ਆਮ ਆਦਮੀ ਕਲੀਨਿਕ ਦੇ ਰਹੇ ਨੇ ਲੋਕਾਂ ਨੂੰ ਮੁਢਲੀ ਪੱਧਰ ’ਤੇ ਬੇਤਹਰੀਨ ਇਲਾਜ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਜ਼ਿਲ੍ਹੇ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਵੱਡੀ ਗਿਣਤੀ ’ਚ ਆਮ ਲੋਕ ਲੈ ਰਹੇ ਹਨ, ਜਿਸ ਤਹਿਤ ਹਰ ਤਰ੍ਹਾਂ ਦੀਆਂ ਦਵਾਈਆਂ ਤੇ ਲੋੜੀਂਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਸਾਬਿਤ ਹੋਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਾਰਜਸ਼ੀਲ 34 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 07,52,164 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਕਰੀਬ 01,10,624 ਮਰੀਜ਼ਾਂ ਦੇ ਮੁਫ਼ਤ ਲੋੜੀਂਦੇ ਲੈਬ ਟੈਸਟ ਵੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਮੁਢਲੀਆਂ ਸਿਹਤ ਸਹੂਲਤਾਂ, ਚੈਕਅੱਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਇਹ ਆਮ ਆਦਮੀ ਕਲੀਨਿਕ ਰੋਜ਼ਾਨਾ...








