ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ
ਚੰਡੀਗੜ੍ਹ, 7 ਅਪ੍ਰੈਲ:- ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿੱਚ ਆਲ ਇੰਡੀਆ ਰੈਂਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ।
ਪਠਾਨਕੋਟ ਦੇ ਇੱਕ ਕਾਰੋਬਾਰੀ ਦਾ ਪੁੱਤਰ, ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿੱਚ ਏਅਰ ਫੋਰਸ ਅਕੈਡਮੀ ਜਾਵੇਗਾ। ਜਸਨੂਰ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ ਵਿੱਚ ਪੰਜਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ।
ਇਸ ਤੋਂ ਇਲਾਵਾ ਰੋਪੜ...








