ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ
ਸ੍ਰੀ ਅਨੰਦਪੁਰ ਸਾਹਿਬ 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੋਲਾ ਮਹੱਲਾ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਵਾਤਾਵਰਣ ਸੰਭਾਲ ਵਿੱਚ ਦਿੱਤੇ ਗਏ ਅਹਿਮ ਸਹਿਯੋਗ ਲਈ ਸਿੰਘ ਸਾਹਿਬ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਦੇ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ।
ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਦੌਰਾਨ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕੀਤੇ ਗਏ ਯਤਨਾਂ ਨੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਜਥੇਦਾਰ ਸਿੰਘ ਸਾਹਿਬ ਦੀ ਪ੍ਰਭਾਵਸ਼ਾਲੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨੂੰ ਇਸ ਸਫਲਤਾ ਦਾ ਮੁੱਖ ਕਾਰਨ ਦੱਸਦਿਆਂ ਕਿਹਾ ਕਿ ਇਹ ਪਹਿਲ ਵਾਤਾਵਰਣ ਦੀ ਸੁਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਨੇ ਅਪੀਲ ਕੀਤੀ ਕਿ ਆਉਣ ਵਾਲੇ ਖਾਲਸਾ ਸਾਜਨਾ ਦਿਵਸ ਵਿਸਾਖੀ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਵੀ ਇਹ ਯਤਨ ਜਾਰੀ ਰੱਖੇ ਜਾਣ। ਖਾਸ ਤੌਰ ‘ਤੇ ਤਖਤ ਸ੍ਰੀ ਕੇਸਗੜ੍ਹ...








