ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ
ਲੁਧਿਆਣਾ, 4 ਫਰਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ।
ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 37 ਨਿਰਮਲ ਪੈਲੇਸ ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦਾ 6ਵਾਂ ਜੱਥਾ ਸ਼੍ਰੀ ਸਾਲਾਸਰ ਧਾਮ ਅਤੇ ਖ਼ਾਟੁਸ਼ਾਮ ਦੇ ਲਈ ਰਵਾਨਾ ਕੀਤਾ ਗਿਆ।
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਧੰਨਵਾਦ ਕੀਤਾ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸਾਲਾਸਰ ਧਾਮ ਸਣੇ ਖ਼ਾਟੁਸ਼ਾਮ ਦੇ ਦਰਸ਼ਨ ਕਰਵਾਏਗੀ। ਇਸ ਵਿੱਚ ਸ਼ਰਧਾਲੂ ਮੁਫ਼ਤ ਵਿੱਚ ਇਹ ਯਾਤਰਾ ਕਰ ਸਕਣਗੇ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆ...








