5 ਫਰਵਰੀ ਨੂੰ ਫਾਜ਼ਿਲਕਾ ਦੇ ਸਕੂਲਾਂ ਵਿੱਚ ਮਨਾਇਆ ਜਾਵੇਗਾ ਡੀ ਵਾਰਮਿੰਗ ਡੇ
ਫਾਜਿਲਕਾ 3 ਫਰਵਰੀ
ਫਾਜ਼ਿਲਕਾ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ 5 ਫਰਵਰੀ ਤੋਂ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਡੀ-ਵਾਰਮਿੰਗ ਡੇ ਮਨਾਇਆ ਜਾਵੇਗਾ, ਜਿਸ ਲਈ ਸਿਹਤ ਵਿਭਾਗ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਵਿਭਾਗ ਦੇ ਕਰਮਚਾਰੀਆਂ ਦੀ ਸਿਖਲਾਈ ਅਤੇ ਗੋਲੀਆਂ ਆਦਿ ਦੀ ਸਪਲਾਈ ਕੇਂਦਰਾਂ ਨੂੰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਸਕੂਲੀ ਬੱਚਿਆਂ ਲਈ ਸਾਲ ਵਿੱਚ ਦੋ ਵਾਰ ਡੀ ਵਾਰਮਿੰਗ ਦਿਵਸ ਮਨਾਇਆ ਜਾਂਦਾ ਹੈ। ਬੱਚਿਆਂ ਵਿੱਚ ਭੁੱਖ ਨਾ ਲੱਗਣਾ ਅਤੇ ਚਿੜਚਿੜਾ ਸੁਭਾਅ ਪੇਟ ਦੇ ਕੀੜਿਆਂ ਦੇ ਲੱਛਣ ਹਨ। ਇੰਨਾ ਹੀ ਨਹੀਂ ਜੇਕਰ ਪੇਟ 'ਚ ਲੰਬੇ ਸਮੇਂ ਤੱਕ ਕੀੜੇ ਰਹਿੰਦੇ ਹਨ ਅਤੇ ਇਸ ਦਾ ਇਲਾਜ ਨਾ ਕੀਤਾ ਗਿਆ ਤਾਂ ਭਵਿੱਖ 'ਚ ਸਰੀਰ 'ਚ ਕੁਪੋਸ਼ਣ ਅਤੇ ਖੂਨ ਦੀ ਕਮੀ ਦਾ ਖਤਰਾ ਹੋ ਸਕਦਾ ਹੈ। ਅਜਿਹੀਆਂ ਸਮੱਸਿਆਵਾਂ ਵਾਲੇ ਬੱਚੇ ਵੀ ਹਸਪਤਾਲਾਂ ਦੀ ਓ.ਪੀ.ਡੀ. ਵਿਖੇ ਪਹੁੰਚ ਰਹੇ ਹਨ।ਡਾਕਟਰਾਂ ਅਨੁਸਾਰ ਕੀੜੇ ਹੋਣ ਕਾਰਨ ਬੱਚੇ ਦੇ ਕੁਝ ਵੀ ਖਾਣ ਨਾਲ ਉਸ ਦੀ ਸਿਹਤ 'ਤੇ ਕੋਈ ਅਸਰ ਨਹੀਂ ਪੈਂਦਾ। ਮਾਪਿਆਂ ਨੂੰ ਸਾਫ਼-ਸਫ਼ਾਈ ਵੱਲ ਵਿ...








