ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ ‘ਤੇ ਬਲੈਕ ਸਪਾਟਸ ਜਲਦ ਠੀਕ ਕੀਤੇ ਜਾਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 02 ਫਰਵਰੀ, 2024:
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੁਹਾਲੀ ਵਿਖੇ ਸ਼ੁੱਕਰਵਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਸਬੰਧਤ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ ਨੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ ਸੈਕਸ਼ਨ ਦੇ ਡੇਰਾਬੱਸੀ ਖੇਤਰ ਦੇ ਬਲੈਕ ਸਪਾਟਸ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ ਅਤੇ ਸੁਚਾਰੂ ਆਵਾਜਾਈ ਲਈ ਹਾਈਵੇਅ ਨੂੰ ਸੁਰੱਖਿਅਤ ਬਣਾਉਣਾ ਸਾਡਾ ਮੁੱਖ ਫਰਜ਼ ਹੈ। ਉਨ੍ਹਾਂ ਕਿਹਾ ਕਿ ਕਰਾਸਿੰਗ ਲਾਈਟਾਂ/ਬਲਿੰਕਰ ਲਗਾਏ ਜਾਣ ਅਤੇ ਸਹੀ ਢੰਗ ਨਾਲ ਰੱਖ-ਰਖਾਅ ਕਰਨ ਦੇ ਨਾਲ-ਨਾਲ ਮੋੜਾਂ ਨੂੰ ਚੌੜਾ ਕੀਤਾ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ ਉੱਥੇ ਰੰਬਲਿੰਗ ਸਟ੍ਰਿਪ ਲਗਾਏ ਜਾਣ।
ਜ਼ੀਰਕਪੁਰ ਦੇ ਮੈਕ ਡੀ ਚੌਕ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਰਸਾਤੀ ਪਾਣੀ ਦੇ ਖੜ੍ਹਨ ਦੇ ਮੁੱਦੇ 'ਤੇ ਚਿੰਤਾ ਜ਼ਾਹਰ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਐਸ....








