ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 18 ਅਕਤੂਬਰ
ਕਰ ਪਾਲਣਾ ਵਿੱਚ ਪਾਰਦਰਸ਼ਤਾ ਅਤੇ ਨਾਗਰਿਕ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੇ ਯਤਨ ਵਜੋਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੀ ਪ੍ਰਸਿੱਧ 'ਬਿੱਲ ਲਿਆਓ ਇਨਾਮ ਪਾਓ' ਸਕੀਮ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਹੁਣ ਇੱਕ ਤਿਮਾਹੀ ਬੰਪਰ ਡਰਾਅ ਸ਼ਾਮਲ ਹੋਵੇਗਾ, ਜਿਸ ਵਿੱਚ ਜਨਤਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਨਕਦ ਇਨਾਮ ਦਿੱਤੇ ਜਾਣਗੇ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰੇਕ ਤਿਮਾਹੀ ਦੌਰਾਨ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲਿਆਂ ਨੂੰ 1,00,000 ਰੁਪਏ ਦਾ ਪਹਿਲਾ ਇਨਾਮ, 50,000 ਰੁਪਏ ਦਾ ਦੂਜਾ ਇਨਾਮ ਅਤੇ 25,000 ਰੁਪਏ ਦਾ ਤੀਜਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਕਰ ਪਾਲਣਾ ਨੂੰ ਹੋਰ ਸੁਚਾਰੂ ਬਣਾਉਣ ਲਈ "ਮੇਰਾ ਬਿੱਲ" ਐਪ ਰਾਹੀਂ ਸੇਵਾ ਖੇਤਰ, ਜਿਵੇਂ ਕਿ ਰੈਸਟੋਰੈਂਟ, ਸੈਲੂਨ ਅਤੇ ਬੁਟੀਕ ਨਾਲ ਸਬੰਧਤ ਬਿੱਲਾਂ ਲਈ ਇੱਕ ਸਮਰਪਿਤ ਬਿੱਲ ਅਪਲੋਡ...








