Shadow

Author: admin

ਡਿਪਟੀ ਕਮਿਸ਼ਨਰ ਤੇ ਆਮ ਲੋਕਾਂ ਨੇ ਪਤੰਗਬਾਜ਼ੀ ਮੁਕਾਬਲਿਆਂ ਦਾ ਮਾਣਿਆ ਆਨੰਦ, ਜੇਤੂਆਂ ਨੂੰ ਦਿੱਤੀ ਵਧਾਈ

ਡਿਪਟੀ ਕਮਿਸ਼ਨਰ ਤੇ ਆਮ ਲੋਕਾਂ ਨੇ ਪਤੰਗਬਾਜ਼ੀ ਮੁਕਾਬਲਿਆਂ ਦਾ ਮਾਣਿਆ ਆਨੰਦ, ਜੇਤੂਆਂ ਨੂੰ ਦਿੱਤੀ ਵਧਾਈ

Punjab
ਫਿਰੋਜ਼ਪੁਰ 5 ਫਰਵਰੀ 2024             ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਪਤੰਗਬਾਜ਼ੀ ਦੇ ਨਾਕ ਆਊਟ ਮੁਕਾਬਲਿਆਂ ਦੇ ਪਹਿਲੇ ਦਿਨ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਵੱਲੋਂ ਕਰਵਾਈ ਗਈ!  ਜਿੱਥੇ ਡਿਪਟੀ ਕਮਿਸ਼ਨਰ ਤੇ ਆਮ ਲੋਕਾਂ ਵੱਲੋਂ ਰਾਜ ਪੱਧਰੀ ਪਤੰਗਬਾਜ਼ੀ ਦੇ ਨਾਕ ਆਊਟ ਮੁਕਾਬਲਿਆਂ ਦਾ ਆਨੰਦ ਮਾਣਿਆ ਗਿਆ ਉੱਥੇ ਹੀ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲਿਆਂ ਅਤੇ ਖਾਸ ਕਰ ਜੇਤੂਆਂ ਨੂੰ ਮੁਬਾਰਕਬਾਦ ਵੀ ਦਿੱਤੀ ਗਈ!             ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਵਾਇਤੀ ਅਤੇ ਵਿਰਾਸਤੀ ਮੇਲਿਆਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਤੇ ਨੌਜਵਾਨਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਇਸ ਮੇਲੇ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਤੰਗਬਾਜ਼ੀ ਦੇ ਇਹ ਨਾਕ ਆਊਟ ਮੁਕਾਬਲੇ ਵਾਤਾਵਰਨ ਦੀ ਸੰਭਾਲ, ਨਾਰੀ ਸ਼ਕਤੀ, ਵੋਟਾਂ ਪ੍ਰਤੀ ਜਾਗਰੂਕਤਾ ਅਤੇ ਦਵਿਆਂਗਜਨਾ ਨੂੰ ਸਮਰਪਿਤ ਹਨ! ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ...
ਕੌਮੀ ਸੜਕ ਸੁਰੱਖਿਆ ਮਹੀਨਾ ਸੈਮੀਨਾਰ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

ਕੌਮੀ ਸੜਕ ਸੁਰੱਖਿਆ ਮਹੀਨਾ ਸੈਮੀਨਾਰ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

Punjab
ਫਾਜ਼ਿਲਕਾ 5 ਫਰਵਰੀ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਸੈਮੀਨਾਰ ਦੌਰਾਨ ਜਾਗਰੂਕ ਕਰਦਿਆਂ ਉਹਨਾਂ ਕਿਹਾ ਕਿ ਸੜਕੀ ਦੁਰਘਟਨਾਵਾਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਲਾਜਮੀ ਹੈ। ਉਨ੍ਹਾਂ ਕਿਹਾ ਕਿ ਛੋਟੀ ਜੀ ਅਣਗਹਿਲੀ ਕਰਕੇ ਕਈ ਵਾਰ ਵੱਡੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ, ਇਸ ਕਰਕੇ ਸੜਕ *ਤੇ ਚਲਦੇ ਸਮੇਂ ਵਹੀਕਲ ਦੀ ਸਪੀਡ ਨਿਰਧਾਰਤ ਰੱਖਣੀ ਚਾਹੀਦੀ ਹੈ ਤੇ ਸਿਗਨਲਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਜਾਗਰੂਕ ਕਰਦਿਆਂ ਕਿਹਾ ਕਿ 18 ਸਾਲ ਤੋਂ ਘੱਟ ਬਚਿਆਂ ਨੂੰ ਵਹੀਕਲ ਨਾ ਚਲਾਉਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵੱਲੋਂ ਬਖਸ਼ੀ ਜਾਨ ਨੂ...
ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ- ਈਟੀਓ

ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ- ਈਟੀਓ

Punjab
ਅੰਮ੍ਰਿਤਸਰ 4 ਫਰਵਰੀ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਇਲਾਕੇ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਦੋ ਵੱਡੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ,  ਜਿਸ ਵਿੱਚ ਖੁਜਾਲਾ ਤੋਂ ਤਰਸਿੱਕਾ , ਡੇਹਰੀਵਾਲ ਸੜਕ ਅਤੇ ਜਬੋਵਾਲ ਤੋਂ ਟਾਂਗਰਾ- ਏਕਲਗੱਡਾ ਸੜਕ ਸ਼ਾਮਿਲ ਹੈ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਕਿਹਾ ਕਿ ਰਾਜ ਦੇ ਵਿਕਾਸ ਵਿੱਚ ਸੜਕਾਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸੜਕਾਂ ਦਾ ਮਾਰਗ ਰਾਜ ਵਿੱਚ ਕਿਸਾਨਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਲੋੜੀਂਦਾ ਹੈ। ਸ ਹਰਭਜਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ, ਜਿਸ ਵਿੱਚ ਸਿਹਤ, ਸਿੱਖਿਆ ਦੇ ਨਾਲ ਨਾਲ ਸੜਕਾਂ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਅੰਮ੍ਰਿਤਸਰ ਤੋਂ ਤਰਨ ਤਰਨ ਨੂੰ ਮਿਲਾਉਂਦੀ ਇਤਿਹਾਸਿਕ ਸੜਕ ਜਿਸ ਦੀ 30 ਸਾਲ ਕਿਸੇ ਸਰਕਾਰ ਨੇ ਸਾਰ ਨਹੀਂ ਸੀ ਲਈ ਨੂੰ ਮੁੱਖ ਮੰ...
ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

Punjab
ਚੰਡੀਗੜ੍ਹ, 4 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ ਵਾਸੀ ਕਲੋਲੀ, ਬਨੂੜ, ਕਮਲਪ੍ਰੀਤ ਸਿੰਘ ਵਾਸੀ ਦੇਵੀਨਗਰ ਅਬਰਾਵਾਂ, ਬਨੂੜ ਅਤੇ ਪ੍ਰੇਮ ਸਿੰਘ ਵਾਸੀ ਅਮਰਾਲਾ, ਡੇਰਾਬਸੀ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ। ਜਾਣਕਾਰੀ ਮੁਤਾਬਕ 19 ਜਨਵਰੀ 2024 ਨੂੰ ਚੰ...
ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁਢਲੀ ਪਹਿਲ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁਢਲੀ ਪਹਿਲ : ਸਪੀਕਰ ਕੁਲਤਾਰ ਸਿੰਘ ਸੰਧਵਾਂ

Punjab
ਬਠਿੰਡਾ, 4 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਪ੍ਰੈਗਮਾ ਮੈਡੀਕਲ ਇੰਸਟੀਚਿਊਟ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਵਿਸ਼ੇਸ਼ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਸ਼੍ਰੀ ਅੰਮ੍ਰਿਤਲਾਲ ਅਗਰਵਾਲ ਅਤੇ ਆਪ ਦੇ ਯੂਥ ਆਗੂ ਸ. ਅਮਰਜੀਤ ਰਾਜਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।         ਇਸ ਦੌਰਾਨ ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਨੂੰ ਕੈਂਸਰ ਦੀ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ...
ਬਠਿੰਡਾ ਮਿਲਟਰੀ ਸਟੇਸ਼ਨ ਦੀ 131 ਏ ਡੀ ਰੈਜੀਮੈਂਟ ਨੇ ਬੱਚਤ ਭਵਨ ਵਿਖੇ ਲਗਾਇਆ ਕੈਂਸਰ ਜਾਗਰੂਕਤਾ ਕੈਂਪ

ਬਠਿੰਡਾ ਮਿਲਟਰੀ ਸਟੇਸ਼ਨ ਦੀ 131 ਏ ਡੀ ਰੈਜੀਮੈਂਟ ਨੇ ਬੱਚਤ ਭਵਨ ਵਿਖੇ ਲਗਾਇਆ ਕੈਂਸਰ ਜਾਗਰੂਕਤਾ ਕੈਂਪ

Punjab
ਮਾਨਸਾ, 04 ਫਰਵਰੀ : ਬਠਿੰਡਾ ਮਿਲਟਰੀ ਸਟੇਸ਼ਨ ਦੀ 131 ਏ ਡੀ ਰੈਜੀਮੈਂਟ ਵੱਲੋਂ ਕੈਂਸਰ ਦਿਵਸ ਮੌਕੇ ਜ਼ਿਲ੍ਹਾ ਮਾਨਸਾ ਦੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਲਈ ਕੈਂਸਰ ਜਾਗਰੂਕਤਾ ਕੈਂਪ ਸਥਾਨਕ ਬੱਚਤ ਭਵਨ ਮਾਨਸਾ ਵਿਖੇ ਲਗਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਵਿਸ਼ੇਸ਼ ਤੌਰ *ਤੇ ਸ਼ਿਰਕਤ ਕੀਤੀ। ਇਸ ਮੌਕੇ ਰੈਜੀਮੈਂਟ ਦੇ ਅਧਿਕਾਰੀਆਂ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਕਿਸਮ ਦੀਆਂ ਆ ਰਹੀਆਂ ਦਿੱਕਤਾਂ ਵੀ ਸੁਣੀਆਂ ਗਈਆਂ। ਕੈਂਪ ਦੌਰਾਨ ਕੈਂਸਰ ਦੇ ਭਿਆਨਕ ਰੋਗ ਬਾਰੇ ਡਾ. ਅਨੁਜ ਬਾਂਸਲ ਕੈਂਸਰ ਸਪੈਸ਼ਲਿਸਟ ਵੱਲੋਂ ਬੜੇ ਵਿਸਥਾਰਪੂਰਵਕ ਕੈਂਸਰ ਦੇ ਲੱਛਣ ਇਸ ਦੇ ਬਚਾਅ ਅਤੇ ਕੈਂਸਰ ਹੋਣ 'ਤੇ ਇਸ ਦੇ ਇਲਾਜ ਬਾਰੇ ਦੱਸਿਆ ਗਿਆ।ਇੰਡੀਅਨ ਮੈਡੀਕਲ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਅਤੇ ਸਰਪ੍ਰਸਤ ਵਾਇਸ ਆਫ਼ ਮਾਨਸਾ ਡਾ. ਜਨਕ ਰਾਜ ਨੇ ਵਿਸ਼ੇਸ਼ ਤੌਰ 'ਤੇ ਕੈਂਸਰ ਦੇ ਬਚਾਅ ਅਤੇ ਖਾਣ-ਪੀਣ ਦੀਆਂ ਆਦਤਾਂ ਵਿੱਚ ਸੁਧਾਰ ਬਾਰੇ ਮੌਜੂਦਾ ਨੂੰ ਜਾਣੂ ਕਰਵਾਇਆ। ਇਸ ਕੈਂਪ ਵਿੱਚ ਪੂਰੇ ਮਾਨਸਾ ਜ਼ਿਲ੍ਹੇ ਦੇ ਸਾਬਕਾ ਸੈਨਿਕ ਅਤੇ ਉਹਨਾਂ ਦੇ ਪਰਿਵਾਰ ਸ਼ਾਮ...
ਦਿਲ ਦਾ ਦੌਰਾ ਪੈਣ ਕਾਰਨ ਜੰਮੂ ਕਸ਼ਮੀਰ ‘ਚ ਪੰਜਾਬ ਦਾ ਫੋਜੀ ਜਵਾਨ ਸਹੀਦ

ਦਿਲ ਦਾ ਦੌਰਾ ਪੈਣ ਕਾਰਨ ਜੰਮੂ ਕਸ਼ਮੀਰ ‘ਚ ਪੰਜਾਬ ਦਾ ਫੋਜੀ ਜਵਾਨ ਸਹੀਦ

National, Punjab
ਜੰਮੂ ਕਸ਼ਮੀਰ 04, ਫਰਵਰੀ: ਜੰਮੂ ਕਸ਼ਮੀਰ ‘ਚ ਭਾਰਤੀ ਫ਼ੌਜ ਵਿੱਚ ਡਿਊਟੀ ਨਿਭਾਅ ਰਿਹਾ ਪੰਜਾਬ ਦਾ ਫੌਜੀ ਜਵਾਨ ਹੌਲਦਾਰ ਸੁਖਪ੍ਰੀਤ ਸਿੰਘ ਸਪੁੱਤਰ ਸੇਵਾ ਮੁਕਤ ਫ਼ੌਜੀ ਰਣਜੀਤ ਸਿੰਘ ਸ਼ਹੀਦ ਹੋ ਗਿਆ ਹੈ,ਦੱਸਿਆ ਜਾ ਰਿਹਾ ਹੈ ਕਿ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋਈ ਹੈ,ਹੌਲਦਾਰ ਸੁਖਪ੍ਰੀਤ ਸਿੰਘ ਦੀ ਮੌ.ਤ ਦੀ ਸੂਚਨਾ ਮਿਲਦਿਆਂ ਹੀ ਉਸ ਦੇ ਜੱਦੀ ਪਿੰਡ ਨੰਗਲ ਵੰਝਾਵਾਲਾ ਨੇੜੇ ਅਜਨਾਲਾ ਵਿਖੇ ਸੋਗ ਦੀ ਲਹਿਰ ਦੌੜ ਗਈ,ਪਰਿਵਾਰਿਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਸੁਖਪ੍ਰੀਤ ਸਿੰਘ ਦੀ ਮ੍ਰਿ.ਤਕ ਦੇਹ ਇੱਥੇ ਪਹੁੰਚਣ ਤੋਂ ਬਾਅਦ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।...
ਪਟਿਆਲਾ ਵਿਖੇ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਭਾਖੜਾ ਨਹਿਰ ‘ਚ ਡਿੱਗੀ, ਡਰਾਇਵਰ ਹੋਇਆ ਲਾਪਤਾ

ਪਟਿਆਲਾ ਵਿਖੇ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਭਾਖੜਾ ਨਹਿਰ ‘ਚ ਡਿੱਗੀ, ਡਰਾਇਵਰ ਹੋਇਆ ਲਾਪਤਾ

Punjab
Patiala 04, Feburary :ਪਟਿਆਲਾ ਵਿਖੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਇਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ (Gas Cylinders) ਨਾਲ ਭਰੀ ਹੋਈ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਪਈ,ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ,ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹੋ ਗਿਆ ਹੈ,ਜਿਸ ਦੀ ਪੁਲਿਸ ਅਤੇ ਪਰਿਵਾਰ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ,ਮਿਲੀ ਜਾਣਕਾਰੀ ਮੁਤਾਬਕ ਪਾਤੜਾਂ ਦੀ ਗੈਸ ਏਜੰਸੀ ਦੀ ਗੈਸ ਸਿਲੰਡਰਾਂ ਵਾਲੀ ਗੱਡੀ ਭਾਖੜਾ ਨਹਿਰ ਦੀ ਪਟੜੀ ‘ਤੇ ਖਨੌਰੀ ਤੋਂ ਸ਼ੁਤਰਾਣਾ ਕਸਬੇ ਵੱਲ ਆ ਰਹੀ ਸੀ ਤਾਂ ਪਿੰਡ ਨਾਈਵਾਲਾ ਨੇੜੇ ਗੱਡੀ ਬੈਕ ਕਰਦੇ ਸਮੇਂ ਅਚਾਨਕ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ,ਲਾਪਤਾ ਡਰਾਈਵਰ ਦੀ ਪਛਾਣ ਗੁਰਦਿੱਤ ਸਿੰਘ, ਪਿੰਡ ਪਾਤੜਾ  ਵਜੋਂ ਹੋਈ ਹੈ,ਸੂਚਨਾ ਮਿਲਦੇ ਹੀ ਸ਼ੁਤਰਾਣਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਗੱਡੀ ਤਾਂ ਬਰਾਮਦ ਕਰ ਲਈ ਹੈ ਪਰ ਗੁਰਦਿੱਤ ਸਿੰਘ ਲਾਪਤਾ ਦੱਸਿਆ ਜਾ ਰਿਹਾ ਹੈ।  ਗੁਰਦਿੱਤ ਸਿੰਘ 07 ਭੈਣਾ ਦਾ ਇਕੱਲ...
ਦੱਖਣੀ ਕੈਰੋਲੀਨਾ ਦੀ ਪ੍ਰਾਇਮਰੀ ਚੋਣਾ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਰਹੇ ਜੈਤੂ

ਦੱਖਣੀ ਕੈਰੋਲੀਨਾ ਦੀ ਪ੍ਰਾਇਮਰੀ ਚੋਣਾ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਰਹੇ ਜੈਤੂ

International, Politics
ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਇਸ ਸਾਲ ਹੋਣ ਵਾਲੀਆਂ ਚੋਣਾਂ ’ਚ ਡੈਮੋਕ੍ਰੇਟਿਕ ਰਾਸ਼ਟਰਪਤੀ ਦਾ ਉਮੀਦਵਾਰ ਚੁਣੇ ਜਾਣ ਦੀ ਪ੍ਰਕਿਰਿਆ ਹੇਠ ਕਰਵਾਏ ਦੱਖਣੀ ਕੈਰੋਲੀਨਾ (South Carolina) ਪ੍ਰਾਇਮਰੀ ਚੋਣਾਂ ’ਚ ਜੋ ਬਾਈਡਨ (Joe Biden) ਨੇ ਆਸਾਨੀ ਨਾਲ ਜਿੱਤ ਲਈ ਹੈ,ਇਸ ਦੇ ਨਾਲ ਹੀ ਉਨ੍ਹਾਂ ਨੇ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਡੈਮੋਕ੍ਰੇਟਿਕ ਪਾਰਟੀ (Democratic Party) ਦੀ ਨਾਮਜ਼ਦਗੀ ਜਿੱਤਣ ਦੀ ਅਪਣੀ ਕੋਸ਼ਿਸ਼ ਵਿਚ ਸਨਿਚਰਵਾਰ ਨੂੰ ਅਪਣੀ ਪਹਿਲੀ ਅਧਿਕਾਰਤ ਜਿੱਤ ਹਾਸਲ ਕੀਤੀ,ਜੋ ਬਾਈਡਨ ਅਪਣੀ ਪਾਰਟੀ ਦੇ ਉਮੀਦਵਾਰ ਬਣਨ ਦੀ ਦੌੜ ਵਿਚ ਸੱਭ ਤੋਂ ਅੱਗੇ ਹਨ,ਪ੍ਰਾਇਮਰੀ ’ਚ ਜੋ ਬਾਈਡਨ ਨੂੰ 96.2 ਫੀ ਸਦੀ ਵੋਟਾਂ ਮਿਲੀਆਂ,ਜਦਕਿ ਵਿਲੀਅਮਸਨ ਨੂੰ ਸਿਰਫ 2.1 ਫੀ ਸਦੀ ਵੋਟਾਂ ਮਿਲੀਆਂ,ਫਿਲਿਪਸ ਤੀਜੇ ਸਥਾਨ ’ਤੇ ਰਹੇ,ਰਿਪਬਲਿਕਨ ਪਾਰਟੀ (Republican Party) ਦੀ ਪ੍ਰਾਇਮਰੀ 24 ਫਰਵਰੀ ਨੂੰ ਹੋਣੀ ਹੈ,ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (77) ਅਪਣੀ ਪਾਰਟੀ ਦੇ ਉਮੀਦਵਾਰ ਬਣਨ ਦੀ ਦੌੜ ’ਚ ਸੱਭ ਤੋਂ ਅੱਗੇ ਹਨ,ਜੋ ਬਾਈਡਨ ਨੇ ਪ੍ਰਾਇਮਰੀ ਚੋਣਾਂ ਜਿੱਤਣ ਤੋਂ ਬਾਅਦ ਕਿਹਾ ਕਿ ਉਹ ਨਵੰਬਰ ਦੀਆਂ ਚੋਣਾਂ ਵਿ...
ਬੱਚਿਆਂ ਦੇ ਪੇਟ ਦੇ ਕੀੜੇ ਖ਼ਤਮ ਕਰਨ ਲਈ ਸੋਮਵਾਰ ਤੋਂ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ

ਬੱਚਿਆਂ ਦੇ ਪੇਟ ਦੇ ਕੀੜੇ ਖ਼ਤਮ ਕਰਨ ਲਈ ਸੋਮਵਾਰ ਤੋਂ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਫ਼ਰਵਰੀ, 2024: ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ‘ਕੌਮੀ ਡੀਵਾਰਮਿੰਗ ਦਿਵਸ’ ਮੌਕੇ 5 ਫ਼ਰਵਰੀ ਨੂੰ ਜ਼ਿਲ੍ਹਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ 1 ਤੋਂ 19 ਸਾਲ ਤਕ ਦੀ ਉਮਰ ਦੇ ਬੱਚਿਆਂ/ਕਿਸ਼ੋਰਾਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਜਾਣਗੀਆਂ ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਕਾਮੇ 5 ਫ਼ਰਵਰੀ ਨੂੰ ਵੱਖ-ਵੱਖ ਸਕੂਲਾਂ ਵਿਚ ਜਾਣਗੇ ਅਤੇ 1 ਤੋਂ 2 ਸਾਲ ਤਕ ਦੇ ਬੱਚਿਆਂ ਨੂੰ 200 ਐਮ.ਜੀ. ਦੀ ਅੱਧੀ ਗੋਲੀ ਅਤੇ 2 ਤੋਂ 19 ਸਾਲ ਤਕ ਦੇ ਬੱਚਿਆਂ/ਕਿਸ਼ੋਰਾਂ ਨੂੰ 400 ਐਮ.ਜੀ. ਦੀ ਪੂਰੀ ਗੋਲੀ ਖੁਆਈ ਜਾਵੇਗੀ। ਛੋਟੇ ਬੱਚਿਆਂ ਨੂੰ ਸਿਰਪ ਦਿਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਿਹਤ ਕਾਮਿਆਂ ਸਮੇਤ ਅਧਿਆਪਕਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਸਿਖਲਾਈ ਦਿਤੀ ਜਾ ਚੁੱਕੀ ਹੈ। ਜਿਹੜੇ ਬੱਚੇ 5 ਫ਼ਰਵਰੀ ਨੂੰ ਗੋਲੀ ਖ...