Wednesday, November 4
Shadow

Author: admin

महाराणा प्रताप का साहस, स्वाभिमान और राष्ट्रभक्ति आज भी कर रहे हैं पीढ़ियों को प्रेरितः मुख्यमंत्री

महाराणा प्रताप का साहस, स्वाभिमान और राष्ट्रभक्ति आज भी कर रहे हैं पीढ़ियों को प्रेरितः मुख्यमंत्री

himachal news
मुख्यमंत्री ठाकुर सुखविन्द्र सिंह सुक्खू ने आज जिला कांगड़ा के महाराणा प्रताप इंटरनेशनल पब्लिक स्कूल, पठियार में इंडोर स्टेडियम के निर्माण के लिए एक करोड़ रुपये देने की घोषणा की। उन्होंने वीर शिरोमणि महाराणा प्रताप को श्रद्धासुमन अर्पित करते हुए उन्हें त्याग, स्वाभिमान, स्वतंत्रता और राष्ट्रभक्ति का अमर प्रतीक बताया। इस अवसर पर मुख्यमंत्री ने मेधावी विद्यार्थियों को सम्मानित किया तथा स्मृति-चिन्ह (स्मारिका) का विमोचन भी किया। कांगड़ा जिला के धर्मगिरि पठियार में महाराणा प्रताप की 487वीं जयंती के उपलक्ष्य में आयोजित समारोह को संबोधित करते हुए मुख्यमंत्री ने कहा कि महाराणा प्रताप केवल एक निर्भीक योद्धा ही नहीं, बल्कि दूरदर्शी नेतृत्वकर्ता भी थे, जिन्होंने विपरीत परिस्थितियों में भी अपने सिद्धांतों से कभी समझौता नहीं किया। उन्होंने हल्दीघाटी के युद्ध का उल्लेख करते हुए कहा कि यह युद्ध आज भी साहस...
ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ, ਦੇਵੀਵਾਲਾ ਅਤੇ ਅਨੋਖਪੁਰ ਦੀਆਂ ਲੜਕੀਆਂ ਨਾਲ ਕੀਤੀ ਵਿਸ਼ੇਸ਼ ਗੱਲਬਾਤ

ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ, ਦੇਵੀਵਾਲਾ ਅਤੇ ਅਨੋਖਪੁਰ ਦੀਆਂ ਲੜਕੀਆਂ ਨਾਲ ਕੀਤੀ ਵਿਸ਼ੇਸ਼ ਗੱਲਬਾਤ

local news
ਕੋਟਕਪੂਰਾ, 17 ਜੂਨ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾ ਨੇ ਪ੍ਰਿੰਸ ਹੋਟਲ ਕੋਟਕਪੂਰਾ ਵਿਖੇ ਪਿੰਡ ਸਿਰਸਿੜੀ, ਦੇਵੀਵਾਲਾ ਅਤੇ ਅਨੋਖਪੁਰ ਤੋਂ ਆਈਆਂ ਲੜਕੀਆਂ ਅਤੇ ਮਹਿਲਾਵਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨ ਲੜਕੀਆਂ ਨੂੰ ਸਿੱਖਿਆ, ਸਵੈ-ਰੁਜ਼ਗਾਰ ਅਤੇ ਆਤਮ ਨਿਰਭਰਤਾ ਵੱਲ ਪ੍ਰੇਰਿਤ ਕਰਦਿਆਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਅਤੇ ਰੁਜ਼ਗਾਰ ਸਬੰਧੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ, ਖਾਸ ਕਰਕੇ ਧੀਆਂ ਅਤੇ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਰਾਹੀਂ ਲੜਕੀਆਂ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੀਆਂ ਹਨ ਅਤੇ ਨੌਕਰੀ ਲੱਭਣ ਦੀ ਬਜਾਏ ਨੌਕਰੀਆਂ ਦੇਣ ਵਾਲੀਆਂ ਬਣ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਤਰੱਕੀ ਅਤੇ ਸਸ਼ਕਤੀਕਰਨ ਤੋਂ ਬਿਨਾਂ ਸਮਾਜ ਦੀ ਤਰੱਕੀ ਸੰਭਵ ਨਹੀਂ ਹੈ। ਇਸ ਲਈ ਸਰਕਾਰ ਵੱਲੋਂ ਮਹਿਲਾਵਾਂ ਨ...
ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਆਯੋਜਿਤ

ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਆਯੋਜਿਤ

local news
ਮਾਲੇਰਕੋਟਲਾ, 17 ਜੂਨ:                   "ਮਿਸ਼ਨ ਵਿਧਾਨ ਸਭਾ ਚੋਣਾਂ-2027" ਦੀਆਂ ਤਿਆਰੀਆਂ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਹਲਕਾ ਮਾਲੇਰਕੋਟਲਾ ਦੇ ਪਿੰਡ ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਕੀਤੇ ਗਏ ਬਲਾਕ ਲੇਵਲ ਏਜੰਟਾਂ-2 (ਬੀ.ਐਲ.ਏ.-2) ਦੀ ਇੱਕ ਮਹੱਤਵਪੂਰਨ ਟਰੇਨਿੰਗ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਕੀਤੀ ਗਈ।                  ਮੀਟਿੰਗ ਦੌਰਾਨ ਡਾ. ਜਮੀਲ ਉਰ ਰਹਿਮਾਨ ਨੇ ਬੀ.ਐਲ.ਏ.-2 ਅਤੇ ਹਾਜ਼ਰ ਪਾਰਟੀ ਵਰਕਰਾਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸੋਧ (ਐੱਸ.ਆਈ.ਆਰ.) ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਐੱਸ.ਆਈ.ਆਰ. ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਗੁੰਮਰਾਹਕੁੰਨ ਜਾਣਕਾਰੀਆਂ ਤੋਂ ਸੁਚੇਤ ਰਹਿਣ ਅਤੇ ਕੇਵਲ ਅਧ...
ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

local news
ਰੂਪਨਗਰ, 17 ਜੂਨ: ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 37ਵੀਂ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਰੂਪਨਗਰ ਦੇ ਕਮੇਟੀ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਕਾਰਜਕਾਰੀ ਅਧਿਕਾਰੀਆਂ (ਈ.ਓਜ਼), ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ਼) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਵਾਤਾਵਰਣ ਸੁਰੱਖਿਆ ਅਤੇ ਸਫ਼ਾਈ ਨਾਲ ਸਬੰਧਿਤ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ (ਐਸ.ਯੂ.ਪੀ.) ਦੀ ਵਰਤੋਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਨੂੰ ਹੋਰ ਸਖ਼ਤੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਯਕੀਨੀ ਬਣਾਏ ਜਾਣ ਤਾਂ ਜੋ ਜ਼ਿਲ੍ਹੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਇਆ ਜਾ ਸਕੇ। ਡਾ. ਅਕਸ਼ਿਤਾ ਗੁਪਤਾ ਨੇ ਉਦਯੋਗਿਕ ਇਕਾਈਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਥਾਪ...
ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

local news
ਰੂਪਨਗਰ, 17 ਜੂਨ: ਮਾਤ ਭੂਮੀ ਦੀ ਰੱਖਿਆ ਕਰਦਿਆਂ ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ 24 ਪੰਜਾਬ ਆਰਮਡ ਰੈਜੀਮੈਂਟ ਦੇ ਬਹਾਦਰ ਜਵਾਨ ਸਰਬਜੀਤ ਸਿੰਘ ਬਿੰਦਰਖ (27) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਿੰਦਰਖ ਦੇ ਸ਼ਮਸ਼ਾਨ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ, ਫੌਜੀ ਅਧਿਕਾਰੀਆਂ, ਵੱਖ-ਵੱਖ ਸਮਾਜਿਕ ਆਗੂਆਂ ਸਮੇਤ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਭਾਰਤੀ ਫੌਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਗਾਰਡ ਆਫ਼ ਆਨਰ ਦੇ ਕੇ ਸਲਾਮੀ ਵੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪਿੰਡ ਬਿੰਦਰਖ ਦੇ ਵਸਨੀਕ ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਭਾਰਤੀ ਫੌਜ ਦੀ 24 ਪੰਜਾਬ ਆਰਮਡ ਰੈਜੀਮੈਂਟ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਪਿਛਲੇ ਕਰੀਬ ਇੱਕ ਸਾਲ ਤੋਂ ਸਿਆਚਨ ਦੇ ਉੱਚੇ ਅਤੇ ਬਹੁਤ ਹੀ ਮੁਸ਼ਕਲ ਇਲਾਕੇ ਵਿੱਚ ਤਾਇਨਾਤ ਸਨ। ਡਿਊਟੀ...

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

hot news
ਲੰਬੀ / ਸ੍ਰੀ ਮੁਕਤਸਰ ਸਾਹਿਬ 17 ਜੂਨ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਮਹਿਣਾ, ਸਿੰਘਵਾਲਾ, ਵੜਿੰਗ ਖੇੜਾ ਅਤੇ ਖੁੱਡੀਆਂ ਗੁਲਾਬ ਸਿੰਘ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਮਹਿਣਾ ਵਿੱਚ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਦਕਿ ਬਾਕੀ ਪਿੰਡਾਂ ਵਿੱਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ। ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਕਰਵਾਈ ਗਈ ਹੈ। ਇਸ ਤੋਂ ਇਲਾਵਾ ਨਹਿਰਾਂ, ਸੂਏਆਂ ਅਤੇ ਕੱਸੀਆਂ ਦੀ ਸਫ਼ਾਈ, ਮੁਰੰਮਤ ਅਤੇ ਨਵੀਆਂ ਉਸਾਰੀਆਂ ਕਰਕੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

breaking news
ਚੰਡੀਗੜ੍ਹ, 17 ਜੂਨ 2026: ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਮਿਥਾਈਲ ਅਲਕੋਹਲ (ਮੈਥਾਨੌਲ) ਨੂੰ ਨਿਯਮਤ ਅਤੇ ਨਿਗਰਾਨੀ ਕਰਨ ਲਈ ਤੁਰੰਤ ਅਤੇ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਅਤੇ ਭਵਿੱਖ ਵਿੱਚ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਨੂੰ ਰੋਕਣ ਲਈ ਇੱਕ ਵਿਸ਼ੇਸ਼ ਕੇਂਦਰੀ ਕਾਨੂੰਨ ਬਣਾਉਣ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ। ਵਿੱਤ ਮੰਤਰੀ ਨੇ ਅੱਜ ਇੱਥੇ ਇਹ ਵਿਚਾਰ ਆਬਕਾਰੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਿਤੇਂਦਰ ਜੋਰਵਾਲ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ। ਮੈਥਾਨੌਲ ਦੀ ਢੋਆ ਢੋਆਈ ਅਤੇ ਪ੍ਰਬੰਧਕੀ ਮੁਸ਼ਕਲਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ, ਆਬਕਾਰੀ ਮੰਤਰੀ ਚੀਮਾ ਨੇ ਕਿਹਾ ਕਿ ਭਾਰਤ ਵਿੱਚ ਵਰਤੀ ਜਾਣ ਵਾਲੀ ਲਗਭਗ 90 ਪ੍ਰਤੀਸ਼ਤ ਮੈਥਾਨੌਲ ਵਿਦੇਸ਼ਾਂ ਤੋਂ ਦਰਾਮਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਬੰਦਰਗਾਹਾਂ ਅਤੇ ਕਸਟਮ ਪੁਆਇੰਟਾਂ ਰਾਹੀਂ ਦੇਸ਼ ਵਿੱਚ ਦਾਖਲ ਹੋਣ ਤੋਂ ...
ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

hot news
ਚੰਡੀਗੜ੍ਹ, 17 ਜੂਨ: ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ  ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ ਲੰਗਰ ਲਗਾਇਆ ਗਿਆ। ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ 'ਕੜਾਹ - ਛੋਲਿਆਂ ਦਾ ਪ੍ਰਸ਼ਾਦ' ਵਰਤਾਇਆ। ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ। ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ...
ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

hot news
ਚੰਡੀਗੜ੍ਹ , 17 ਜੂਨ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ...
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

breaking news
ਚੰਡੀਗੜ੍ਹ; 17 ਜੂਨ: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ। ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਕੇਵਲ 0.33 ਫੀਸਦੀ ਰਹਿ ਗਈ ਹੈ। ਹੁਣ ਨਾਗਰਿਕ 1076 ਹੈਲਪਲਾਈਨ 'ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਨਾਗਰਿਕਾਂ ਦੇ ਘਰ ਪਹੁੰਚਦੇ ਹਨ, ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀਆਂ ਭਰਨ ...