ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ- ਈਟੀਓ
ਅੰਮ੍ਰਿਤਸਰ 4 ਫਰਵਰੀ
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਇਲਾਕੇ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਦੋ ਵੱਡੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ, ਜਿਸ ਵਿੱਚ ਖੁਜਾਲਾ ਤੋਂ ਤਰਸਿੱਕਾ , ਡੇਹਰੀਵਾਲ ਸੜਕ ਅਤੇ ਜਬੋਵਾਲ ਤੋਂ ਟਾਂਗਰਾ- ਏਕਲਗੱਡਾ ਸੜਕ ਸ਼ਾਮਿਲ ਹੈ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਕਿਹਾ ਕਿ ਰਾਜ ਦੇ ਵਿਕਾਸ ਵਿੱਚ ਸੜਕਾਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸੜਕਾਂ ਦਾ ਮਾਰਗ ਰਾਜ ਵਿੱਚ ਕਿਸਾਨਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਲੋੜੀਂਦਾ ਹੈ।
ਸ ਹਰਭਜਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ, ਜਿਸ ਵਿੱਚ ਸਿਹਤ, ਸਿੱਖਿਆ ਦੇ ਨਾਲ ਨਾਲ ਸੜਕਾਂ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਅੰਮ੍ਰਿਤਸਰ ਤੋਂ ਤਰਨ ਤਰਨ ਨੂੰ ਮਿਲਾਉਂਦੀ ਇਤਿਹਾਸਿਕ ਸੜਕ ਜਿਸ ਦੀ 30 ਸਾਲ ਕਿਸੇ ਸਰਕਾਰ ਨੇ ਸਾਰ ਨਹੀਂ ਸੀ ਲਈ ਨੂੰ ਮੁੱਖ ਮੰ...








