ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ
ਲੁਧਿਆਣਾ, 30 ਜਨਵਰੀ - ਡਿਪਟੀ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸਪੁਰਦ ਕੀਤਾ ਹੈ।
ਚੈਕ ਸੌਂਪਦਿਆਂ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਹਰ ਸਾਲ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਸਮਾਗਮ ਰਾਹੀਂ ਪ੍ਰਾਪਤ ਫੰਡ ਫੌਜ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਖਰਚ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਸੂਬੇਦਾਰ ਹਰਮਿੰਦਰ ਸਿੰਘ ਮੱਲ, ਵਾਸੀ ਪਿੰਡ ਕੌੜੀ, ਡਾਕਖਾਨਾ ਤੇ ਤਹਿਸੀਲ ਖੰਨਾ, ਜ਼ਿਲ੍ਹਾ ਲੁਧਿਆਣਾ ਦੀ ਪਤਨੀ ਸ੍ਰੀਮਤੀ ਜਸਵੀਰ ਕੌਰ ਅਤੇ ਨਾਇਕ ਹਰਦੀਪ ਸਿੰਘ, ਵਾਸੀ ਪਿੰਡ ਤੇ ਡਾਕਖਾਨਾ ਬੀਜਾ, ਤਹਿਸੀਲ ਖੰਨਾ, ਜ਼ਿਲ੍ਹਾ ਲੁਧਿਆਣਾ ਦੀ ਪਤਨੀ ਸ੍ਰੀਮਤੀ ਕਰਮਜੀਤ ਕੌਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ ਗਿਆ ਹੈ।
ਰੱਖਿਆ ਸੇਵਾਵਾ...








