ਜਿਲਾ ਪ੍ਰਸਾਸ਼ਨ ਨੇ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਕੀਤੀ ਮੌਕ ਡਰਿੱਲ
ਅੰਮ੍ਰਿਤਸਰ, 13 ਫਰਵਰੀ 2024:--- ਅੱਜ ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਭੂਚਾਲ ਦੀ ਸਥਿਤੀ ਨਾਲ ਨਿਪਟਣ ਲਈ ਕਿਸ ਤਰਾ ਬਚਾਓ ਕੀਤਾ ਜਾਣਾ ਹੈ ਅਤੇ ਲੋਕਾਂ ਦੀਆਂ ਜਾਨਾਂ ਨੂੰ ਕਿਵੇਂ ਬਚਾਉਣਾ ਹੈ ਸਬੰਧੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਮੌਕ ਡਰਿੱਲ ਕੀਤੀ ਗਈ। ਇਸ ਮੌਕ ਡਰਿੱਲ ਵਿੱਚ ਜਿਲਾ ਪ੍ਰਸਾਸ਼ਨ ਅਧਿਕਾਰੀਆਂ ਤੋਂ ਇਲਾਵਾ ਫਾਇਰ ਬਿਰਗੇਡ, ਪੁਲਿਸ ਪ੍ਰਸਾਸ਼ਨ, ਸਿਹਤ ਵਿਭਾਗ ਆਦਿ ਨੇ ਹਿੱਸਾ ਲਿਆ।
ਇਸ ਸਬੰਧੀ ਐਨ:ਡੀ:ਆਰ:ਐਫ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਜਿਲ੍ਹਾ ਮਾਲ ਅਫ਼ਸਰ ਸ੍ਰੀ ਤਪਨ ਭਨੌਟ ਨੇ ਦੱਸਿਆ ਕਿ ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਭੂਚਾਲ ਦੀ ਸਥਿਤੀ ਨਾਲ ਕਿਸ ਤਰ੍ਹਾਂ ਨਿਪਟਣਾ ਹੈ ਦੇ ਸਬੰਧ ਵਿੱਚ ਮੌਕ ਡਰਿੱਲ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਮੌਕ ਡਰਿੱਲ ਦਾ ਮੁੱਖ ਉਦੇਸ਼ ਕਿਸੇ ਵੀ ਤਰਾ ਦੀਆਂ ਕੁਦਰਤੀ ਆਫਤਾਂ ਜਿਵੇ ਕਿ ਭੂਚਾਲ ਆਦਿ ਤੋ ਲੋਕਾਂ ਦੀ ਜਾਨ ਨੂੰ ਬਚਾਉਣਾ ਹੈ। ਉਨਾਂ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਹੋਣ ਤੇ ਪ੍ਰਸਾਸ਼ਨ ਵੱਲੋਂ ਸਭ ਤੋਂ ਪਹਿਲਾਂ ਫਾਇਰ ਬਿਗ੍ਰੇਡ ਅਤੇ ਪੁਲਿਸ ਨੂੰ ਸੂਚਿਤ ਕੀਤਾ ਜਾਂ...








