ਵਿਸ਼ਵ ਕੁਸ਼ਟ ਰੋਗ ਦਿਵਸ ਪੰਦਰਵਾੜੇ ਮੌਕੇ ਕੁਸ਼ਟ ਆਸ਼ਰਮ ‘ਚ ਕਰਵਾਇਆ ਜਾਗਰੂਕਤਾ ਸਮਾਗਮ
ਫਿਰੋਜ਼ਪੁਰ , 08 ਫਰਵਰੀ : ਕੁਸ਼ਟ ਰੋਗ ਲਾਇਲਾਜ ਨਹੀਂ ਬਸ਼ਰਤੇ ਇਸ ਬੀਮਾਰੀ ਦਾ ਸਮੇਂ 'ਤੇ ਪਤਾ ਲੱਗ ਜਾਏ ਤੇ ਇਲਾਜ ਸ਼ੁਰੂ ਹੋ ਜਾਏ। ਇਹ ਸ਼ਬਦ ਡਾ ਗੁਰਮੇਜ ਡਿਪਟੀ ਮੈਡੀਕਲ ਕਮਿਸ਼ਨਰ ਨੇ ਵਿਸ਼ਵ ਕੁਸ਼ਟ ਰੋਗ ਦਿਵਸ਼ ਪੰਦਰਵਾੜੇ ਮੌਕੇ ਆਨੰਦ ਧਾਮ ਕੁਸ਼ਟ ਆਸ਼ਰਮ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਕਹੇ। ਉਨ੍ਹਾਂ ਇਸ ਮੌਕੇ 'ਤੇ ਕੁਸ਼ਟ ਆਸ਼ਰਮ ਵਿਖੇ ਰਹਿ ਰਹੇ ਰੋਗੀਆਂ ਨੂੰ ਕਿਹਾ ਕਿ ਸਿਹਤ ਵਿਭਾਗ ਉਨ੍ਹਾਂ ਤੱਕ ਹਰ ਤਰ੍ਹਾਂ ਦੀ ਸਿਹਤ ਸਹੂਲਤ ਪਹੁੰਚਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਇਸ ਬੀਮਾਰੀ ਪ੍ਰਤੀ ਜਾਗਰੂਕਤਾ ਬਹੁਤ ਜਰੂਰੀ ਹੈ ਤੇ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਲੋਕਾਂ ਨੂੰ ਇਸ ਬੀਮਾਰੀ ਦੇ ਕਾਰਨਾਂ, ਲੱਛਣਾਂ ਤੇ ਇਲਾਜ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕੁਸ਼ਟ ਰੋਗੀਆਂ ਨਾਲ ਸਮਾਜ ਵਿਚ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਤੇ ਉਨ੍ਹਾਂ ਨੂੰ ਸਮਾਜ ਦੀ ਮੁੱਖਧਾਰਾ ਵਿਚ ਸ਼ਾਮਲ ਹੋਣ ਵਿਚ ਮਦਦ ਕਰਨੀ ਚਾਹੀਦੀ ਹੈ।
ਇਸ ਮੌਕੇ ਜਿਲਾ ਲੈਪਰੋਸੀ ਅਫਸਰ ਡਾ ਨਵੀਨ ਨੇ ਕਿਹਾ ਕਿ ਕੁਸ਼ਟ ਰੋਗ ਨੂੰ ਲੈ ਕੇ ਸਮਾਜ ਵਿਚ ਬਹੁਤ ਸਾਰੀਆਂ ਗਲਤ ਧਾਰਨਾਵਾਂ ਪ੍ਰਚਲਤ ਹਨ। ਉਨ੍ਹਾਂ ਚਿੰਤਾ ਜਤ...








