ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ
ਮਾਨਸਾ, 05 ਫਰਵਰੀ :
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨਾ, ਟਰਾਂਸਪੋਰਟੇਸ਼ਨ ਕਰਨਾ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਵਿੱਤੀ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਵੱਲੋਂ ਪ੍ਰਾਪਤ ਹੋਏ ਹੁਕਮਾਂ ਅਨੁਸਾਰ ਵੱਖ-ਵੱਖ ਥਾਵਾਂ ’ਤੇ ਸੀਮਨ ਨਕਲੀ ਅਤੇ ਅਣ-ਅਧਿਕਾਰਤ ਤੌਰ ’ਤੇ ਵੇਚੇ ਜਾਂ ਖਰੀਦੇ ਜਾ ਰਹੇ ਹਨ, ਜਦੋਂ ਕਿ ਸੀਮਨ ਦੀ ਗਲਤ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੀ ਪਸ਼ੂ ਧਨ ਦੀ ਨਸਲ ਖ਼ਰਾਬ ਹੋਣ ਦਾ ਖ਼ਤਰਾ ਹੈ ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁੱਝ ਪਤਾ ਨਹੀਂ ਹੁੰਦਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਸ਼ੂ ਧਨ ਦੀ ਪ੍ਰੋਡਕਟੀਵਿਟੀ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱਚ ਇ...








