ਵੱਧ ਤੋਂ ਵੱਧ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ
ਲੁਧਿਆਣਾ, 30 ਜਨਵਰੀ - ਨਵ-ਨਿਯੁਕਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਅਧਿਕਾਰੀਆਂ ਨੂੰ ਘਰ ਬੈਠੇ ਸੇਵਾਵਾਂ ਵਿੱਚ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।
ਅੱਜ ਬਾਅਦ ਦੁਪਹਿਰ ਆਪਣਾ ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਇਸ ਮੀਟਿੰਗ ਵਿੱਚ ਵੱਖ-ਵੱਖ ਸਰਕਾਰੀ ਸਕੀਮਾਂ ਜਿਵੇਂ ਕਿ ਸਰਕਾਰ ਤੁਹਾਡੇ ਦੁਆਰ, ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਆਦਿ ਦੀ ਪ੍ਰਗਤੀ ਬਾਰੇ ਵਿਚਾਰ ਚਰਚਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਨਾਗਰਿਕ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀ...








