ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 22 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਰਹਿਣ ਵਾਲੇ ਹਨ। ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮ.ਐਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁ...








