ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ ਧਾਲੀਵਾਲ ਨੇ ਉੱਜ ਨਦੀ 'ਤੇ ਡੈਮ ਦੇ ਨਿਰਮਾਣ ਦੀ ਜ਼ੋਰਦਾਰ ਮੰਗ ਰੱਖੀ, ਜਿਸ ਨਾਲ ਨਦੀ ਦੇ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਵਾਰ-ਵਾਰ ਆਉਂਦੇ ਹੜ੍ਹਾਂ ਦੀ ਤਬਾਹੀ ਤੋਂ ਬਚਾਇਆ ਜਾ ਸਕੇ।
ਉਪ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉੱਜ ਨਦੀ ਦੇ ਹੇਠਲੇ ਖੇਤਰ ਵਿੱਚ ਸਥਿਤ ਹੋਣ ਕਰਕੇ ਮਾਨਸੂਨ ਦੇ ਦਿਨਾਂ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਿਸ਼ ਕਾਰਨ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਸਾਲ 1988 ਤੋਂ ...








