ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ
ਚੰਡੀਗੜ੍ਹ/ਧੂਰੀ, 7 ਅਕਤੂਬਰ - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਨੂੰ ਸਰਬਪੱਖੀ ਤੌਰ ਉੱਤੇ ਵਿਕਸਤ ਕਰਨ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ ਹੋ ਗਈ ਹੈ। ਅੱਜ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3 ਕਰੋੜ 35 ਲੱਖ 95 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰ ਰਾਜਵੰਤ ਸਿੰਘ ਘੁੱਲੀ, ਸ਼ਹਿਰ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਜਾਣਕਾਰੀ ਦਿੰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਹਲਕਾ ਧੂਰੀ ਨੂੰ ਸੂਬੇ ਦਾ ਸਭ ਤੋਂ ਵਿਕਸਤ ਸ਼ਹਿਰ ਬਣਾਉਣਾ ਚਾਹੁੰਦੇ ਹਨ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਅੱਜ ਪਹਿਲੇ ਗੇੜ ਦੀ ਸ਼ੁਰੂਆਤ ਤਹਿਤ ਸ਼ਹਿਰ ਦੇ ਇਤਿਹਾਸਿਕ ਕ੍ਰਾਂਤੀ ਚੌਕ ਦੇ ਵਿਕਾਸ ਅਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕੀਤਾ ਗਿ...







