ਇੰਡੀਆ ਗੇਟ ਵਿਖੇ ਲਗਾਏ ਗਏ ਸ਼ਹੀਦ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਮੌਕੇ ਫੌਜ ਅਤੇ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਜਾਵੇਗੀ। ਇਸ ਉਪਰੰਤ ਅਟਾਰੀ ਸਥਿਤ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸਥਾਨ, ਜਿੱਥੇ ਉਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ, ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਇਸ ਮੌ...







