ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ
ਚੰਡੀਗੜ੍ਹ/ਬੈਂਗਲੁਰੂ, 16 ਅਕਤੂਬਰ:
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।
ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ।
ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱਸਿਆ ਕ...







