ਲੱਕੜ ਮੰਡੀ ਮੋਗਾ ਦੇ ਆੜਤੀਆਂ, ਵਪਾਰੀਆਂ, ਮਜ਼ਦੂਰਾਂ ਤੇ ਡਰਾਈਵਰਾਂ ਲਈ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ
ਮੋਗਾ, 6 ਫਰਵਰੀ:
ਸੜਕ ਸੁਰੱਖਿਆਂ ਨਿਯਮਾਂ ਦੀ ਪਾਲਣਾ ਜੇਕਰ ਹਰ ਇੱਕ ਵਿਅਕਤੀ ਸੁਚੱਜੇ ਢੰਗ ਨਾਲ ਕਰੇ ਤਾਂ ਸੜਕੀ ਦੁਰਘਟਨਾਵਾਂ ਦੇ ਗ੍ਰਾਫ ਨੂੰ ਵੱਡੀ ਪੱਧਰ ਦੇ ਫਰਕ ਨਾਲ ਥੱਲੇ ਸੁੱਟਿਆ ਜਾ ਸਕਦਾ ਹੈ। ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਲੋਕਾਂ ਵਿੱਚ ਇਨ੍ਹਾਂ ਨਿਯਮਾਂ ਦੀ ਜਾਗਰੂਕਤਾ ਬਹੁਤ ਜਰੂਰੀ ਹੈ। ਜ਼ਮੀਨੀ ਪੱਧਰ ਦੀ ਜਾਗਰੂਕਤਾ ਲਈ ਮੋਗਾ ਦੀ ਟ੍ਰੈਫਿਕ ਪੁਲਿਸ ਨਿੱਤ ਦਿਨ ਵੱਖ ਵੱਖ ਸਥਾਨਾਂ ਉੱਪਰ ਕੈਂਪ ਆਯੋਜਿਤ ਕਰ ਰਹੀ ਹੈ ਤਾਂ ਕਿ ਸੜਕੀ ਦੁਰਘਟਨਾਵਾਂ ਨੂੰ ਘਟਾਇਆ ਜਾ ਸਕੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਏ.ਐਸ.ਆਈ. ਕੇਵਲ ਸਿੰਘ ਨੇ ਅੱਜ ਲੱਕੜ ਮੰਡੀ ਮੋਗਾ ਦੇ ਆੜਤੀਆਂ, ਵਪਾਰੀਆਂ, ਮਜ਼ਦੂਰਾਂ ਅਤੇ ਡਰਾਈਵਰਾਂ ਲਈ ਆਯੋਜਿਤ ਕੀਤੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ। ਉਨ੍ਹਾਂ ਇਸ ਕੈਂਪ ਵਿੱਚ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ, ਸੀਟ ਬੈਲਟ ਦੀ ਵਰਤੋ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ, ਵਹੀ...








