ਚੇਅਰਮੈਨ ਰਮਨ ਬਹਿਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਸਲਾਨਾ ਕਲੰਡਰ ਨੂੰ ਰਲੀਜ ਕੀਤਾ
ਗੁਰਦਾਸਪੁਰ, 4 ਫਰਵਰੀ ( ) - ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤਿਆਰ ਕੀਤੇ ਗਏ ਸਲਾਨਾ ਕਲੰਡਰ 2024 ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਰੀਲੀਜ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਨੰਦਨ ਸਿੰਘ ਮੋਹਨੀਆ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਵੀ ਹਾਜ਼ਰ ਸਨ।
ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦਾ ਸਲਾਨਾ ਕਲੰਡਰ ਰੀਲੀਜ ਕਰਨ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਆਪਣੀਆਂ ਸੇਵਾਵਾਂ ਸਦਕਾ ਸੂਬਾ ਵਾਸੀਆਂ ਨੂੰ ਸ਼ੁੱਧ ਤੇ ਸਾਫ਼ ਪਾਣੀ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਰਮਚਾਰੀ ਪੂਰੀ ਮਿਹਨਤ ਨਾਲ ਆਪਣੀ ਜਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਵੱਲੋਂ ਜੋ ਇਹ ਕਲੰਡਰ ਤਿਆਰ ਕੀਤਾ ਗਿਆ ਹੈ ਇਹ ਸਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਆਗੂ ਵੱਲੋਂ ਆਪਣੀਆਂ ਕੁਝ ਮ...








