‘ਯੁੱਧ ਨਸ਼ਿਆਂ ਵਿਰੁੱਧ’: 215ਵੇਂ ਦਿਨ, ਪੰਜਾਬ ਪੁਲਿਸ ਵੱਲੋਂ 4 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 78 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 2 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 215ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 288 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 215 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,649 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 842 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.13 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5...








