ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ
ਚੰਡੀਗੜ੍ਹ, 29 ਜਨਵਰੀ
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ।
ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਮ ਸ਼ੰਕਰ ਜਿੰਪਾ ਤੇ ਗੁਰਮੀਤ ਸਿੰਘ ਖੁੱਡੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ ਕੇ ਸਿੰਘ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਸਿੰਘ ਪੰਨੂੰ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਗੁਰਪ੍ਰਤਾਪ ਸਿੰਘ ਮਾਨ, ਸੁਪ੍ਰੀਤ ਘੁੰਮਣ ਤੇ ਹਰਮੋਹਨ ਕੌਰ ਸੰਧੂ, ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਤੇ ਅੰਮ੍ਰਿਤ ਪ੍ਰਤਾਪ ਸਿੰਘ ਸੇਖੋਂ ਤੋਂ ਇਲਾਵਾ ਸਿਵਲ ਤੇ ਪੁਲਿਸ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਵ ਨਿਯੁਕਤ ਚੇਅਰਮੈਨ ਤੇ ਰਾਜ ਮੁੱਖ ਸੂਚਨਾ ਕਮਿਸ਼ਨਰ...








