ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ ‘ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ
ਚੰਡੀਗੜ੍ਹ, 7 ਫਰਵਰੀ:
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਸ੍ਰੀ ਵਿਕਾਸ ਪ੍ਰਤਾਪ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਗੋਟ ਪੌਕਸ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਦੇਸ਼ ਭਰ ਵਿੱਚ ਬਿਮਾਰੀ ਦੇ ਫੈਲਾਅ ਤੋਂ ਬਾਅਦ ਸੂਬੇ ਵਿੱਚ ਇਸ ਬੀਮਾਰੀ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ...








