ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 25 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਲਗਭਗ 2.5-2.5 ਕਿਲੋਗ੍ਰਾਮ ਭਾਰ ਦੀਆਂ ਦੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਈਆਈਡੀ), ਜੋ ਕਿ ਹਾਈ ਗ੍ਰੇਡ ਆਰਡੀਐਕਸ ਨਾਲ ਧਾਤ ਦੇ ਕੰਟੇਨਰਾਂ ਵਿੱਚ ਪੈਕ ਕੀਤੀਆਂ ਗਈਆਂ ਸਨ ਅਤੇ ਧਮਾਕੇ ਲਈ ਟਾਈਮਰਾਂ ਨਾਲ ਲੈਸ ਹਨ, ਅਤੇ ਇੱਕ ਆਧੁਨਿਕ .30 ਬੋਰ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਟਿੱਡੀ ਵਾਸੀ ਪਿੰਡ ਕੋਟਲਾ ਤਰਖਾਣਾ, ਅੰਮ੍ਰਿਤਸਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਥਾਣਾ ਸਦਰ ਬਟਾਲਾ ਅਤੇ ਕਲਾਨੌਰ ਵਿੱ...








