ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ਼ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਲਈ ਰਵਾਨਾ
ਨਿਹਾਲ ਸਿੰਘ ਵਾਲਾ (ਮੋਗਾ) 31 ਜਨਵਰੀ:
ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਸਿਵਾਤੀ ਟਿਵਾਣਾ ਨੇ ਦੱਸਿਆ ਕਿ ਨਿਹਾਲ ਸਿੰਘ ਵਾਲਾ ਦੇ ਪੱਤੋ ਹੀਰਾ ਸਿੰਘ ਤੋਂ 40 ਤੋਂ ਵਧੇਰੇ ਯਾਤਰੀਆਂ ਦੀ ਵਿਸ਼ੇਸ਼ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।
ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ' ਦੀ ਸ਼ੁਰੂਆਤ ਕੀ...








