ਫੂਡ ਵਿਕਰੇਤਾ ਰਜਿਸਟ੍ਰੇਸ਼ਨ ਅਤੇ ਲਾਇਸੰਸ ਇਕ ਮਹੀਨੇ ਵਿੱਚ ਬਣਵਾਉਣ-ਵਧੀਕ ਡਿਪਟੀ ਕਮਿਸ਼ਨਰ
ਮਾਨਸਾ, 13 ਫਰਵਰੀ:
ਜ਼ਿਲ੍ਹੇ ਵਿੱਚ ਜੋ ਵੀ ਫੂਡ ਵਿਕਰੇਤਾ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਦਾ ਅਤੇ ਵੇਚਦਾ ਹੈ, ਜਿਵੇਂ ਕਿ (ਹਲਵਾਈ, ਬੇਕਰੀ, ਕਰਿਆਨਾ, ਕੈਟਰਿੰਗ, ਸਬਜੀ, ਫਲ ਫਰੂਟ, ਫਾਸਟ ਫੂਡ) ਵਾਲੇ ਜਿੰਨ੍ਹਾਂ ਦੀ ਸਲਾਨਾ ਟਰਨਓਵਰ 12 ਲੱਖ ਤੋਂ ਘੱਟ ਹੈ, ਉਨ੍ਹਾਂ ਦੀ ਰਜਿਸਟ੍ਰੇੇਸ਼ਨ ਅਤੇ ਜਿੰਨ੍ਹਾਂ ਦੀ ਟਰਨਓਵਰ 12 ਲੱਖ ਤੋਂ ਵੱਧ ਹੈ ਉਨ੍ਹਾਂ ਨੂੰ ਲਾਇਸੰਸ ਲੈਣਾ ਲਾਜ਼ਮੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੂਡ ਵਿਕਰੇਤਾਵਾਂ ਨਾਲ ਮੀਟਿੰਗ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਬਿਨ੍ਹਾਂ ਲਾਇਸੰਸ ਜਾਂ ਰਜਿਸਟ੍ਰੇਸ਼ਨ ਤੋਂ ਕੰਮ ਕਰਨ ’ਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਫੂਡ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਆਪਣਾ ਲਾਇਸੰਸ/ਰਜਿਸਟ੍ਰੇਸ਼ਨ ਅਪਲਾਈ ਕਰਕੇ ਇੱਕ ਮਹੀਨੇ ਦੇ ਅੰਦਰ ਅੰਦਰ ਪ੍ਰਾਪਤ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿੱਥੇ ਕਿਤੇ ਵੀ ਸਰਕਾਰੀ ਮੈਸ, ਕੰਟੀਨ, ਹੋਸਟਲ ਅਤੇ ਜਿੱਥੇ ਮਿਡ ਡੇਅ ਮੀਲ ਬਣਦਾ ਹੈ, ਉਨ੍ਹਾਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੰਸ ਬਣਾਉਣਾ ਲਈ ਅਤੇ ਉਨ੍ਹਾਂ ...








