Saturday, November 7
Shadow

Author: admin

ਗਰੀਨ ਲੈਂਡ ਸਕੂਲ ਬਰੇਟਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਗਰੀਨ ਲੈਂਡ ਸਕੂਲ ਬਰੇਟਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

Punjab
ਮਾਨਸਾ, 31 ਜਨਵਰੀ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਏ.ਐਸ.ਆਈ. ਸ਼੍ਰੀ ਸੁਰੇਸ਼ ਕੁਮਾਰ ਦੀ ਅਗਵਾਈ ਵਿੱਚ ਵਿੱਦਿਅਕ ਅਦਾਰਿਆਂ ਅਤੇ ਜਨਤਕ ਥਾਵਾਂ ’ਤੇ ਕੈਂਪ ਲਗਾ ਕੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਟੈ੍ਰਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਗਰੀਨ ਲੈਂਡ ਸਕੂਲ, ਬਰੇਟਾ ਵਿਖੇ ਲਗਾਏ ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਏ.ਐਸ.ਆਈ. ਸੁਰੇਸ਼ ਕੁਮਾਰ ਨੇ ਕਿਹਾ ਕਿ ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਕੋਈ ਵੀ ਵਹੀਕਲ ਚਲਾਉਣ ਸਮੇਂ ਆਪਣੀ ਤੇ ਦੂਸਰਿਆਂ ਦੀ ਸੁਰੱਖਿਆ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਸਾਡਾ ਮੁੱਢਲਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਅਤੇ ਚਾਰ ਪਹੀਆ ਵਾਹਨ ਚਲਾਉਣ ਸਮੇਂ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨੀ...
ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਅੱਖਾਂ ਦਾ ਸਕਰੀਨਿੰਗ ਕੈਂਪ ਲਗਾਇਆ

ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਅੱਖਾਂ ਦਾ ਸਕਰੀਨਿੰਗ ਕੈਂਪ ਲਗਾਇਆ

Punjab
ਮਾਨਸਾ, 31 ਜਨਵਰੀ: ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਾਂਝੇ ਉਦਮ ਨਾਲ ਅੱਖਾ ਦਾ ਸਕਰੀਨਿੰਗ ਕੈੰਪ ਲਗਾਇਆ ਅਤੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਧੁੰਦ ਦੇ ਮੌਸਮ ਵਿਚ ਟਰੱਕ ਚਾਲਕ ਦੀ ਦ੍ਰਿਸ਼ਟੀ ਅਤੇ ਸਿਹਤ ਵਿਸ਼ੇਸ਼ ਮਹੱਤਵਪੂਰਨ ਹੈ ਤਾਂ ਜੋ ਡਰਾਈਵਿੰਗ ਕਰਦੇ ਸਮੇਂ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ। ਇਸ ਲਈ ਟਰੱਕ ਚਾਲਕਾਂ ਨੂੰ ਸਮੇਂ ਸਮੇਂ ਸਿਰ ਮਾਹਿਰ ਡਾਕਟਰ ਕੋਲ ਅੱਖਾਂ ਅਤੇ ਸਰੀਰਕ ਜਾਂਚ ਕਰਵਾੳਦੇ ਰਹਿਣਾ ਚਾਹੀਦਾ ਹੈ। ਟਰੱਕ ਚਾਲਕਾਂ  ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਏ.ਐਸ.ਆਈ. ਸੁਰੇਸ਼ ਕੁਮਾਰ ਨੇ ਕਿਹਾ ਕਿ ਆਵਾਜਾਈ ਦੇ ਨਿਯਮਾਂ ਸਬੰਧੀ ਹਰ ਵਿਅਕਤੀ ਨੂੰ ਜਾਣਕਾਰੀ ਹੋਣੀ ਲਾਜ਼ਮੀ ਹੈ। ਸਾਨੂੰ ਸਾਰਿਆਂ ਨੂੰ ਆਵਾਜਾਈ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਵਾਹਨ ਚਲਾਉਣੇ ਚਾਹੀਦੇ ਹਨ, ਤਾਂ ਜੋ ਕਿਸੇ ਵੀ ਅਣਗਹਿਲੀ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਦੌਰਾਨ ਉਨ੍ਹਾਂ ਆਟੋ ਚਾਲਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ...
ਡੇਅਰੀ ਵਿਕਾਸ ਵਿਭਾਗ ਨੇ ਕਰਵਾਇਆ ”ਨੈਸ਼ਨਲ ਲਾਈਵਸਟਾਕ ਮਿਸ਼ਨ” ਅਧੀਨ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਡੇਅਰੀ ਵਿਕਾਸ ਵਿਭਾਗ ਨੇ ਕਰਵਾਇਆ ”ਨੈਸ਼ਨਲ ਲਾਈਵਸਟਾਕ ਮਿਸ਼ਨ” ਅਧੀਨ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

Punjab
ਮੋਗਾ, 31 ਜਨਵਰੀ: ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ''ਨੈਸ਼ਨਲ ਲਾਈਵਸਟਾਕ ਮਿਸ਼ਨ'' ਅਧੀਨ ਬਲਾਕ  ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਪਿੰਡ ਚੜਿੱਕ ਵਿਖੇ ਕੀਤਾ ਗਿਆ। ਇਸ ਸੈਮੀਨਾਰ ਵਿੱਚ 250 ਦੇ ਕਰੀਬ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਬੀਰਪ੍ਰਤਾਪ ਸਿੰਘ ਸਾਬਕਾ ਡੇਅਰੀ ਵਿਕਾਸ ਅਫ਼ਸਰ ਨੇ ਪਸ਼ੂ ਪਾਲਕਾਂ ਨੂੰ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖ੍ਰੀਦ, ਕੈਟਲਸ਼ੈੱਡ ਬਣਾਉਣ, ਟੋਟਲ ਮਿਕਸ ਰਾਸ਼ਨ ਮਸ਼ੀਨ, ਕਮਰਸ਼ੀਅਲ ਡੇਅਰੀ ਯੂਨਿਟ ਸਥਾਪਿਤ ਕਰਨ, ਮਿਲਕਿੰਗ ਮਸ਼ੀਨ ਆਦਿ ਉੱਪਰ ਸਰਕਾਰ ਵੱਲੋਂ ਮਿਲਦੀ ਸਬਸਿਡੀ/ਵਿੱਤੀ ਸਹਾਇਤਾ ਹਾਸਿਲ ਕੀਤੀ ਜਾ ਸਕਦੀ ਹੈ। ਇਸ ਸੈਮੀਨਾਰ ਵਿੱਚ ਡੇਅਰੀ ਵਿਕਾਸ ਇੰਸਪੈਕਟਰ ਅਵਨੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਵੀ ਇਕੱਲਾ ਕਿਸਾਨ ਜਾਂ ਕਿਸਾਨ ਗਰੁੱਪ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਹਰੇ ਚਾਰੇ ਤੋਂ ਆਚਾਰ/ਸਾਈਲੇਜ ਅਤੇ ਕੈਟਲਫੀਡ ਫ...
ਸੜਕ ਸੁਰੱਖਿਆ ਮਹੀਨੇ ਤਹਿਤ ਲਗਾਏ ਜਾਗਰੂਕਤਾ ਸੈਮੀਨਾਰ ਵਿੱਚ ਐਸ.ਡੀ.ਐਮ. ਨੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

ਸੜਕ ਸੁਰੱਖਿਆ ਮਹੀਨੇ ਤਹਿਤ ਲਗਾਏ ਜਾਗਰੂਕਤਾ ਸੈਮੀਨਾਰ ਵਿੱਚ ਐਸ.ਡੀ.ਐਮ. ਨੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

Punjab
ਬਾਘਾਪੁਰਾਣਾ (ਮੋਗਾ) 31 ਜਨਵਰੀ: ਸਰਕਾਰ ਵੱਲੋਂ ਟ੍ਰੈਫਿਕ ਨਿਯਮ ਕਮਾਈ ਲਈ ਨਹੀਂ ਬਣਾਏ ਜਾਂਦੇ ਬਲਕਿ ਇਨ੍ਹਾਂ ਦਾ ਮੁੱਖ ਮੰਤਵ ਮਨੁੱਖਾਂ, ਜਾਨਵਰਾਂ ਆਦਿ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੁੰਦਾ ਹੈ। ਸਰਕਾਰ ਵੱਲੋਂ ਸਮੇਂ ਸਮੇਂ ਤੇ ਇਨ੍ਹਾਂ ਵਿੱਚ ਸੋਧ ਵੀ ਕੀਤੀ ਜਾਂਦੀ ਹੈ। ਡਰਾਈਵਰਾਂ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਨਿਯਮਾਂ ਦੀ ਬੜੀ ਗੰਭੀਰਤਾ ਨਾਲ ਪਾਲਣਾ ਕਰਨੀ ਚਾਹੀਦੀ ਹੈ ਕਿਉਂਕਿ ਸੜਕ ਉੱਪਰ ਥੋੜੀ ਜਿਹੀ ਲਾਪਰਵਾਹੀ ਨਾਲ ਕਈ ਵਾਰ ਬਹੁਤੀ ਗਿਣਤੀ ਵਿੱਚ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਵੈਸੇ ਤਾਂ ਇਸ ਪ੍ਰਤੀ ਜਾਗਰੂਕਤਾ ਵਿਭਾਗ ਵੱਲੋਂ ਲਗਾਤਾਰ ਚਲਦੀ ਰਹਿੰਦੀ ਹੈ ਪ੍ਰੰਤੂ ਸਰਕਾਰ ਵੱਲੋਂ 15 ਜਨਵਰੀ ਤੋਂ 14 ਜਨਵਰੀ, 2024 ਤੱਕ ਖਾਸ ਸੜਕ ਸੁਰੱਖਿਆ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ ਨੇ ਸੜਕ ਸੁਰੱਖਿਆ ਮਹੀਨੇ ਦੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਗੁਰੂ ਨਾਨਕ ਕਾਲਜ ਰੋਡੇ ਵਿੱਚ ਲਗਾਏ ਗਏ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।...
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ਼ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ਼ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਲਈ ਰਵਾਨਾ

Punjab
ਨਿਹਾਲ ਸਿੰਘ ਵਾਲਾ (ਮੋਗਾ) 31 ਜਨਵਰੀ: ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਸਿਵਾਤੀ ਟਿਵਾਣਾ ਨੇ ਦੱਸਿਆ ਕਿ ਨਿਹਾਲ ਸਿੰਘ ਵਾਲਾ ਦੇ ਪੱਤੋ ਹੀਰਾ ਸਿੰਘ ਤੋਂ  40 ਤੋਂ ਵਧੇਰੇ  ਯਾਤਰੀਆਂ ਦੀ ਵਿਸ਼ੇਸ਼ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ' ਦੀ ਸ਼ੁਰੂਆਤ ਕੀ...
ਅਗਨੀਵੀਰ ਫੌਜ ਦੀ ਭਰਤੀ ਦੇ ਲਿਖਤੀ ਪੇਪਰ ਲਈ 8 ਫਰਵਰੀ ਤੋਂ 21 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਅਗਨੀਵੀਰ ਫੌਜ ਦੀ ਭਰਤੀ ਦੇ ਲਿਖਤੀ ਪੇਪਰ ਲਈ 8 ਫਰਵਰੀ ਤੋਂ 21 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

Punjab
ਮੋਗਾ, 31 ਜਨਵਰੀ: ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਡ ਲਿਖਤੀ ਪੇਪਰ ਅਪ੍ਰੈਲ-2024 ਵਿੱਚ ਹੋ ਰਿਹਾ ਹੈ, ਜਿਸਦੀ ਆਨਲਾਈਨ ਰਜ਼ਿਟ੍ਰੇਸ਼ਨ 8 ਫਰਵਰੀ ਤੋਂ 21 ਮਾਰਚ, 2024 ਤੱਕ www.joinindianarmy.nic.in  ਤੇ ਕਰਵਾਈ ਜਾ ਸਕਦੀ ਹੈ। ਇਸ ਲਿਖਤੀ ਪੇਪਰ ਦੀ ਤਿਆਰੀ ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵੱਲੋਂ ਮੁਫ਼ਤ ਵਿੱਚ ਕਰਵਾਈ ਜਾਵੇਗੀ। ਇਸ ਪੇਪਰ ਵਿੱਚ ਆਈ.ਟੀ.ਆਈ. ਪਾਸ ਯੁਵਕਾਂ ਨੂੰ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਸੀ.ਪਾਈਟ ਕੈਂਪ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ) ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਉਨ੍ਹਾਂ ਨੂੰ ਇਸਦੀ ਟ੍ਰੇਨਿੰਗ ਮੁਫ਼ਤ ਵਿੱਚ ਕੈਂਪ ਜਰੀਏ ਦਿੱਤੀ ਜਾਵੇਗੀ। ਮੁਫ਼ਤ ਟ੍ਰੇਨਿੰਗ ਪ੍ਰਾਪਤ ਕਰਨ ਲਈ ਉਮੀਦਵਾਰ ਆਨਲਾਈਨ ਐਪਲੀਕੇਸ਼ਨ, ਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਫੋਟੋ ਕਾਪੀ, ਇੱਕ...
ਪੁਲਿਸ ਨੂੰ ਤਲਾਸ਼ੀ ਦੌਰਾਨ ਇੱਕ DJI Matrice (Made in China) ਡਰੋਨ ਬਰਾਮਦ

ਪੁਲਿਸ ਨੂੰ ਤਲਾਸ਼ੀ ਦੌਰਾਨ ਇੱਕ DJI Matrice (Made in China) ਡਰੋਨ ਬਰਾਮਦ

Crime, Punjab
Tarn Taran news ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਮਾੜੀ ਕੰਬੋਕੇ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ ਇੱਕ DJI Matrice (Made in China) ਡਰੋਨ ਬਰਾਮਦ ਕੀਤਾ ਹੈ। ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤਾ ਗਿਆ ਡਰੋਨ, ਜੋ ਕਥਿਤ ਤੌਰ 'ਤੇ ਪਾਕਿਸਤਾਨ ਪਾਸੋਂ ਭੇਜਿਆ ਗਿਆ ਹੈ।  ...
ਸੋਨੂੰ ਚੀਮਾਂ ਦੇ ਕਤਲ ਵਿੱਚ 5 ਲੋੜੀਂਦੇ ਦੋਸ਼ੀ ਗ੍ਰਿਫਤਾਰ

ਸੋਨੂੰ ਚੀਮਾਂ ਦੇ ਕਤਲ ਵਿੱਚ 5 ਲੋੜੀਂਦੇ ਦੋਸ਼ੀ ਗ੍ਰਿਫਤਾਰ

Crime, Punjab
ਤਰਨ ਤਾਰਨ ਪੁਲਿਸ ਨੇ ਕੁੱਝ ਦਿਨ ਪਹਿਲਾਂ ਹੋਏ ਸੋਨੂੰ ਚੀਮਾਂ ਦੇ ਕਤਲ ਵਿੱਚ 5 ਲੋੜੀਂਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਤਰਨ ਤਾਰਨ ਪੁਲਿਸ ਦੇ ਸੀ.ਆਈ.ਏ ਸਟਾਫ ਅਤੇ ਥਾਣਾ ਝਬਾਲ ਨੇ ਇਸ ਕਤਲ ਕੇਸ ਵਿੱਚ ਵੱਖ-ਵੱਖ ਰੋਲ ਨਿਭਾਉਣ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਹੈ।ਇਹਨਾਂ ਦੋਸ਼ੀਆਂ ਪਰ ਪਹਿਲਾਂ ਵੀ ਵੱਖ-ਵੱਖ ਮੁਕੱਦਮੇ ਦਰਜ਼ ਸਨ।ਇਸ ਕਤਲ ਕੇਸ ਵਿੱਚ ਲੋੜੀਂਦੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕੀਤਾ ਜਾਵੇਗਾ।  ...
ਲੱਦਾਖ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਰਿਕਟਰ ਪੈਮਾਨੇ ‘ਤੇ Earthquake ਦੀ ਤੀਬਰਤਾ 3.4 ਮਾਪੀ ਗਈ

ਲੱਦਾਖ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਰਿਕਟਰ ਪੈਮਾਨੇ ‘ਤੇ Earthquake ਦੀ ਤੀਬਰਤਾ 3.4 ਮਾਪੀ ਗਈ

National, Politics
ਭਾਰਤ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਦੇਸ਼ ਦੇ ਦੂਰ-ਦੁਰਾਡੇ ਪਹਾੜੀ ਖੇਤਰ ਲੱਦਾਖ ‘ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.4 ਮਾਪੀ ਗਈ,ਦੇਸ਼ ਦੇ ਉੱਚਾਈ ਵਾਲੇ ਖੇਤਰ ਲੱਦਾਖ ‘ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਸਵੇਰੇ ਜ਼ਮੀਨ ਹਿੱਲਣ ਕਾਰਨ ਸਥਾਨਕ ਲੋਕ ਡਰ ਗਏ,ਪਿਛਲੇ ਕੁਝ ਹਫ਼ਤਿਆਂ ਦੌਰਾਨ ਲੱਦਾਖ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ,ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਦੱਸਿਆ ਕਿ ਭੂਚਾਲ ਸਵੇਰੇ 5.39 ਵਜੇ ਆਇਆ,ਇਸ ਦਾ ਕੇਂਦਰ ਲੇਹ ਵਿੱਚ ਪੰਜ ਕਿਲੋਮੀਟਰ ਦੀ ਡੂੰਘਾਈ ਵਿੱਚ ਸੀ,ਆਲੇ-ਦੁਆਲੇ ਦੇ ਇਲਾਕਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।...
ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ

ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ

National, Politics, Punjab
ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਨਵੇਂ ਮੇਅਰ ਬਣ ਗਏ ਹਨ,ਉਨ੍ਹਾਂ ਨੇ ‘ਆਪ’-ਕਾਂਗਰਸ ਦੇ I.N.D.I.A ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਮੇਅਰ ਦੀ ਚੋਣ ਲਈ ਸੰਸਦ ਮੈਂਬਰਾਂ ਅਤੇ 35 ਕੌਂਸਲਰਾਂ ਨੇ ਆਪਣੀ ਵੋਟ ਪਾਈ,ਜਿਨ੍ਹਾਂ ਵਿੱਚੋਂ ਭਾਜਪਾ ਦੇ ਮਨੋਜ ਨੂੰ 16 ਅਤੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ, ਜਦਕਿ 8 ਵੋਟਾਂ ਗਿਣਤੀ ਵਿੱਚ ਸ਼ਾਮਲ ਨਹੀਂ ਹੋਈਆਂ,ਹਾਲਾਂਕਿ,ਇਹ ਅਯੋਗ ਸੀ ਜਾਂ ਕੋਈ ਹੋਰ ਕਾਰਨ ਸੀ,ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ,ਖਾਸ ਗੱਲ ਇਹ ਹੈ ਕਿ ਦੇਸ਼ ‘ਚ ਵਿਰੋਧੀ ਪਾਰਟੀਆਂ ਦੀ ਭਾਜਪਾ ਅਤੇ I.N.D.I.A ਵਿਚਕਾਰ ਇਹ ਪਹਿਲਾ ਸਿੱਧਾ ਮੁਕਾਬਲਾ ਸੀ,ਜਿਸ ਨੂੰ ਭਾਜਪਾ ਜਿੱਤਣ ਵਿਚ ਸਫਲ ਰਹੀ,ਦੂਜੇ ਪਾਸੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ‘ਤੇ ਕਈ ਵੋਟਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ,ਕਾਂਗਰਸ ਅਤੇ ‘ਆਪ’ ਕੌਂਸਲਰ ਦੋਸ਼ ਲਗਾ ਰਹੇ ਹਨ ਕਿ ਵੀਡੀਓ ‘ਚ ਅਨਿਲ ਮਸੀਹ ਕਈ ਵੋਟਾਂ ‘ਤੇ ਪੈੱਨ ਚਲਾਉਂਦੇ ਨਜ਼ਰ ਆ ਰਹੇ ਹਨ,ਇਸ ਗੱਲ ਦਾ ਸਬੂਤ ਵੀਡੀਓ ਵਿੱਚ ਵੀ ਹੈ,ਸਦਨ ਵਿੱਚ ਕਾਫੀ ਹੰਗਾਮਾ ਚੱਲ ਰ...