ਦਾਖਲਾ ਮੁਹਿੰਮ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਿਰੋਜ਼ਪੁਰ 12 ਫਰਵਰੀ ( ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਫਿਰੋਜ਼ਪੁਰ ਸ਼ਹਿਰ ਵਿਖੇ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲ੍ਹੇ ਲਈ ਖੁੱਦ ਵਿਦਿਆਰਥੀ ਦਾ ਦਾਖਲਾ ਕਰ ਕੇ ਦਾਖਲ੍ਹਾ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਦਹਾਕਿਆਂ ਬਾਅਦ ਸੁਧਾਰ ਹੋਇਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ, ਕਲਾਸਰੂਮ ਬਣਾਏ ਜਾ ਰਹੇ ਹਨ, ਸਮਾਰਟ ਕੰਪਿਊਟਰ ਲੈਬ ਸਮੇਤ ਸਫਾਈ ਸੇਵਕਾਂ, ਚੌਕੀਦਾਰਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਉਨ੍ਹਾਂ ਦੀ ਨੀਯਤ ਅਤੇ ਨੀਤੀ ਦੋ...








