ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ
ਨਵੀਂ ਦਿੱਲੀ/ਚੰਡੀਗੜ੍ਹ, 16 ਅਕਤੂਬਰ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ ਜਾਵੇਗੀ।
ਅੱਜ ਨਵੀਂ ਦਿੱਲੀ ਵਿੱਚ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਕੈਬਨਿਟ ਮੰਤਰੀ ਅਤੇ ...







