ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਦਿਸ਼ਾ ਨਿਰਦੇਸ਼ ਜਾਰੀ
ਮਾਨਸਾ, 27 ਫਰਵਰੀ:
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਅਗਾਮੀ ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਗਏ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਦੇ ਸਿਖਲਾਈ ਸੈਸ਼ਨ ਦੌਰਾਨ ਕੀਤਾ।
ਉਨ੍ਹਾਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਅਧਿਕਾਰੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਲਈ ਹੈਲਪ-ਲਾਈਨ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਵੀਪ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਦੀ ਵੀ ਪ੍ਰੇਰਨਾ ਦਿੱਤੀ, ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਵੋਟਰ ਆਪਣੀ ਵੋਟ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰ...








