ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ
ਚੰਡੀਗੜ, 7 ਫਰਵਰੀ :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਸ਼ੋਕ ਨਗਰ, ਸਲੇਮ ਟਾਬਰੀ, ਲੁਧਿਆਣਾ ਦੇ ਰਹਿਣ ਵਾਲੇ ਸੋਨੂੰ, ਜੋ ਕਿ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਹੈ, ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸੰਪਰਕ ਕਰਕੇ ਦੱਸਿਆ ਕਿ ਉਨ੍ਹਾਂ ਦੀ ਉਕਤ ਸੁਸਾਇਟੀ ਲੁਧਿਆਣਾ ਸ਼ਹਿਰ ਅੰਦਰ ਪੈਂਦੀਆਂ ਮੰਡੀਆਂ, ਮੱਛੀ ਮੰਡੀਆਂ ਆਦਿ ਦੀ ਸਫਾਈ ਦਾ ਠੇਕਾ ਲੈਂਦੀ ਸੀ। ਉਕਤ ਸੁਸਾਇਟੀ ਨੂੰ ਮਾਰਕਿਟ ਕਮੇਟੀ ਲੁਧਿਆਣਾ ਵੱਲੋਂ 01-04-2023 ਤੋਂ 31-03-2024 ਤੱਕ ਦੀ ਮਿਆਦ ਲਈ ਕਾਰਾ-ਬਾਰਾ ਚੌਕ, ਬਹਾਦਰਕੇ ਰੋਡ, ਨੇੜੇ ਸਬਜੀ ਮੰਡੀ ਲੁਧਿਆਣਾ ਦੀ ਸਫ਼ਾ...







