Shadow

Author: admin

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕਰਨ ਦਾ ਨਿਵੇਕਲਾ ਯਤਨ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕਰਨ ਦਾ ਨਿਵੇਕਲਾ ਯਤਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਫਰਵਰੀ : ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿਲੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੈ ਵਿਦਿਅਕ ਟੂਰ ਵੱਜੋਂ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ। ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ  ਨੇ ਦੱਸਿਆ ਕਿ ਇਸ ਲੜੀ ਤਹਿਤ ਸਹਿਬਜਾਦਾ ਅਜੀਤ ਸਿੰਘ ਨਗਰ, ਜਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਰੋਪੜ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦਾ ਦੌਰਾ ਕਰਕੇ ਵੱਖ ਵੱਖ ਤਕਨੀਕੀ ਸਿੱਖਿਆ ਕੋਰਸਾਂ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ। ਕਾਲਜ ਦੇ ਮੀਡੀਆ ਇੰਚਾਰਜ ਅਤੇ  ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੜ, ਸਰਕਾਰੀ ਹਾਈ ਸਕੂਲ ਮਲਕਪੁਰ (ਰ...
ਪਰਵਾਸੀ ਪੰਜਾਬੀਆਂ ਨਾਲ ਖੇਤਰੀ ਪੱਧਰ ਦੀ ਮੀਟਿੰਗ ਨਵਾਂਸ਼ਹਿਰ ਵਿਖੇ 09 ਫਰਵਰੀ ਨੂੰ

ਪਰਵਾਸੀ ਪੰਜਾਬੀਆਂ ਨਾਲ ਖੇਤਰੀ ਪੱਧਰ ਦੀ ਮੀਟਿੰਗ ਨਵਾਂਸ਼ਹਿਰ ਵਿਖੇ 09 ਫਰਵਰੀ ਨੂੰ

Punjab
ਐਸ.ਏ.ਐਸ.ਨਗਰ, 7 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 09 ਫਰਵਰੀ, 2024 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀ ਇੱਕ ਖੇਤਰੀ ਮੀਟਿੰਗ ਸ਼ਿਵਾਲਿਕ ਪਬਲਿਕ ਸਕੂਲ, ਚੰਡੀਗੜ੍ਹ ਰੋਡ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਨ ਜਾ ਰਹੀ ਹੈ, ਜਿਸ ਦੌਰਾਨ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣਨਗੇ। ਇਹ ਜਾਣਾਕਰੀ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ, ਸ੍ਰੀਮਤੀ ਆਸ਼ਿਕਾ ਜੈਨ ਨੇ ਖੇਤਰੀ ਮੀਟਿੰਗ ਬਾਬਤ ਜ਼ਿਲ੍ਹੇ ਦੀ ਐਨ.ਆਰ.ਆਈ.ਸਭਾ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਿੱਧੇ ਤੌਰ 'ਤੇ ਐਨ ਆਰ ਆਈਜ਼ ਨਾਲ ਖੇਤਰੀ ਮੀਟਿੰਗਾਂ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ   ਵਿੱਚ ਵੱਖੋ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਸਮੇਤ ...

ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣ ਅਧਿਕਾਰੀ

Punjab
ਮਾਨਸਾ, 07 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਅੰਦਰ ਸਬ ਡਵੀਜ਼ਨ ਪੱਧਰ ’ਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਕੈਂਪ ਲਗਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਕ ਮਹੀਨੇ ਤੱਕ ਇਹ ਕੈਂਪ ਇਸੇ ਤਰ੍ਹਾਂ ਜਾਰੀ ਰਹਿਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਦਿਨ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜ਼ਨਾਂ ’ਚ ਲਗਾਏ ਗਏ ਕੈਂਪਾਂ ਵਿਚ 609 ਸੇਵਾਵਾਂ ਲਈ ਲੋਕਾਂ ਨੇ ਅਰਜ਼ੀਆਂ ਦਿੱਤੀਆਂ, ਜਿੰਨ੍ਹਾਂ ਵਿਚੋਂ 254 ਸੇਵਾਵਾਂ ਮੌਕੇ ’ਤੇ ਹੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਅਤੇ ਬਾਕੀ ਸੇਵਾਵਾਂ ਵੀ ਜਲਦ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਂਪਾਂ ਵਿਚ ਆਈਆਂ 64 ਸ਼ਿਕਾਇਤਾਂ ਵਿਚੋਂ 60 ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਸ਼ਿਕਾਇਤਾਂ ਦਾ ਵੀ ਸਮਾਂਬੱਧ ਨਿਪਟਾਰਾ ...
ਹਵਾਲਾਤੀਆਂ/ਕੈਦੀਆਂ ਲਈ 15 ਦਿਨਾਂ ਦੀ ਵੋਕੇਸ਼ਨਲ ਟ੍ਰੇਨਿੰਗ ਕਰਵਾਈ ਸ਼ੁਰੂ

ਹਵਾਲਾਤੀਆਂ/ਕੈਦੀਆਂ ਲਈ 15 ਦਿਨਾਂ ਦੀ ਵੋਕੇਸ਼ਨਲ ਟ੍ਰੇਨਿੰਗ ਕਰਵਾਈ ਸ਼ੁਰੂ

Punjab
ਮੋਗਾ, 7 ਫਰਵਰੀ: ਸ਼੍ਰੀ ਅਤੁਲ ਕਸਾਨਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਬ ਜੇਲ  ਮੋਗਾ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਲਈ ਇਲੈਕਟ੍ਰੀਕਲ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਇਸ  ਮੁਹਿੰਮ ਦਾ ਉਦਘਾਟਨ ਸ਼੍ਰੀ ਅਮਰੀਸ਼ ਕੁਮਾਰ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਮਿਸ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਕੀਤਾ ਗਿਆ। ਅੱਜ ਇਸ ਮੁਹਿੰਮ ਦੀ ਸ਼ੁਰੂਆਤ ਵਿੱਚ ਸਬ ਜੇਲ ਮੋਗਾ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਨੂੰ ਇਲੈਕਟ੍ਰੀਕਲ ਫਿਟਿੰਗ ਦੀ ਸਿਖਲਾਈ ਲਈ ਕਲਾਸਾਂ ਲਗਾਈਆਂ ਗਈਆਂ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਡਿੰਪਲ ਥਾਪਰ ਤੇ ਟ੍ਰੇਨਰ ਮਿਸ ਮਨਪ੍ਰੀਤ ਕੌਰ ਜ਼ਿਲ੍ਹਾ ਮੈਨੇਜਰ ਪੰਜਾਬ ਸਕਿੱਲ ਡਿਵੈਲਪਮੈਂਟ ਮੋਗਾ ਵੱਲੋਂ ਇਹ ਸਿਖਲਾਈ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਉਹ ਸਮਾਜ ਵਿੱਚ ਆਪਣਾ ਮੁੜ ਵਸੇਬੇ ਲਈ ਜੇਲ ਤੋਂ ਬਾਹਰ ਕੋਈ ਕਿੱਤਾ ਸ਼ੁਰੂ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ ਅਤੇ ਸਮਾਜ ਵਿੱਚ ਖੁਸ਼ਹਾਲ ਜਿੰਦਗੀ ਜੀ ਸਕਣ...
ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

Punjab
ਮਾਨਸਾ, 07 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਰਤਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।...
ਸੀ. ਐਮ. ਦੀ ਯੋਗਸ਼ਾਲਾ’ ਦਾ ਫਿਰੋਜ਼ਪੁਰ ਵਾਸੀ ਲੈ ਰਹੇ ਹਨ ਭਰਪੂਰ ਲਾਭ:- ਧੀਮਾਨ

ਸੀ. ਐਮ. ਦੀ ਯੋਗਸ਼ਾਲਾ’ ਦਾ ਫਿਰੋਜ਼ਪੁਰ ਵਾਸੀ ਲੈ ਰਹੇ ਹਨ ਭਰਪੂਰ ਲਾਭ:- ਧੀਮਾਨ

Punjab
ਫਿਰੋਜ਼ਪੁਰ, 07 ਫਰਵਰੀ 2024 :           ਪੰਜਾਬ ਸਰਕਾਰ ਦੁਆਰਾ ਰਾਜ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਨਿਵੇਕਲੀ ਪਹਿਲ ਤਹਿਤ ਸੂਬੇ ਭਰ ਵਿਚ ਯੋਗ ਅਧਿਆਪਕਾਂ ਦੁਆਰਾ 'ਸੀਐੱਮ ਦੀ ਯੋਗਸ਼ਾਲਾ' ਤਹਿਤ ਉਨ੍ਹਾਂ ਦੇ ਘਰਾਂ ਕੋਲ ਹੀ ਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਯੋਜਨਾ ਦੇ ਤਹਿਤ ਯੋਗ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਮ ਲੋਕਾਂ ਨੂੰ ਯੋਗ ਟ੍ਰੇਨਰਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ ਜਿਸ ਦਾ ਫਿਰੋਜ਼ਪੁਰ ਵਾਸੀ ਭਰਪੂਰ ਲਾਭ ਲੈ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।                    ਉਨ੍ਹਾਂ ਕਿਹਾ ਕਿ 'ਸੀਐੱਮ ਦੀ ਯੋਗਸ਼ਾਲਾ' ਮੁਹਿੰਮ ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੀ.ਐਮ. ਦੀ ਯੋਗਸ਼ਾਲਾ' ਦੀਆਂ 38 ਕਲਾਸਾਂ ਵਿੱਚ 400 ਤੋਂ ਵੱਧ ਨਾਗਰਿਕ ਇਸ ਮੁਹਿੰਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕ...
ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

National, Politics
ਜੇਲ ਵਿਚ ਬੰਦ ਆਮ ਆਦਮੀ ਪਾਰਟੀ (ਆਪ) ਆਗੂ ਮਨੀਸ਼ ਸਿਸੋਦੀਆ (Manish Sisodia) ਨੂੰ ਵੱਡੀ ਰਾਹਤ ਮਿਲੀ ਹੈ,ਮਨੀਸ਼ ਸਿਸੋਦੀਆ ਹੁਣ ਹਫ਼ਤੇ ਵਿਚ ਇਕ ਵਾਰ ਅਪਣੀ ਬੀਮਾਰ ਪਤਨੀ ਨੂੰ ਮਿਲ ਸਕਣਗੇ,ਇਸ ਦੌਰਾਨ ਡਾਕਟਰ ਵੀ ਮਨੀਸ਼ ਸਿਸੋਦੀਆ ਨੂੰ ਮਿਲ ਸਕਣਗੇ,ਇਹ ਵਿਵਸਥਾ ਅਗਲੇ ਹੁਕਮਾਂ ਤਕ ਲਾਗੂ ਰਹੇਗੀ,ਇਹ ਇਜਾਜ਼ਤ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਤੋਂ ਮਿਲੀ ਹੈ, ਅਦਾਲਤ ਮਨੀਸ਼ ਸਿਸੋਦੀਆ (Manish Sisodia) ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ 12 ਫਰਵਰੀ ਨੂੰ ਕਰੇਗੀ,ਦੂਜੇ ਪਾਸੇ ਸੁਪਰੀਮ ਕੋਰਟ ਦਿੱਲੀ ਸ਼ਰਾਬ ਘੁਟਾਲੇ ‘ਚ ਗ੍ਰਿਫਤਾਰ ਮਨੀਸ਼ ਸਿਸੋਦੀਆ ਦੀ ਕਿਊਰੇਟਿਵ ਪਟੀਸ਼ਨ ‘ਤੇ ਜਲਦ ਸੁਣਵਾਈ ਕਰਨ ਲਈ ਤਿਆਰ ਹੈ,’ਆਮ ਆਦਮੀ ਪਾਰਟੀ (ਆਪ)’ ਆਗੂ ਵਲੋਂ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਜੇਲ ‘ਚ ਹਨ,ਅਜਿਹੀ ਸਥਿਤੀ ਵਿਚ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ (Chief Justice D.Y. Chandrachud) ਨੇ ਭਰੋਸਾ ਦਿਤਾ ਕਿ ਉਹ ਜਲਦੀ ਹੀ ਸੁਣਵਾਈ ਕਰਨਗੇ,ਦਰਅਸਲ, ਸਿਸੋਦੀਆ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿਤੀ ਸੀ,ਇਸ ਤੋਂ ਬਾਅਦ ਸਿਸੋਦੀਆ ਨੇ ਇਸ ‘ਤੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿਚ ਹਰਦਾ ਫੈਕਟਰੀ ਵਿਚ ਹੋਏ ਵਿਸਫੋਟ ਵਿਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿਚ ਹਰਦਾ ਫੈਕਟਰੀ ਵਿਚ ਹੋਏ ਵਿਸਫੋਟ ਵਿਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

International, National, Politics
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿਚ ਹਰਦਾ ਫੈਕਟਰੀ ਵਿਚ ਹੋਏ ਵਿਸਫੋਟ ਵਿਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ ਜਿਸ ਵਿਚ ਹੁਣ ਤੱਕ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਰਾਸ਼ਟਰੀ ਰਾਹਤ ਕੋਸ਼ ਤੋਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2 ਲੱਖ ਰੁਪਏ ਦੀ ਮਆਵਜ਼ਾ ਰਕਮ ਦੇਣ ਦਾ ਐਲਾਨ ਕੀਤਾ ਹੈ,ਦੂਜੇ ਪਾਸੇ ਸੀਐੱਮ ਮੋਹਨ ਯਾਦਵ ਨੇ ਪਰਿਵਾਰ ਵਾਲਿਆਂ ਨੂੰ 4-4 ਲਖ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਹਰਦਾ ਵਿਚ ਅੱਜ ਸਵੇਰੇ ਇਕ ਪਟਾਖਾ ਫੈਕਟਰੀ ਦੇ ਅੰਦਰ ਅੱਗ ਲੱਗਣ ਤੇ ਵਿਸਫੋਟ ਹੋਣ ਨਾਲ 8 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਜ਼ਖਮੀਆਂ ਲਈ 50,000 ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ-ਮੱਧ ਪ੍ਰਦੇਸ਼ ਦੇ ਹਰਦਾ ਵਿਚ ਇਕ ਪਟਾਕਾ ਫੈਕਟਰੀ (Firecracker Factory) ਵਿਚ ਦੁਰਘਟਨਾ ਕਾਰਨ ਜਾਨ-ਮਾਲ ਦੇ ਨੁਕਸਾਨ ਤੋਂ ਦੁਖੀ ਹਾਂ,ਉਨ੍ਹਾਂ ਸਾਰਿਆਂ ਪ੍ਰਤੀ ਮੇਰੀ ਹਮਰਦਰੀ ...
MP ‘ਚ ਵੱਡਾ ਹਾਦਸਾ, ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, ਕਈ ਲੋਕ ਖ਼ਤਰੇ ‘ਚ…

MP ‘ਚ ਵੱਡਾ ਹਾਦਸਾ, ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, ਕਈ ਲੋਕ ਖ਼ਤਰੇ ‘ਚ…

International, National, Politics
ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮਗਰਧਾ ਰੋਡ ‘ਤੇ ਸਥਿਤ ਪਟਾਕਾ ਫੈਕਟਰੀ ‘ਚ ਧਮਾਕਾ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 60 ਤੋਂ ਵੱਧ ਲੋਕ ਜ਼ਖਮੀ ਹਨ। ਹਫੜਾ-ਦਫੜੀ ਦੇ ਵਿਚਕਾਰ, ਦੀਵਾਰਾਂ ਵਿੱਚ ਤਰੇੜਾਂ ਦਿਖਾਈ ਦਿੱਤੀਆਂ। ਹਸਪਤਾਲ ਵਿੱਚ ਵੀ ਭਗਦੜ ਦੀ ਸਥਿਤੀ ਬਣੀ ਹੋਈ ਹੈ। ਦੂਜੇ ਪਾਸੇ ਹਰਦਾ ਵਿੱਚ ਵਾਪਰੀ ਇਸ ਘਟਨਾ ਦਾ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਨੇ ਨੋਟਿਸ ਲਿਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਹੰਗਾਮੀ ਮੀਟਿੰਗ ਬੁਲਾਈ ਹੈ। ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਯਾਦਵ ਨੇ ਮੰਤਰੀ ਪ੍ਰਦਿਊਮਨ ਸਿੰਘ ਤੋਮਰ, ਉਦੈ ਪ੍ਰਤਾਪ ਸਿੰਘ, ਏਸੀਐਸ ਅਜੀਤ ਕੇਸਰੀ, ਡੀਜੀ ਹੋਮ ਗਾਰਡ ਅਰਵਿੰਦ ਕੁਮਾਰ ਨੂੰ ਹੈਲੀਕਾਪਟਰ ਰਾਹੀਂ ਰਵਾਨਾ ਹੋਣ ਦੇ ਨਿਰਦੇਸ਼ ਦਿੱਤੇ। ਜ਼ਖਮੀਆਂ ਨੂੰ ਏਅਰਲਿਫਟ ਕੀਤਾ ਜਾਵੇਗਾ। ਇੱਥੇ ਭੋਪਾਲ, ਇੰਦੌਰ ਵਿੱਚ ਮੈਡੀਕਲ ਕਾਲਜ ਅਤੇ ਏਮਜ਼ ਭੋਪਾਲ ਵਿੱਚ ਬਰਨ ਯੂਨਿਟ ਨੂੰ ਲੋੜੀਂਦੀਆਂ ਤਿਆਰੀਆਂ ਕਰਨ ਲਈ ਕਿਹਾ ਗਿਆ ਹੈ। ਇੰਦੌਰ ਅਤੇ ਭੋਪਾਲ ਤੋਂ ਫਾਇਰ ਬ੍ਰਿ...
13 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਮੁਹਾਲੀ ਦੀ ਸਾਬਕਾ DSP ਦੋਸ਼ੀ ਕਰਾਰ; ਰਾਕਾ ਗੇਰਾ ਦੀ ਸਜ਼ਾ ’ਤੇ ਭਲਕੇ ਆਵੇਗਾ ਫ਼ੈਸਲਾ

13 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਮੁਹਾਲੀ ਦੀ ਸਾਬਕਾ DSP ਦੋਸ਼ੀ ਕਰਾਰ; ਰਾਕਾ ਗੇਰਾ ਦੀ ਸਜ਼ਾ ’ਤੇ ਭਲਕੇ ਆਵੇਗਾ ਫ਼ੈਸਲਾ

Crime, National, Politics, Punjab
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 1 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿਤਾ ਹੈ। ਸੀਬੀਆਈ ਅਦਾਲਤ ਬੁਧਵਾਰ ਨੂੰ ਇਸ ਮਾਮਲੇ ਵਿਚ ਸਜ਼ਾ ਸੁਣਾਏਗੀ। ਸੀਬੀਆਈ ਨੇ ਰਾਕਾ ਗੇਰਾ ਵਿਰੁਧ 2011 ਵਿਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਉਸ ਸਮੇਂ ਇਹ ਕੇਸ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਚੱਲ ਰਿਹਾ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਮੁਕੱਦਮੇ ਦੀ ਸੁਣਵਾਈ ‘ਤੇ ਕਰੀਬ 5 ਸਾਲ ਲਈ ਰੋਕ ਲਗਾ ਦਿਤੀ ਸੀ ਪਰ ਅਗਸਤ 2023 ‘ਚ ਸਟੇਅ ਹਟਾ ਲਿਆ ਗਿਆ ਅਤੇ ਫਿਰ ਸੁਣਵਾਈ ਜਾਰੀ ਰਹੀ। ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਅਦਾਲਤ ਵਿਚ ਬਹਿਸ ਦੌਰਾਨ ਕਿਹਾ ਕਿ ਜਾਂਚ ਏਜੰਸੀ ਕੋਲ ਰਾਕਾ ਗੇਰਾ ਖ਼ਿਲਾਫ਼ ਪੁਖਤਾ ਸਬੂਤ ਹਨ। ਸ਼ਿਕਾਇਤਕਰਤਾ ਨਾਲ ਉਸ ਦੀ ਗੱਲਬਾਤ ਦਾ ਟ੍ਰਾਂਸਕ੍ਰਿਪਟ ਅਤੇ ਫੁਟੇਜ ਵੀ ਮੌਜੂਦ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸ ਨੇ ਰਿਸ਼ਵਤ ਮੰਗੀ ਸੀ। ਰਾਕਾ ਗੇਰਾ ਨੂੰ ਸੀਬੀਆਈ ਚੰਡੀਗੜ੍ਹ ਨੇ ਸੈਕਟਰ-15 ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁੱਲਾਂਪੁਰ ਦੇ ਇਕ ਬਿਲਡਰ ਨੇ ਉਸ...