Saturday, November 7
Shadow

Author: admin

ਫੂਡ ਸੇਫ਼ਟੀ ਐਕਟ ਦੀ ਉਲੰਘਣਾ ਕਰਨ ‘ਤੇ ਮੈਸ.ਆਰ.ਸੀ.ਐਮ. ਸਟੋਰ ਸਮਾਲਸਰ ਨੂੰ 10 ਹਜ਼ਾਰ ਰੁਪਏ ਜ਼ੁਰਮਾਨਾ

ਫੂਡ ਸੇਫ਼ਟੀ ਐਕਟ ਦੀ ਉਲੰਘਣਾ ਕਰਨ ‘ਤੇ ਮੈਸ.ਆਰ.ਸੀ.ਐਮ. ਸਟੋਰ ਸਮਾਲਸਰ ਨੂੰ 10 ਹਜ਼ਾਰ ਰੁਪਏ ਜ਼ੁਰਮਾਨਾ

Punjab
ਮੋਗਾ, 28 ਫਰਵਰੀ: ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਸਰਕਾਰ ਤੇ ਪ੍ਰਸ਼ਾਸ਼ਨ ਦੇ ਸਖਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਫੂਡ ਸਪਲਾਈ ਵਿਭਾਗ ਅਤੇ ਸਿਹਤ ਵਿਭਾਗ ਮਿਲ ਕੇ ਲਗਾਤਾਰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਕਰ ਰਹੇ ਹਨ ਤਾਂ ਕਿ ਲੋਕਾਂ ਦੀ ਸਿਹਤ ਨਾਲ ਕੋਈ ਵੀ ਵਿਅਕਤੀ, ਕੰਪਨੀ, ਦੁਕਾਨਦਾਰ ਆਦਿ ਖਿਲਵਾੜ ਨਾ ਕਰ ਸਕੇ। ਹਾਲ ਹੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਡਵਾਈਜ਼ਰ ਅਫ਼ਸਰ, ਫੂਡ ਸੇਫ਼ਟੀ ਸਟੈਂਡਰਡ ਐਕਟ, ਦੀ ਅਦਾਲਤ ਵੱਲੋਂ ਮੈਸ.ਆਰ.ਸੀ.ਐਮ. ਸਟੋਰ ਸਮਾਲਸਰ (ਤਹਿਸੀਲ ਬਾਘਾਪੁਰਾਣਾ) ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਦੀ ਦੁਕਾਨ ਦੇ ਨਮਕ ਦਾ ਸੈਂਪਲ ਫੇਲ ਹੋ ਗਿਆ ਸੀ। ਇਸ ਨਮਕ ਦੀ ਗੁਣਵੱਤਾ ਤੋਂ ਪਤਾ ਲੱਗਾ ਕਿ ਇਹ ਫੂਡ ਸੇਫ਼ਟੀ ਸਟੈਂਡਰਡ ਐਕਟ-2006 ਅਤੇ ਇਸ ਤਹਿਤ ਬਣਾਏ ਨਿਯਮਾਂ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦਾ ਸੀ। ਇਸੇ ਨਾਲ ਹੀ ਇਸ ਨਮਕ ਦੀ ਨਿਰਮਾਤਾ, ਗੁਜਰਾਤ ਦੀ ਕੰਪਨੀ ਨੂੰ ਵੀ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ...
ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਜਾਗਰੂਕਤਾ ਸੁਰੱਖਿਆ ਸਪਤਾਹ ਸ਼ੁਰੂ

ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਜਾਗਰੂਕਤਾ ਸੁਰੱਖਿਆ ਸਪਤਾਹ ਸ਼ੁਰੂ

Punjab
ਬਠਿੰਡਾ, 28 ਫਰਵਰੀ : ਸਪੋਰਟਕਿੰਗ ਇੰਡਸਟਰੀ ਜੀਦਾ (ਬਠਿੰਡਾ) ਵਿੱਚ ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਇੱਕ ਜਾਗਰੂਕਤਾ ਸੁਰੱਖਿਆ ਸਪਤਾਹ ਦਾ ਉਦਘਾਟਨ ਕੀਤਾ ਗਿਆ। ਇਹ ਸੁਰੱਖਿਆ ਸਪਤਾਹ 4 ਮਾਰਚ 2024 ਨੂੰ ਵੱਖ-ਵੱਖ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮਾਂ ਦੇ ਉਪਰੰਤ ਸਮਾਪਤ ਹੋਵੇਗਾ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਫੈਕਟਰੀ ਸ੍ਰੀ ਸਾਹਿਲ ਗੋਇਲ ਨੇ ਇਸ ਸਪਤਾਹ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ ਫੈਕਟਰੀ ਸ੍ਰੀ ਸਾਹਿਲ ਗੋਇਲ ਨੇ ਮੌਕੇ ਤੇ ਮੌਜੂਦ ਕਰਮਚਾਰੀਆਂ ਨਾਲ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਉਦਯੋਗਿਕ ਖੇਤਰ ਵਿੱਚ ਸੁਰੱਖਿਆ ਦੇ ਮਹੱਤਵ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਸਾਰਿਆਂ ਨੂੰ ਉਪਕਰਨ ਅਪਣਾਉਣ ਅਤੇ ਸੁਰੱਖਿਆ ਸਬੰਧੀ ਨਿਯਮਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਪੋਰਟਕਿੰਗ ਇੰਡਸਟਰੀ ਕੰਪਨੀ ਦੇ ਪ੍ਰਧਾਨ ਸ੍ਰੀ ਸ਼ਿਵਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਮੌਜੂਦ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਕੰਪਨੀ ਦੇ ਏ.ਵੀ.ਪੀ (ਐੱਚ.ਆਰ.ਐਂਡ ਐਡਮਿਨ)...
ਮੋਗਾ ਦੇ ਸਮੂਹ ਵਿਧਾਇਕਾਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਮੋਗਾ ਦੇ ਵਿਕਾਸ ਕਾਰਜਾਂ ਲਈ ਕੀਤਾ ਧੰਨਵਾਦ

ਮੋਗਾ ਦੇ ਸਮੂਹ ਵਿਧਾਇਕਾਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਮੋਗਾ ਦੇ ਵਿਕਾਸ ਕਾਰਜਾਂ ਲਈ ਕੀਤਾ ਧੰਨਵਾਦ

Punjab
ਮੋਗਾ, 28 ਫਰਵਰੀ: ਮੋਗਾ ਦੇ ਵੱਖ ਵੱਖ ਸਥਾਨਾਂ ਉੱਪਰ ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ, ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਵੱਲੋਂ ਬੀਤੇ ਦਿਨ ਰੱਖਿਆ ਗਿਆ।ਇਨ੍ਹਾਂ ਵਿਕਾਸ ਕਾਰਜਾਂ ਲਈ ਜ਼ਿਲ੍ਹਾ ਮੋਗਾ ਦੇ ਸਮੂਹ ਵਿਧਾਇਕਾਂ, ਡਾ. ਅਮਨਦੀਪ ਕੌ ਅਰੋੜਾ (ਮੋਗਾ), ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ (ਬਾਘਾਪੁਰਾਣਾ), ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ (ਧਰਮਕੋਟ), ਸ੍ਰ. ਮਨਜੀਤ ਸਿੰਘ ਬਿਲਾਸਪੁਰ (ਨਿਹਾਲ ਸਿੰਘ ਵਾਲਾ) ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ੍ਰ. ਹਰਭਜਨ ਸਿੰਘ ਦਾ ਧੰਨਵਾਦ ਕੀਤਾ। ਸਮੂਹ ਵਿਧਾਇਕਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦੀ ਯੋਗ ਅਗਵਾਈ ਸਦਕਾ ਹੁਣ ਮੋਗਾ ਤੋਂ ਸਮਾਧ ਭਾਈ ਬਾਈਪਾਸ, ਕੋਟ ਈਸੇ ਖਾਂ ਤੋਂ ਗ਼ਾਲਿਬ ਕਲਾਂ, ਧਰਮਕੋਟ ਤੋਂ ਜੋਗੇਵਾਲਾ ਸੜਕ, ਮੋਗਾ ਬਾਈਪਾਸ ਤੋਂ ਮੋਗਾ ਹਰੀਕੇ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹਨਾਂ ਸੜਕਾਂ ਦੀ ਕੁੱਲ ਲੰਬਾਈ 76.24 ਕਿਲੋਮੀਟਰ ਬਣਦੀ ਹੈ, ਜਿਸ ਉੱਤੇ 44.52 ਕਰੋੜ ਰੁਪਏ ਦੀ ਲਾਗਤ ਲੱਗਣੀ ਹੈ। ਇਹਨਾਂ ਸ...
ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰਨ ਲਈ ਸਹਾਇਕ ਧੰਦੇ ਅਪਣਾਉਣ-ਡਾ. ਜੀ.ਪੀ.ਐੱਸ ਸੋਢੀ

ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰਨ ਲਈ ਸਹਾਇਕ ਧੰਦੇ ਅਪਣਾਉਣ-ਡਾ. ਜੀ.ਪੀ.ਐੱਸ ਸੋਢੀ

Punjab
ਮਾਨਸਾ, 28 ਫਰਵਰੀ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ 17ਵੀਂ ਵਿਗਿਆਨਕ ਸਲਾਹਕਾਰ ਕਮੇਟੀ ਮੀਟਿੰਗ ਦਾ ਆਯੋਜਨ ਡਾ. ਜੀ.ਪੀ.ਐੱਸ ਸੋਢੀ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ, ਜਿੱਥੇ ਡਾ. ਐੱਚ.ਐੱਸ ਰਤਨਪਾਲ ਮੁੱਖੀ ਫਲ ਵਿਗਿਆਨ ਵਿਭਾਗ, ਪੀ.ਏ.ਯੂ. ਲੁਧਿਆਣਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਡਾ: ਅਸ਼ੋਕ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਡਾ. ਗੁਰਦੀਪ ਸਿੰਘ ਸਿੱਧੂ ਵੱਲੋਂ ਸਾਲ 2023 ਦੌਰਾਨ ਲਗਾਏ ਗਏ ਕਿੱਤਾ ਮੁਖੀ ਸਿਖਲਾਈ ਕੋਰਸ, ਖੇਤ ਪ੍ਰਦਰਸ਼ਨੀਆਂ, ਖੇਤ ਤਜ਼ਰਬੇ, ਗਿਆਨ ਵਧਾਊ ਯਾਤਰਾ, ਖੇਤ ਦਿਵਸ, ਫਸਲ ਸਰਵੇਖਣ, ਕਿਸਾਨ ਸਿਖਲਾਈ ਕੈਂਪ, ਮੁਹਿੰਮ, ਮੋਬਾਇਲ ਖੇਤੀ ਸੁਨੇਹੇ ਆਦਿ ਪਸਾਰ ਗਤੀਵਿਧੀਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਫ਼ਸਲੀ ਰਹਿੰਦ—ਖੂੰਹਦ ਦੀ ਸੰਭਾਲ ਸਬੰਧੀ ਪ੍ਰੋਜੈਕਟ, ਸੁਧਰੇ ਬੀਜਾਂ, ਸਬਜ਼ੀਆਂ ਦੀਆਂ ਕਿੱਟਾਂ ਦੀ ਵਿਕਰੀ ਅਤੇ ਹੋਰ...
35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ

35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ

Punjab
ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਮਹਿਲ ਕਲਾਂ ਦੇ ਵਸਨੀਕ ਸੰਜੇ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸਬੰਧਤ ਹਲਕਾ ਪਟਵਾਰੀ ਹਰਦੇਵ ਸਿੰਘ ਰਾਹੀਂ ਨਾਇਬ ਤਹਿਸੀਲਦਾਰ ਮਹਿਲ ਕਲਾਂ ਤੋਂ ਰਜਿਸਟਰੀ ਕਰਵਾਉਣ ਬਦਲੇ 40,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਇਸ ਸਬੰਧ...
ਵਧੀਕ ਡਿਪਟੀ ਕਮਿਸ਼ਨਰ ਨੇ ਸਵੀਪ ਵੋਟਰ ਜਾਗਰੂਕਤਾ ਵੈਨਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਸਵੀਪ ਵੋਟਰ ਜਾਗਰੂਕਤਾ ਵੈਨਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

Punjab
ਫ਼ਰੀਦਕੋਟ 28 ਫ਼ਰਵਰੀ,2024 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿਚ ਵੋਟ ਪਾਉਣ, ਈ.ਵੀ.ਐਮ ਅਤੇ ਵੀ.ਵੀ ਪੈਟ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ‘ਸਵੀਪ ਵੋਟਰ ਜਾਗਰੂਕਤਾ ਵੈਨਾਂ’ ਨੂੰ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀ. ਸੈਕੰ. ਸਕੂਲ ਫ਼ਰੀਦਕੋਟ ਤੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਵੀਰਪਾਲ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਖੇਤਰ ਲਈ ਦੋ-ਦੋ ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਤਾਂ ਜੋ ਸਾਰੇ ਵੋਟਰਾਂ ਨੂੰ ਵੋਟ ਪਾਉਣ ਦੇ ਨਾਲ-ਨਾਲ ਈ.ਵੀ.ਐਮ ਅਤੇ ਵੀ.ਵੀ ਪੈਟ ਸਬੰਧੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਵਿਚ ਆਰੰਭ ਸਵੀਪ ਗਤੀਵਿਧੀਆਂ ਦਾ ਹਿੱਸਾ ਹਨ, ਜੋ ਕਿ ਸਾਰੇ ਵਿਧਾਨ ਸਭਾ ਖੇਤਰਾਂ ਨੂੰ ਕਵਰ ਕਰਨਗੀਆਂ ਅਤੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ-1950 ਅਤੇ ਈ.ਵੀ.ਐਮ ਅਤੇ ਵੀ.ਵੀ ਪੈਟ ਦੀ ਕਾਰਜਪ੍ਰਣਾਲੀ ਅਤੇ ਇਸਦੇ ਪ੍ਰਯੋਗ ਦੇ ਬਾਰੇ ਵਿਚ ਵਿਸਥਾਰ ਨਾਲ ਜਾਣਕਾਰੀ ਦੇਣਗ...
ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

Punjab, Sports
ਚੰਡੀਗੜ੍ਹ, 28 ਫਰਵਰੀ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।ਪਿਛਲੇ ਕੁਝ ਦਹਾਕਿਆਂ ਵਿੱਚ ਕੌਮੀ ਪੱਧਰ ਉੱਤੇ ਪੰਜਾਬ ਪਛੜ ਗਿਆ ਸੀ ਜਿਸ ਨੂੰ ਲੈ ਕੇ ਮੌਜੂਦਾ ਸਰਕਾਰ ਬਹੁਤ ਗੰਭੀਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੀ ਖੇਡਾਂ ਵਿੱਚ ਮੁੜ ਪੁਰਾਣੀ ਸ਼ਾਨ ਬਹਾਲ ਕਰਨ ਲਈ ਉਪਰਾਲੇ ਕਰ ਰਹੀ ਹੈ ਜਿਸ ਦੀ ਸ਼ੁਰੂਆਤ ਨਵੀਂ ਖੇਡ ਨੀਤੀ ਤੋਂ ਹੋਈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਇੱਕ ਖੇਡ ਮੈਗਜ਼ੀਨ ਵੱਲੋਂ ਕਰਵਾਈ ‘ਸਪੋਰਟਸ ਕਨਕਲੇਵ’ ਦੇ ਉਦਘਾਟਨ ਮੌਕੇ ਕੁੰਜੀਵਤ ਭਾਸ਼ਣ ਦਿੰਦਿਆਂ ਕਹੀ। ਇਸ ਮੌਕੇ ਉਨ੍ਹਾਂ ਵਿਸ਼ਵ ਕੱਪ ਜੇਤੂ ਹਾਕੀ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਅਤੇ ਜੂਨੀਅਰ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਉਦੇ ਸਹਾਰਨ ਨੂੰ ਸਨਮਾਨਤ ਵੀ ਕੀਤਾ। ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈਆਂ ਪਿਛਲੇ ਦੋ ਸਾਲਾਂ ਤੋਂ ਨਿਰੰਤਰ ਕੰਮ ਕੀਤੇ ਜਾ ਰਹੇ ਹਨ ਜਿਸ ਦੇ ਸਾਰਥਿਕ ਨਤੀਜੇ ਪਿਛਲੇ ਸਾਲ ਏਸ਼ੀਅਨ ਗ...
ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਐਮ.ਡੀ.ਆਰ. ਦੀ ਰੀਵਿਊ ਮੀਟਿੰਗ ਹੋਈ

ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਐਮ.ਡੀ.ਆਰ. ਦੀ ਰੀਵਿਊ ਮੀਟਿੰਗ ਹੋਈ

Punjab
ਮਾਨਸਾ, 28 ਫਰਵਰੀ: ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਐਮ.ਡੀ.ਆਰ.ਦੀ ਸਮੀਖਿਆ ਮੀਟਿੰਗ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਕੀਤੀ ਗਈ। ਇਸ ਦੌਰਾਨ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਤਿੰਨ ਮੌਤਾਂ (ਮੈਟਰਨਲ ਮੌਤਾਂ) ਦਾ ਰੀਵਿਊ ਕੀਤਾ ਗਿਆ। ਇਸ ਸਬੰਧੀ ਕਮੇਟੀ ਵੱਲੋਂ ਹਾਜਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੁਝਾਅ ਦਿੱਤੇ ਗਏ ਅਤੇ ਸਮੂਹ ਹਾਜਰੀਨ ਮੈਂਬਰਾਂ,  ਐਲ.ਐਚ.ਵੀ.ਅਤੇ ਏ. ਐਨ.ਐਮ. ਸਮੇਤ ਸਾਰੇ ਸਟਾਫ ਮੈਂਬਰਾਂ ਨੂੰ ਸਿਹਤ ਵਿਭਾਗ ਦੇ ਕੰਮ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਸਹੁੰ ਚੁਕਾਈ ਗਈ ਤਾਂ ਜੋ ਆਣ ਵਾਲੇ ਸਮੇਂ ਵਿੱਚ ਗਰਭਵਤੀ ਮੌਤਾਂ ਨੂੰ ਰੋਕਿਆ ਜਾ ਸਕੇ। ਸਿਵਲ ਸਰਜਨ ਨੇ ਕਿਹਾ ਕਿ ਸਾਰੀਆਂ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ ਜਲਦੀ ਤੋਂ ਜਲਦੀ ਕੀਤੀ ਜਾਵੇ। ਹਰ ਗਰਭਵਤੀ ਔਰਤ ਦੀਆਂ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਇਸ ਦੌਰਾਨ ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕਅੱਪ ਜਰੂਰ ਕਰਵਾਇਆ ਜਾਵੇ। ਲੋੜ ਪੈਣ ’ਤੇ ਸਮੇਂ ਸਮੇਂ ਤੇ ਚੈਕਅੱਪ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ’ਤੇ ਹਾਈ ਰਿਸਕ ਪ੍ਰੈਗ...
ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

Punjab
ਫਿਰੋਜ਼ਪੁਰ 28 ਫਰਵਰੀ 2024:  ਲੋਕ ਸਭਾ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਚੋਣਾਂ ਨਾਲ ਸਬੰਧਿਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਇਲੈੱਕਸ਼ਨ ਮੈਨੇਜਮੈਂਟ ਪਲਾਨ ਤਿਆਰ ਕਰਨ, ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਅਗਾਉਂ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੀ ਹਾਜ਼ਰ ਸਨ।  ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਧੀਮਾਨ ਨੇ ਜ਼ਿਲ੍ਹੇ ਦੇ ਸਮੂਹ ਵੋਟਾਂ ਨਾਲ ਸਬੰਧਿਤ ਪੁਲੀਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਖੇਤਰ ਵਿੱਚ ਪੈਂਦੇ ਪੋਲਿੰਗ ਸਟੇਸ਼ਨਾਂ ਦੀ ਪੜਤਾਲ ਕਰ ਲੈਣ ਅਤੇ ਆਪਣੇ ਇਲਾਕੇ ਵਿੱਚ ਪੈਂਦੇ ਅਤਿ ਸੰਵੇਦਨਸ਼ੀਲ, ਸੰਵੇਦਨਸ਼ੀਲ ਅਤੇ ਨਾਜ਼ੁਕ ਸਥਿਤੀ ਵਾਲੇ ਪੋਲਿੰਗ ਸਟੇਸ਼ਨਾਂ ਦੀ ਪੜਤਾਲ ਕਰਕੇ ਲਿਸਟ ਬਣਾ ਲੈਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਪੋਲਿੰਗ ਸਟੇਸ਼ਨਾਂ ਦਾ ਖ਼ੁਦ ਜਾ ਕੇ ਦੌਰਾ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਪੋਲਿੰਗ ਸਟੇਸ਼ਨਾਂ ਦੀ ਹਾਲਤ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਇੱਕ ਹੋਰ ਜਨਤਕ ਰੇਤਾ ਖੱਡ ਚਾਲੂ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਇੱਕ ਹੋਰ ਜਨਤਕ ਰੇਤਾ ਖੱਡ ਚਾਲੂ

Punjab
ਧਰਮਕੋਟ, 28 ਫ਼ਰਵਰੀ (000) - ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੋਗਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹ ਦਿੱਤੀਆਂ ਗਈਆਂ ਹਨ। ਪਿੰਡ ਕੈਲਾ (ਨੇੜੇ ਧਰਮਕੋਟ) ਵਿਖੇ ਅੱਜ ਜਨਤਕ ਖੱਡ ਦਾ ਉਦਘਾਟਨ ਹਲਕਾ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਜ਼ਿਲ੍ਹਾ ਮੋਗਾ ਵਿਚ ਇਸ ਤੋਂ ਪਹਿਲਾਂ ਚਾਰ ਖੱਡਾਂ ਪਿੰਡ ਸੰਘੇੜਾ, ਆਦਰਾਮਾਨ, ਬਾਜੇਕੇ, ਮੇਹਰੁਵਾਲਾ ਵਿਖੇ ਚੱਲ ਰਹੀਆਂ ਹਨ। ਅੱਜ ਪਿੰਡ ਕੈਲਾ ਵਿਖੇ ਖੱਡ ਸ਼ੁਰੂ ਹੋਣ ਨਾਲ ਜ਼ਿਲ੍ਹਾ ਮੋਗਾ ਵਿੱਚ ਜਨਤਕ ਖੱਡਾਂ ਦੀ ਗਿਣਤੀ 5 ਹੋ ਗਈ ਹੈ। ਪਿੰਡ ਕੈਲਾ ਖੱਡ 2.81 ਹੈਕਟੇਅਰ ਖੇਤਰ ਵਿਚ ਫੈਲੀ ਹੈ ਜਦਕਿ ਇਸ ਵਿਚੋਂ ਸਾਲਾਨਾ 38891 ਟਨ ਰੇਤਾ ਨਿਕਲੇਗਾ। ਹੁਣ ਪੰਜਾਂ ਖੱਡਾਂ ਵਿਚੋਂ 7 ਲੱਖ 24 ਹਜ਼ਾਰ ਮੀਟ੍ਰਿਕ ਟਨ ਰੇਤਾ ਨਿਕਲਣ ਲੱਗੇਗਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ...