ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਸਿਰਜਣਾ ਲਈ ਕਰੀਅਰ ਗਾਈਡੈਂਸ ਸੈਮੀਨਾਰ ਦਾ ਆਯੋਜਨ
ਫਾਜ਼ਿਲਕਾ 26 ਫਰਵਰੀ
ਡਿਪਟੀ ਕਮਿਸ਼ਨਰ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ ਵਿਦਿਆਰਥੀਆਂ ਨੁੰ ਆਪਣੇ ਚੰਗੇ ਭਵਿੱਖ ਦੇ ਸਿਰਜਣ ਪ੍ਰਤੀ ਕਰੀਅਰ ਗਾਈਡੈਂਸ ਰਾਹੀਂ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਐਮ.ਆਰ. ਕਾਲਜ ਵਿਖੇ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਪ੍ਰਤੀ ਹੁਣੇ ਤੋਂ ਹੀ ਚਿੰਤਿਤ ਹੋਣਾ ਚਾਹੀਦਾ ਹੈ ਕਿ ਉਹ ਵੱਡੇ ਹੋ ਕੇ ਕਿ ਬਨਣਾ ਚਾਹੁੰਦੇ ਹਨ, ਕਿਸ ਖੇਤਰ ਵੱਲ ਜਾਣਾ ਚਾਹੁੰਦੇ ਹਨ ਅਤੇ ਸਾਡੇ ਅੰਦਰ ਰੂਚੀ ਕੀ ਹੈ। ਇਨ੍ਹਾਂ ਸਾਰੀਆਂ ਗੱਲਾਂ ਨੁੰ ਧਿਆਨ ਵਿਚ ਰੱਖ ਕੇ ਹੀ ਆਪਣੀ ਕਰੀਅਰ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਆਲੇ-ਦੁਆਲੇ ਸਮਾਜ ਵਿਚ ਕੀ ਹੋ ਰਿਹਾ ਹੈ, ਇਸ ਪ੍ਰਤੀ ਵੀ ਸੁਚੇਤ ਹੋਣਾ ਚਾਹੀਦਾ ਹੈ।
ਮੈਡਮ ਵੈਸ਼ਾਲੀ ਨੇ ਕਿਹਾ ਕਿ ਹਰੇਕ ਵਿਦਿਆਰਥੀ ਅੰਦਰ ਕਲਾ ਹੁੰਦੀ ਹੈ ਬਸ ਲੋੜ ਹੁੰਦੀ ਹੈ ਉਸ ਕਲਾ/ਹੁਨਰ ਨੁੰ ਪਹਿਚਾਣਨ ਦੀ। ਉਨ੍ਹਾਂ ਕਿਹਾ ਕਿ ਆਪਣੇ ਅੰਦਰ ਦੇ ਹ...








