Tuesday, March 17
Shadow

Author: Sukhjinder Singh

ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ

ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ

National, Politics, Punjab
ਚੰਡੀਗੜ੍ਹ 27 ਅਕਤੂਬਰ 2025: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚੇਅਰਮੈਨ ਸ੍ਰੀ ਸੰਤੋਸ਼ ਕੁਮਾਰ ਯਾਦਵ, ਜਿਨ੍ਹਾਂ ਨਾਲ ਡੀਜੀਐਮ (ਤਕਨੀਕੀ) ਅਤੇ ਐਨਐਚਏਆਈ ਦੇ ਹੋਰ ਅਧਿਕਾਰੀ ਸ਼ਾਮਲ ਸਨ, ਨਾਲ ਵਿਆਪਕ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਹੱਲ ਬਾਰੇ ਵਿਸਥਾਰਤ ਚਰਚਾ ਕੀਤੀ। ਕੈਬਨਿਟ ਮੰਤਰੀ ਅਰੋੜਾ ਨੇ ਆਦਮਪੁਰ ਹਵਾਈ ਅੱਡੇ ਨੇੜੇ ਲਗਭਗ ਤਿੰਨ ਕਿਲੋਮੀਟਰ ਦੇ ਹਿੱਸੇ ਨੂੰ ਵਿਕਸਤ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਿੱਸਾ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ, ਜਿਸਨੂੰ ਐਨਐਚਏਆਈ ਦੁਆਰਾ ਤੁਰੰਤ ਵਿਚਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਹਵਾਈ ਅੱਡੇ ਵੱਲ ਸੁਰੱਖਿਅਤ ਅਤੇ ਕੁਸ਼ਲ ਸੜਕੀ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਲੁਧਿਆਣਾ-ਰੋਪੜ ਹਾਈਵੇਅ ਪ੍ਰੋਜੈਕਟ ‘ਤੇ ਵੀ ਵਿਸ਼ੇਸ਼ ਚਰਚਾ ਹੋਈ ਜਿਸ ਸਬੰਧੀ ਕੈਬਨਿਟਮੰਤਰੀ ਨੇ ਇਸਦੇ ਅਮਲ ਵਿੱਚ ਆ ਰਹੀ ਦੇਰੀ ਦਾ ਜ਼ਿਕਰ ਕ...
ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ

ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ

National, Politics, Punjab
ਚੰਡੀਗੜ੍ਹ, 27 ਅਕਤੂਬਰ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਰਾਡ ਕੋਂਗਕਲ ਸੰਗਮਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਦੋਵੇਂ ਮੁੱਖ ਮੰਤਰੀਆਂ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾ...
ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

National, Politics, Punjab
*ਨਵੀਂ ਦਿੱਲੀ/ਚੰਡੀਗੜ੍ਹ 27 ਅਕਤੂਬਰ-/ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇਸ ਇਤਿਹਾਸਕ ਮੌਕੇ ਪਵਿੱਤਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਦ੍ਰੋਪਦੀ ਮੁਰਮੂ ਜੀ ਨੂੰ ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੇ ਦੌਰੇ ਦੀ ਰੂਪ-ਰੇਖਾ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਦਾ ਵਿਸਥਾਰਤ ਰਸਮੀ ਪ੍ਰੋਗਰਾਮ ਭਾਰਤ ਦੇ ਰਾਸ਼ਟਰਪਤੀ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਇਨ੍ਹਾਂ ...
*ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ*

*ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ*

Crime, National, Politics, Punjab
ਚੰਡੀਗੜ੍ਹ, 27 ਅਕਤੂਬਰ, 2025 – ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਮਨਾਉਣ ਲਈ, ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅੱਜ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੋਹਾਲੀ ਵਿਖੇ ਕਰਵਾਏ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋਣ ਦੀ ਸਹੁੰ ਚੁੱਕੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਸਹੁੰ ਜਾਇੰਟ ਡਾਇਰੈਕਟਰ ਸ਼ਿਕਾਇਤ ਸ਼ਾਖਾ, ਪ੍ਰਭਜੋਤ ਕੌਰ ਵੱਲੋਂ ਸਪੈਸ਼ਲ ਡੀਜੀਪੀ-ਕਮ-ਚੀਫ਼ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ, ਤੁਸ਼ਾਰ ਗੁਪਤਾ ਅਤੇ ਡਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼, (ਦੋਵੇਂ ਜੁਆਇੰਟ ਡਾਇਰੈਕਟਰ) ਅਤੇ ਹਰਪ੍ਰੀਤ ਸਿੰਘ ਏ.ਆਈ.ਜੀ., ਆਰਥਿਕ ਅਪਰਾਧ ਵਿੰਗ ਦੀ ਮੌਜੂਦਗੀ ਵਿੱਚ ਚੁਕਾਈ ਗਈ। ਇਸ ਸਬੰਧੀ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਮੁਹਿੰਮ ਦ...
ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

National, Politics, Punjab
ਚੰਡੀਗੜ੍ਹ, 27 ਅਕਤੂਬਰ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕ...
ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ

National, Politics, Punjab
ਚੰਡੀਗੜ੍ਹ, 27 ਅਕਤੂਬਰ: 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਾਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਬੀਤੇ ਦਿਨੀਂ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਯੁਕਤ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਪੀਸੀਐੱਸ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਤਰਨ ਤਾਰਨ ਹਲਕੇ ਦੇ ਰਿਟਰਨਿੰਗ ਅਧਿਕਾਰੀ ਕਮ ਐੱਸਡੀਐੱਮ ਗੁਰਮੀਤ ਸਿੰਘ ਪੀਸੀਐੱਸ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ 1200 ਦੇ ਕਰੀਬ ਪੋਲਿੰਗ ਸਟਾਫ਼ ਨੂੰ ਈ.ਵੀ.ਐੱਮ, ਵੀਵੀਪੈਟ ਅਤੇ ਕੰਟਰੋਲ ਯੂਨਿਟ ਸਹਿਤ ਪੋਲਿੰਗ ਦੇ ਦਿਨ ਦੀਆਂ ਕਰਵਾਈਆਂ ਦੀ ਸਿਖਲਾਈ ਦਿੱਤੀ ਗਈ ਅਤੇ ਨਾਲ ਹੀ ਪੋਲਿੰਗ ਦੌਰਾਨ ਸੁਮੱਚੀ ਚੋਣ ਪ੍ਰੀਕ੍ਰਿਆ ਦੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰੀਜ਼ਾਈਡਿੰਗ ਅਫਸਰਾਂ (ਪੀਆਰਓ) ਨੂੰ ਈਵੀਐਮ ਵੀਵੀਪੈਟ ਦੀ ਮੋਕ ਡਰਿੱਲ ਰਾਹੀ ਸਾਰੇ ਉਮੀਦਵਾਰਾਂ (ਨੋਟਾ ਸਹਿਤ) ਨੂੰ ਘੱਟੋ ਘੱਟ 5 ਵੋਟਾਂ ਤੇ ਕੁੱਲ 100 ਵੋ...
ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ

ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ

National
ਚੰਡੀਗੜ੍ਹ, 27 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਤਿੰਨ ਥਾਂਵਾਂ ਅਗਮਪੁਰ, ਪੀਐਸਪੀਸੀਐਲ ਗ੍ਰਾਂਊਡ ਮਟੋਰ ਅਤੇ ਝਿੰਜੜੀ ਵਿਖੇ ਬਣਾਈ ਜਾ ਰਹੀ ਹੈ ਸੌਂਦ ਨੇ ਦੱਸਿਆ ਕਿ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਟੈਂਟ ਸਿਟੀ ਦੀ ਸਥਾਪਨਾ ਉੱਤੇ 21.52 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਵਿੱਚ ਰੋਜ਼ਾਨਾ 10 ਤੋਂ 12 ਹਜ਼ਾਰ ਸੰਗਤਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ। ਇੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ 19 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਕਾਰਜਸ਼ੀਲ ਰਹੇਗੀ। ਉਨ੍ਹਾਂ ਦੱਸਿਆ ਕਿ ਟੈਂਟ ਆਨ ਲਾਈਨ ਬੁੱਕ ਕੀਤੇ ਜਾ ਸਕਦੇ ਹਨ, ਜਿਸਦੀ ਜਾਣਕਾਰੀ ਜਲਦ ਜਨਤਕ ...
ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

National, Politics, Punjab
ਚੰਡੀਗੜ੍ਹ, 26 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮਾਂ ਕਰਵਾਏ ਜਾ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ ਅਤੇ ਉਨ੍ਹਾ ਨੂੰ ਪੰਜਾਬ ਵਿੱਚ ਯਾਦਗਾਰੀ  ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ। ਪੰਜਾਬ ਦੇ ਇਹਨਾਂ ਦੋਵੇਂ ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੂੰ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ। ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਧਾਰਮਿਕ ਅਜ਼ਾਦੀ  ਅਤੇ ਸੱਚਾਈ ਲਈ ਕੀਤੇ ਗਏ ਬੇਮਿਸਾਲ ਬਲੀਦਾਨ ਦੀ ਯਾਦ ਵਿੱਚ ਰਾਜ ਭਰ ਵਿੱਚ ਕਰਵਾਏ ਜਾ ਰਹੇ ਮਹੀਨਾ ਭਰ ਦੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ...
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

National, Politics, Punjab
*ਅੰਮ੍ਰਿਤਸਰ, 26 ਅਕਤੂਬਰ*: ਸੂਬੇ ਦੇ ਹੜ੍ਹ ਪੀੜਤਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੀ ਗਈ ਲਗਭਗ ਪੰਜ ਲੱਖ ਏਕੜ ਜ਼ਮੀਨ ਵਿੱਚ ਆਪਣੀ ਫਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਸੱਤ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਕਾਰਨ ਸੂਬੇ ਦੇ ਕਿਸਾਨਾਂ ਨੂੰ ਅਣਗਿਣਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਜਿਸ ਕਾਰਨ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ 74 ਕਰੋੜ ਰੁਪਏ ਦੇ ਦੋ ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਹ ਜਲਦ ਹੀ...
‘ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 26 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 261 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 239 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,175 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 1331 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇ...