Shadow

Author: admin

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

breaking news
ਚੰਡੀਗੜ੍ਹ, 13 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ 25 ਲੱਖ ਤੱਕ ਦੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ। ਸ. ਖੁੱਡੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਿਆਨ ਦੀ ਸਦੀਵੀਂ ਜੋਤ ਦੱਸਦਿਆਂ ਉਨ੍ਹਾਂ ਪ੍ਰਤੀ ਸਿੱਖ ਭਾਈਚਾਰੇ ਦੇ ਡੂੰਘੇ ਸਤਿਕਾਰ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਦੇ ਬਾਵਜੂਦ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ 'ਤੇ ਦੁੱਖ ਪ੍ਰਗਟ ਕੀਤਾ। ਬੇਅਦਬੀ ਦੇ ਅਣਸੁਲਝੇ ਮਾਮਲਿਆਂ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ 1986 ਵੇਲੇ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਚੇਤੇ ਕੀਤਾ, ਜਦੋਂ ਅਖੌਤੀ ਪੰਥਕ ਸਰਕਾਰ ਸੱਤਾ ਵਿੱਚ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਕਿ ...
ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

breaking news, Crime
ਚੰਡੀਗੜ੍ਹ, 13 ਅਪ੍ਰੈਲ, 2026:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜ਼ਿਲ੍ਹਾ ਮਾਨਸਾ ਦੇ ਵਾਰਡ ਨੰਬਰ 10 ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੱਕ ਬੀਜ ਉਤਪਾਦਕ ਹੈ ਜੋ ਮਾਨਸਾ ਵਿੱਚ ਮੈਸਰਜ਼ ਪੰਜਾਬ ਐਗਰੀ ਸੀਡ ਫਾਰਮ ਚਲਾਉਂਦਾ ਹੈ। ਉਸ ਦੀ ਫਰਮ ਪੰਜਾਬ ਜਾਂ ਪੰਜਾਬ ਸੂਬੇ ਤੋਂ ਬਾਹਰ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਤੋਂ ਬਰੀਡਰ ਬੀਜ (ਪਹਿਲੀ ਕਿਸਮ ਦੇ ਬੀਜ ਬੀਜ) ਪ੍ਰਾਪਤ ਕਰਦੀ ਅਤੇ ਖਰੀਦੀਆਂ ਫਸਲਾਂ ਤੋਂ ਬੀਜ ਤਿਆਰ ਕਰਦੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਸਾਡੀ ਫਰਮ ਨੇ ਵੱਖ-ਵੱਖ ਯੂਨੀਵਰਸਿਟੀਆਂ ਅਤੇ ਫ...
ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

breaking news
ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆਮ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਨੇ ਵਿਸਾਖੀ ਦੇ ਪਵਿੱਤਰ ਮੌਕੇ ਦੀਆਂ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਾਜਨਾ ਅਤੇ ਪੰਜ ਪਿਆਰਿਆਂ ਦੀ ਰਚਨਾ ਨਾਲ ਸਿੱਖਾਂ ਨੂੰ ਇੱਕ ਵਿਲੱਖਣ ਪਛਾਣ ਮਿਲੀ, ਜੋ ‘ਸਰਬੱਤ ਦਾ ਭਲਾ’ ਦੇ ਸਿਧਾਂਤ 'ਤੇ ਅਧਾਰਿਤ ਹੈ। *ਨਿਆਂ ਅਤੇ ਰੋਕਥਾਮ ਪ੍ਰਤੀ ਵਚਨਬੱਧਤਾ* ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ 'ਤੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਪਿਛਲੀਆਂ ਘਟਨਾਵਾਂ ਨੇ ਸਿੱਖ ਸੰਗਤ ਦੇ ਮਨਾਂ ਵਿੱਚ ਡੂੰਘੀ ਪੀੜ ਪੈਦਾ ਕੀਤੀ ਹੈ। ਉਨ੍...
*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

National
ਬਰਨਾਲਾ, 12 ਅਪ੍ਰੈਲ       ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ 'ਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।      ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਸਕੀਮਾਂ ਤੇ ਪ੍ਰੋਜੈਕਟ ਦੀ ਨਜ਼ਰਸਾਨੀ ਕੀਤੀ ਗਈ ਅਤੇ ਮਿੱਥੇ ਟੀਚੇ ਪੂਰੇ ਕਰਨ ਦਾ ਜਾਇਜ਼ਾ ਲਿਆ।  ਓਹਨਾਂ ਹਸਪਤਾਲ ਵਿਚ ਸਿਹਤ ਜਾਂਚ ਕਰਵਾਉਣ ਆਏ ਮਰੀਜ਼ਾਂ ਲਈ ਬੈਠਣ ਦਾ ਪੂਰਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਓਹਨਾਂ ਕਿਹਾ ਕਿ ਸਿਵਲ/ਉਪ ਮੰਡਲ ਹਸਪਤਾਲ ਵਿਚ ਸਾਫ਼ ਸਫ਼ਾਈ ਦੇ ਪੁਖਤਾ ਪ੍ਰਬੰਧ, ਬੈਠਣ ਲਈ ਬੈਂਚ, ਪੱਖੇ, ਵਾਟਰ ਕੂਲਰ ਆਦਿ ਦੇ ਪ੍ਰਬੰਧ ਯਕੀਨੀ ਬਣਾਏ ਜਾਣ।  ਇਸ ਮੌਕੇ ਉਹਨਾਂ ਬਲੱਡ ਬੈਂਕ ਜਲਦ ਚਾਲੂ ਕਰਵਾਉਣ ਲਈ ਇੰਸਪੈਕਸ਼ਨ ਟੀਮ ਦੀ ਵਿਜ਼ਿਟ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਨੇ ਦੱਸਿਆ ਕਿ ਆਉਂਦੇ ਦਿਨੀ ਬਲੱਡ ਬੈਂਕ ਦੀ ਫਾਈਨਲ ਇੰਸਪੈਕਸ਼ਨ ਹੋਣੀ ਹੈ ਜਿਸ ਮਗਰੋਂ ਬਲੱਡ ਬੈਂਕ ਚਾਲੂ ਹੋ ਜ...
ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ  ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

local news
ਫਾਜ਼ਿਲਕਾ, 12 ਅਪ੍ਰੈਲ ਅੱਜ ਫਾਜ਼ਿਲਕਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਰਵਾਇਤੀ ਫਸਲਾਂ ਦੇ ਨਾਲ-ਨਾਲ ਸਹਾਇਕ ਧੰਧਿਆਂ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਣ, ਸੂਰ ਪਾਲਣ, ਮੱਛੀ ਪਾਲਣ, ਫਲਦਾਰ ਬੂਟੇ ਲਗਾਉਣ ਅਤੇ ਦਰੱਖਤਾਂ ਦੀ ਰੋਪਾਈ ਵਰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ। ਇਸ ਮੌਕੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਗਏ, ਜਿੱਥੇ ਉਨ੍ਹਾਂ ਨੇ ਆਪਣੀਆਂ ਨਵੀਨਤਮ ਤਕਨੀਕਾਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾਂ ਸਵਨਾ ਨੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਤਜਰਬਿਆਂ ਬਾਰ...
ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

local news
ਸੰਗਰੂਰ, 12 ਅਪ੍ਰੈਲ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ। ਸ. ਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਕਮਿਸ਼ਨ ਦੇ ਉਪ ਚੇਅਰਮੈਨ ਨੇ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀ “ਨਮਸਤੇ" ਪੋਰਟਲ ਉੱਪਰ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਕਮਿਸ਼ਨ ਵੱਲੋਂ ਬਿਲਕੁਲ ਮੁਫ਼ਤ ਸਫਾਈ ਕਿੱਟਾਂ ਤੇ ਸੁਰੱਖਿਆ ਲਈ ਹੋਰ ਸਮਾਨ ਦਿੱਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਹਦਾਇਤ ਦਿੱਤੀ ਕਿ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ ਬਣਾ ਕੇ ਦਿੱਤੇ ਜਾਣ ਤੇ ਉਨ੍ਹਾਂ ਉੱਪਰ ਬਲੱਡ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

breaking news
ਤਲਵੰਡੀ ਸਾਬੋ, 12 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ। ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ। ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

hot news
ਚੰਡੀਗੜ੍ਹ, 12 ਅਪ੍ਰੈਲ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 'ਸੁਰਾਂ ਦੀ ਮਲਿਕਾ' ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੇ ਕਈ ਦਹਾਕਿਆਂ ਤੱਕ ਸੰਗੀਤ ਪ੍ਰੇਮੀਆਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੇ ਗੀਤ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ ਅਤੇ ਵਿਸ਼ਵ ਭਰ ਦੇ ਲੋਕਾਂ ਨੂੰ ਮੰਤਰਮੁਗਧ ਕਰਦੇ ਰਹਿਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਸ਼ਾ ਭੋਂਸਲੇ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਇਸ ਕਦੇ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।...
ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 12 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 82ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 82ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 225 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 20,643 ਹੋ ਗਈਆਂ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 89 ਵਿਅਕਤੀਆਂ ਨੂੰ...
ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

breaking news
ਤਲਵੰਡੀ ਸਾਬੋ; 12 ਅਪ੍ਰੈਲ:- ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਆਧੁਨਿਕ ਅਤੇ ਨਾਗਰਿਕ-ਕੇਂਦ੍ਰਿਤ ਸਹੂਲਤ ਨਾਲ ਲੈਸ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਮੰਜ਼ਿਲਾ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਕਿਹਾ ਕਿ ਇਸ ਨਵੀਂ ਇਮਾਰਤ ਨਾਲ ਰਜਿਸਟਰੀ ਤੋਂ ਲੈ ਕੇ ਰਿਕਾਰਡ ਰੂਮ ਤੱਕ ਸਾਰੀਆਂ ਜ਼ਰੂਰੀ ਸਰਕਾਰੀ ਸੇਵਾਵਾਂ ਹਾਈ-ਸਪੀਡ ਡਿਜੀਟਲ ਕਨੈਕਟੀਵਿਟੀ ਨਾਲ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਕੰਪਲੈਕਸ ਵਿੱਚ 28 ਕਮਰੇ ਬਣਾਏ ਗਏ ਹਨ ਜਿਹਨਾਂ ਵਿੱਚ ਆਸਾਨ ਰਜਿਸਟਰੀ, ਐਸਡੀਐਮ ਅਤੇ ਤਹਿਸੀਲਦਾਰ ਅਦਾਲਤਾਂ, ਫਰਦ ਕੇਂਦਰ, ਖਜ਼ਾਨਾ ਦਫ਼ਤਰ, ਰਿਕਾਰਡ ਰੂਮ ਅਤੇ ਹੋਰ ਮੁੱਖ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਇੱਕ ਲਿਫਟ ਅਤੇ ਆਧੁਨਿਕ ਬੁਨਿਆਦੀ ਢਾਂਚਾ ਯ...