ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪ ਲੋਕਾਂ ਲਈ ਰਾਹਤ ਦਾ ਕੰਮ ਕਰ ਰਹੇ ਹਨ: ਦੀਪਾਂਕਰ ਗਰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫਰਵਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ। ਸਰਕਾਰ ਨੇ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪ ਲਗਾਉਣੇ ਸ਼ੁਰੂ ਕੀਤੇ ਹਨ ਜੋ ਕਿ ਲੋਕਾਂ ਲਈ ਵੱਡੀ ਰਾਹਤ ਦਾ ਕੰਮ ਕਰ ਰਹੇ ਹਨ। ਐਸ.ਏ.ਐਸ. ਨਗਰ ਸਬ ਡਵੀਜ਼ਨ ਦੇ ਪਿੰਡ ਬੜੀ, ਬਾਕਰਪੁਰ, ਮਟਰਾਂ ਅਤੇ ਸਫੀਪੁਰ ਵਿੱਚ ਲਾਏ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ। ਇਨ੍ਹਾਂ ਕੈਂਪਾਂ ਮੌਕੇ ਆਮ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਰਕਾਰੀ ਸਕੀਮਾਂ ਦਾ ਲਾਭ ਦੇ ਕੇ ਹੱਲ ਕੀਤਾ ਗਿਆ।
ਐੱਸ ਦੀ ਐਮ ਨੇ ਦੱਸਿਆ ਕਿ ਸਰਕਾਰ ਵੱਲੋਂ ਰਜਿਸਟਰੀਆਂ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਐਨ.ਓ.ਸੀ. ਦੀ ਲੋੜ ਨੂੰ ਖ਼ਤਮ ਕਰਨ ਦਾ ਫੈਸਲਾ ਅਜਿਹਾ ਫੈਸਲਾ ਹੈ ਜੋ ਕਿ ਵੱਡੀ ਪੱਧਰ 'ਤੇ ਲੋਕਾਂ ਨੂੰ ਲਾਭ ਦੇਵੇਗਾ ਅਤੇ ਹੁਣ ਲੋਕ ਰਜਿਸਟਰੀਆਂ ਲਈ ਐਨ.ਓ.ਸੀ ਵਾਸਤੇ ਦਫਤਰਾਂ ਦੇ ਗੇੜੇ ਨਹੀਂ ਮਾਰਨਗੇ।
ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ...








