Shadow

Author: admin

ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

local news
ਸ੍ਰੀ ਮੁਕਤਸਰ ਸਾਹਿਬ 13 ਅਪ੍ਰੈਲ  - ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਟਰਾਂਸਪੋਰਟਾਂ ਅਤੇ ਢੋਆ ਢੁਆਈ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਣਕ ਦਾ ਭੰਡਾਰਨ ਕਰਨ ਲਈ ਢੁਕਵੀਆਂ ਥਾਵਾਂ ਦਾ ਅਗੇਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਹਨਾਂ ਸਬੰਧਿਤ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿੱਚ ਨਿਰੰਤਰ ਚੈਕਿੰਗ ਜਾਰੀ ਰੱਖੀ ਜਾਵੇ । ਉਹਨਾਂ ਜ਼ਿਲ੍ਹੇ ਦੇ ਖੁਰਾਕ ਅਤੇ ਸਿਵਿਲ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ...
ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ‘ਤੇ ਨਿਪਟਾਰਾ

ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ‘ਤੇ ਨਿਪਟਾਰਾ

local news
ਸੰਗਰੂਰ, 13 ਅਪ੍ਰੈਲ: ਟਰੇਡਰਜ਼ ਕਮਿਸ਼ਨ ਕੋਲ ਹਲਕੇ ਪੱਧਰ 'ਤੇ ਪ੍ਰਾਪਤ ਹੋਈਆਂ ਵੱਖ-ਵੱਖ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ 'ਤੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਰਾਜਬੀਰ ਸਿੰਘ ਭੁੱਲਰ ਵੱਲੋਂ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਟਰੇਡਰਜ਼ ਵੱਲੋਂ ਦਰਪੇਸ਼ ਸਮੱਸਿਆਵਾਂ ਅਤੇ ਟਰੇਡਰਜ਼ ਕਮਿਸ਼ਨ ਪਾਸੋਂ ਪ੍ਰਾਪਤ ਸ਼ਿਕਾਇਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਹਰ ਸ਼ਿਕਾਇਤ ਦਾ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਟਰੇਡਰਜ਼ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇ ਅਤੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਰੱਖਦਿਆਂ ਕਾਰਵਾਈ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮਾਮਲੇ ਵਿੱਚ ਦ...
ਵਿਧਾਇਕ ਜਿੰਪਾ ਲੇ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ, ਲੋਕਾਂ ਨੂੰ ਮਿਲੀ ਵੱਡੀ ਰਾਹਤ

ਵਿਧਾਇਕ ਜਿੰਪਾ ਲੇ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ, ਲੋਕਾਂ ਨੂੰ ਮਿਲੀ ਵੱਡੀ ਰਾਹਤ

local news
ਹੁਸ਼ਿਆਰਪੁਰ, 13 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 14 ਵਿੱਚ ਦੇਸ਼ ਭਗਤ ਕਾਲਜ ਤੋਂ ਨਿਊ ਫਤਿਹਗੜ੍ਹ ਤੱਕ ਲੋਕਾਂ ਦੀ ਸਹੂਲਤ ਲਈ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਉਦਘਾਟਨ ਕੀਤਾ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋ ਗਿਆ ਹੈ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਜਾਰੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਵਿਧਾ ਮਿਲੇਗੀ ਸਗੋਂ ਸਥਾਨਕ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਵੀ ਸੁਧਾਰ ਹੋਵੇਗਾ। ਪ੍ਰੋਗਰਾਮ ਦੌਰਾਨ ਵਾਰਡ ਨੰਬਰ 14 ਦੇ ਕੌਂਸਲਰ ਬਲਵਿੰਦਰ ਬਿੰਦੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਉਨ੍ਹਾਂ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋ ਗਈ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਚੰਦਨ ਲੱਕੀ, ਨਰੇਸ਼ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ

hot news
ਟਾਂਡਾ ਉੜਮੁੜ, 13 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 15 ਅਪ੍ਰੈਲ ਨੂੰ ਟਾਂਡਾ ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਉੜਮੁੜ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨਗੇ। ਉੜਮੁੜ ਹਲਕੇ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸ਼ਾਮ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ, ਟਾਂਡਾ ਵਿਖੇ ਪ੍ਰੋਗਰਾਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿਚ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਜਿਨ੍ਹਾਂ ਨਾਲ ਹਲਕਾ ਵਾਸੀਆਂ ਨੂੰ ਵੱਡੀਆਂ ਸਹੂਲ਼ਤਾਂ ਮਿਲਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਲਾਕੇ ਦੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਇਲਾਕੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਹਰ ਖਿੱਤੇ ਨੂੰ ਛੂਹਿਆ ਗਿਆ ਹੈ ਤਾਂ ਜੋ ਸਮਾਜ ਦੇ ਹਰ ਇੱਕ ਵਰਗ ਤੱਕ ਪੰਜਾਬ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਪਹੁੰਚ ਸਕੇ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕ...
ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ

ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ

hot news
ਆਦਮਪੁਰ/ਜਲੰਧਰ, 13 ਅਪ੍ਰੈਲ- ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਪੰਜਾਬ ਸਰਕਾਰ ਵਲੋਂ 14 ਅਪ੍ਰੈਲ 2026 ਨੂੰ ਆਦਮਪੁਰ ਦੇ ਰਾਜਾ ਰਾਇਲ ਪੈਲੇਸ,ਪਿੰਡ ਉਦੇਸ਼ੀਆਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਟੀਨੂੰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੈਠਣ, ਪੀਣ ਲਈ ਸਾਫ਼ ਸੁਥਰੇ ਪਾਣੀ, ਖਾਣੇ, ਸਮਾਗਮ ਵਾਲੇ ਸਥਾਨ ਦੇ ਆਲੇ-ਦੁਆਲੇ ...
ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 83ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 20,843 ਹੋ ਗਈਆਂ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 81 ਵਿਅਕਤੀਆਂ ਨੂੰ...
ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੱਕ ਡੋਗਰਾ ਦੇ ਰਹਿਣ ਵਾਲੇ ਬਲਜੀਤ ਸਿੰਘ; ਅੰਮ੍ਰਿਤਸਰ ਦੇ ਛੋਟਾ ਫਤਿਹਵਾਲ ਦੇ ਰਹਿਣ ਵਾਲੇ ਪ੍ਰਭ ਸਿੰਘ; ਅੰਮ੍ਰਿਤਸਰ ਦੇ ਬਾਬਾ ਗਮ ਚੱਕ ਬੱਲਰਵਾਲ ਦੇ ਰਹਿਣ ਵਾਲੇ ਰਾਜਬੀਰ ਸਿੰਘ; ਅੰਮ੍ਰਿਤਸਰ ਦੇ ਠੱਠਾ ਰਾਜਪੂਤਾਂ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ; ਅੰਮ੍ਰਿਤਸਰ ਦੇ ਲੋਪੋਕੇ ਦੇ ਰਹਿਣ ਵਾਲੇ ਅਜੈਦੀਪ ਸਿੰਘ ਉਰਫ਼ ਅਜੇ ਉਰਫ਼ ਗਜ਼ਨੀ; ਅਤੇ ਅੰਮ੍ਰਿਤਸਰ ਦ...
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

hot news
ਚੰਡੀਗੜ੍ਹ, 13 ਅਪ੍ਰੈਲ:- ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇੱਕ ਸਖ਼ਤ ਸੋਧ ਬਿੱਲ ਪੇਸ਼ ਕੀਤਾ ਗਿਆ ਜਿਸ ਵਿੱਚ 'ਬੇਅਦਬੀ' ਦੇ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਦਾ ਨਿਯਮ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਿਲ ਨੂੰ ਨਿਆਂ ਦੀ ਦਿਸ਼ਾ ਵੱਲ ਇੱਕ ਇਤਿਹਾਸਕ ਅਤੇ ਅਹਿਮ ਕਦਮ ਕਰਾਰ ਦਿੱਤਾ ਹੈ। ਅੱਜ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਇਹ ਕਦਮ ਸੂਬਾ ਸਰਕਾਰ ਦੀ ਪਿਛਲੀਆਂ ਸਰਕਾਰਾਂ ਨਾਲੋਂ ਵੱਖਰੀ ਸੋਚ ਨੂੰ ਦਰਸਾਉਂਦਾ ਹੈ, ਜਿਸ ਤਹਿਤ ਸਰਕਾਰ ਨੇ ਸਖ਼ਤ, ਸਮਾਂਬੱਧ ਕਾਰਵਾਈ ਕਰਨ ਅਤੇ 'ਬੇਅਦਬੀ' ਦੇ ਮਾਮਲਿਆਂ ਵਿੱਚ ਸਮਝੌਤੇ ਦੀ ਕਿਸੇ ਵੀ ਗੁੰਜਾਇਸ਼ ਨੂੰ ਖਤਮ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪੰਜਾਬ ਵਿਧਾਨ ਸਭਾ ਵਿੱਚ ਇਸ ਇਤਿਹਾਸਕ ਬਿੱਲ 'ਤੇ ਚਰਚਾ ਸ਼ੁਰੂ ਕਰਦਿਆਂ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਵਚਨਬੱਧਤਾ 'ਤੇ ਜ਼ੋਰ ਦਿੱਤਾ।...
ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 13 ਅਪ੍ਰੈਲ- ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ" ਦੇ ਹੱਕ ਵਿੱਚ ਬੋਲਦਿਆਂ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 'ਬੇਅਦਬੀ' ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਜ਼ਰੂਰੀ ਸੋਧਾਂ ਲਿਆਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਇਸ ਸੋਧ ਨੂੰ ਭਗਵੰਤ ਮਾਨ ਸਰਕਾਰ ਦਾ ਇੱਕ ਇਮਾਨਦਾਰਾਨਾ ਯਤਨ ਕਰਾਰ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਲਈ ਵਿਰੋਧੀ ਧਿਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੋਧੇ ਹੋਏ ਬਿੱਲ ਵਿੱਚ ਇਤਿਹਾਸਕ ਸਜ਼ਾ ਦੀਆਂ ਵਿਵਸਥਾਵਾਂ ਪੇਸ਼ ਕੀਤੀਆਂ ਗਈਆਂ ਹਨ, ਜਿਸ ਵਿੱਚ 'ਬੇਅਦਬੀ' ਦੇ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦੇ ਜੁਰਮਾਨੇ ਦੀ ਵਿਵਸਥਾ ਹੈ, ਅਤੇ ਇਸ ਅਪਰਾਧ ਨੂੰ ਪੂਰੀ ਤਰ੍ਹਾਂ ਗੈਰ-ਜ਼ਮਾਨਤੀ ਅਪਰਾਧ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਆਪਣੇ ਸੰਬੋਧਨ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ...
ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

breaking news, Politics
ਚੰਡੀਗੜ੍ਹ, 13 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਅੱਜ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲਾਕੁਨ ਕਦਮ ਤਹਿਤ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਹੈ, ਜਿਸ ਨਾਲ ਬੇਅਦਬੀ ਨਾਲ ਨਜਿੱਠਣ ਲਈ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇਕ ਬਣਾਇਆ ਗਿਆ ਹੈ। ਇਸ ਕਾਨੂੰਨ ਨੂੰ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਵਿੱਚ ਇਤਿਹਾਸਕ ਸੁਧਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਨਵਾਂ ਕਾਨੂੰਨ ਪਿਛਲੀਆਂ ਸਰਕਾਰਾਂ ਦੀਆਂ ਕਮੀਆਂ ਨੂੰ ਦੂਰ ਕਰਨ ਦੇ ਨਾਲ-ਨਾਲ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਂਦਾ ਹੈ, ਅਪਰਾਧਾਂ ਨੂੰ ਗੈਰ-ਜ਼ਮਾਨਤੀ ਬਣਾਉਂਦਾ ਹੈ ਅਤੇ ਪੰਜ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਸਖ਼ਤ ਸਜ਼ਾਵਾਂ ਦੇ ਨਾਲ-ਨਾਲ 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕਰਦਾ ਹੈ, ਜਦੋਂ ਕਿ ਬੇਅਦਬੀ ਵਿੱਚ ਸਹਾਇਤ...