ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ
ਚੰਡੀਗੜ੍ਹ, 29 ਫਰਵਰੀ
ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ।
ਖੇਡ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਿਲੇ ਪੜਾਅ ਵਿੱਚ 205 ਨਰਸਰੀਆਂ ਖੋਲ੍ਹਣ ਦੀ ਤਜਵੀਜ਼ ਸੀ ਜਿਸ ਸਬੰਧੀ ਬਾਕਾਇਦਾ ਭਰਤੀ ਲਈ ਇਸ਼ਤਿਹਾਰ ਵੀ ਦਿੱਤਾ ਗਿਆ। ਇਸ ਤੋਂ ਬਾਅਦ ਕਈ ਖਿਡਾਰੀਆਂ ਅਤੇ ਸਬੰਧਤ ਧਿਰਾਂ ਵੱਲੋਂ ਪਹੁੰਚ ਕਰਕੇ ਹੋਰ ਨਰਸਰੀਆਂ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਅਜਿਹੀਆਂ ਖੇਡਾਂ ਨੂੰ ਵੀ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ...








