ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਾ. ਮਨਦੀਪ ਕੌਰ
ਬਠਿੰਡਾ, 6 ਫ਼ਰਵਰੀ : ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਇਆ ਜਾ ਰਿਹਾ 17ਵਾਂ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਹੋਵੇਗਾ ਸਹਾਈ ਸਿੱਧ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਅਹੁੱਦੇਦਾਰਾਂ ਤੇ ਅਧਿਆਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ...








