‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸਿ਼ਆਂ ਵਿਰੁੱਧ ਜੰਗ “ਯੁੱਧ ਨਸਿ਼ਆਂ ਵਿਰੁੱਧ” ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 248 ਥਾਵਾਂ `ਤੇ ਛਾਪੇਮਾਰੀ ਕੀਤੀ ,ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 11 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ 234 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,500 ਹੋ ਗਈ ਹੈ।
ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 338 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23,220 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ।ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈ...








